Home crime ਯਾਤਰੀਆਂ ਨਾਲ ਭਰੀ ਬੱਸ ਖੱਡ ‘ਚ ਡਿੱਗੀ, 5 ਦੀ ਮੌਤ 40 ਜ਼ਖ਼ਮੀ

ਯਾਤਰੀਆਂ ਨਾਲ ਭਰੀ ਬੱਸ ਖੱਡ ‘ਚ ਡਿੱਗੀ, 5 ਦੀ ਮੌਤ 40 ਜ਼ਖ਼ਮੀ

86
0


ਤਿਰੁਪਤਿ, 27 ਮਾਰਚ ( ਬਿਊਰੋ)-ਆਂਧਰਾ ਪ੍ਰਦੇਸ਼ ਵਿੱਚ ਸ਼ਨੀਵਾਰ ਨੂੰ ਸਗਾਈ ਲਈ ਤਿਰੂਪਤੀ ਜਾ ਰਹੀ ਯਾਤਰੀਆਂ ਨਾਲ ਭਰੀ ਬੱਸ ਸੰਤੁਲਨ ਗੁਆ ਬੈਠਣ ਕਾਰਨ ਡੂੰਘੀ ਖੱਡ ‘ਚ ਡਿੱਗ ਗਈ। ਮਾਮਲਾ ਅਨੰਤਪੁਰ ਜ਼ਿਲ੍ਹੇ ਦੇ ਧਰਮਾਵਰਮ ਦਾ ਹੈ, ਜਿੱਥੇ ਸ਼ਨੀਵਾਰ ਨੂੰ ਕਰੀਬ 50 ਲੋਕ ਵਿਆਹ ਤੋਂ ਪਹਿਲਾਂ ਦੀ ਸਗਾਈ ਲਈ ਬੱਸ ਰਾਹੀਂ ਤਿਰੂਪਤੀ ਜਾ ਰਹੇ ਸਨ।ਤਿਰੂਪਤੀ ਨੇੜੇ ਚਿਤੂਰ ਜ਼ਿਲ੍ਹੇ ਦੇ ਭਾਕਰਪੇਟ ਇਲਾਕੇ ਵਿੱਚ ਬੱਸ ਆਪਣਾ ਸੰਤੁਲਨ ਗੁਆ ਬੈਠੀ ਅਤੇ ਕਰੀਬ 100 ਫੁੱਟ ਡੂੰਘੀ ਖੱਡ ਵਿੱਚ ਜਾ ਡਿੱਗੀ। ਇਸ ਭਿਆਨਕ ਹਾਦਸੇ ‘ਚ 40 ਦੇ ਕਰੀਬ ਲੋਕ ਜ਼ਖਮੀ ਦੱਸੇ ਜਾ ਰਹੇ ਹਨ, ਜਿਨ੍ਹਾਂ ‘ਚ ਕਈ ਬੱਚੇ ਵੀ ਸ਼ਾਮਲ ਹਨ। ਇਸ ਤੋਂ ਇਲਾਵਾ ਕਈ ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜ਼ਖਮੀਆਂ ਨੂੰ ਤਿਰੂਪਤੀ ਦੇ ਰੂਆ ਸਰਕਾਰੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।ਇਸ ਦੇ ਨਾਲ ਹੀ ਮੀਡੀਆ ਰਿਪੋਰਟਾਂ ਮੁਤਾਬਕ ਇਸ ਹਾਦਸੇ ‘ਚ ਹੁਣ ਤੱਕ 5 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਥਾਨਕ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਨੇ ਚਾਰੇ ਪਾਸੇ ਮਾਸ ਦੇ ਟੁਕੜੇ ਖਿੱਲਰੇ ਹੋਏ ਦੇਖੇ। ਚੰਦਰਗਿਰੀ ਪੁਲਿਸ ਦੀ ਮੁੱਢਲੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਇੱਕ ਨਿੱਜੀ ਬੱਸ ਸ਼ਨੀਵਾਰ ਨੂੰ ਅਨੰਤਪੁਰ ਜ਼ਿਲ੍ਹੇ ਦੇ ਧਰਮਵਰਮ ਤੋਂ ਤਿਰੂਪਤੀ ਲਈ ਰਵਾਨਾ ਹੋਈ। ਦੱਸਿਆ ਜਾ ਰਿਹਾ ਹੈ ਕਿ ਇੱਕ ਮੋੜ ਪਾਰ ਕਰਦੇ ਸਮੇਂ ਬੱਸ ਡਰਾਈਵਰ ਨੇ ਕੰਟਰੋਲ ਗੁਆ ਦਿੱਤਾ ਅਤੇ ਬੱਸ ਹੇਠਾਂ ਖਾਈ ਵਿੱਚ ਜਾ ਡਿੱਗੀ।

LEAVE A REPLY

Please enter your comment!
Please enter your name here