“29 ਅਪ੍ਰੈਲ ਤੋਂ 30 ਅਪ੍ਰੈਲ 2023 ਤੱਕ ਲਾਗੂ ਰਹਿਣਗੇ ਹੁਕਮ”
ਫਿਰੋਜ਼ਪੁਰ 26 ਅਪ੍ਰੈਲ (ਭਗਵਾਨ ਭੰਗੂ) : ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਰਾਜੇਸ਼ ਧੀਮਾਨ ਆਈ.ਏ.ਐੱਸ. ਨੇ ਫੌਜਦਾਰੀ ਜਾਬਤਾ, ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਅੰਦਰ ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ-2 (ਪੀ.ਐਸ.ਟੀ.ਈ.ਟੀ.-2) ਪ੍ਰੀਖਿਆ ਲਈ ਬਣਾਏ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 29 ਅਪ੍ਰੈਲ ਤੋਂ 30 ਅਪ੍ਰੈਲ 2023 ਤੱਕ ਦਫਾ 144 ਸੀ.ਆਰ.ਪੀ.ਸੀ. ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਇਨ੍ਹਾਂ ਹੁਕਮਾਂ ਅਨੁਸਾਰ ਜ਼ਿਲ੍ਹੇ ਵਿੱਚ ਬਣਾਏ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਦਫ਼ਾ 144 ਸੀ.ਆਰ.ਪੀ.ਸੀ. ਲਗਾਈ ਗਈ ਹੈ ਅਤੇ ਇਹ ਹੁਕਮ ਇਨ੍ਹਾਂ ਪ੍ਰੀਖਿਆ ਕੇਂਦਰਾਂ ਤੇ ਡਿਊਟੀ ਦੇ ਰਹੇ ਮੁਲਾਜ਼ਮਾਂ ਤੇ ਲਾਗੂ ਨਹੀਂ ਹੋਣਗੇ।