Home Health ਜ਼ਿਲ੍ਹੇ ਵਿਚਲੇ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ,ਹੁਣ ਤਕ ਕਰੀਬ 03 ਲੱਖ...

ਜ਼ਿਲ੍ਹੇ ਵਿਚਲੇ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ,ਹੁਣ ਤਕ ਕਰੀਬ 03 ਲੱਖ ਮਰੀਜ਼ਾਂ ਦਾ ਸਫ਼ਲਤਾਪੂਰਵਕ ਮੁਫ਼ਤ ਇਲਾਜ

48
0


ਐੱਸ.ਏ.ਐੱਸ. ਨਗਰ, 26 ਅਪ੍ਰੈਲ (ਬੋਬੀ ਸਹਿਜਲ) : ਡਿਪਟੀ ਕਮਿਸ਼ਨਰ ਐੱਸ.ਏ.ਐੱਸ. ਨਗਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਆਮ ਆਦਮੀ ਕਲੀਨਿਕ ਸਿਹਤ ਖੇਤਰ ਵਿਚ ਇੱਕ ਵੱਡੀ ਪੁਲਾਂਘ ਹੈ। ਪੰਜਾਬ ਸਰਕਾਰ ਦੁਆਰਾ ਸੂਬੇ ਵਿੱਚ ਬਣਾਏ ਆਮ ਆਦਮੀ ਕਲੀਨਿਕਾਂ ਦਾ ਲਾਹਾ ਰੋਜ਼ਾਨਾ ਹਜ਼ਾਰਾਂ ਆਮ ਲੋਕ ਲੈ ਰਹੇ ਹਨ, ਜਿਸ ਤਹਿਤ ਹਰ ਤਰ੍ਹਾਂ ਦੀ ਦਵਾਈਆਂ ਤੇ ਟੈਸਟ ਮੁਫ਼ਤ ਕੀਤੇ ਜਾਂਦੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐੱਸ.ਏ.ਐੱਸ. ਨਗਰ ਜ਼ਿਲ੍ਹੇ ਵਿੱਚ ਕਾਰਜਸ਼ੀਲ 28 ਆਮ ਆਦਮੀ ਕਲੀਨਿਕਾਂ ਵਿੱਚ ਹੁਣ ਤੱਕ ਕਰੀਬ 03 ਲੱਖ ਮਰੀਜ਼ਾਂ ਦਾ ਸਫ਼ਲਤਾਪੂਰਵਕ ਮੁਫ਼ਤ ਇਲਾਜ ਕੀਤਾ ਗਿਆ ਅਤੇ ਇਸ ਦੇ ਨਾਲ ਹੀ ਕਰੀਬ 36 ਹਜ਼ਾਰ ਮਰੀਜ਼ਾਂ ਦੇ ਮੁਫ਼ਤ ਲੈਬ ਟੈਸਟ ਵੀ ਕੀਤੇ ਗਏ ਹਨ।ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਮੁਫ਼ਤ ਮੁੱਢਲੀਆਂ ਸਿਹਤ ਸਹੂਲਤਾਂ, ਚੈਕਅੱਪ ਅਤੇ ਦਵਾਈਆਂ ਮੁਹੱਈਆ ਕਰਵਾਉਣ ਲਈ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ। ਜਿੱਥੇ ਹਜ਼ਾਰਾਂ ਮਰੀਜ਼ ਬਿਨਾਂ ਕਿਸੇ ਦਿੱਕਤ ਦੇ ਆਪਣੇ ਘਰਾਂ ਦੇ ਨੇੜੇ ਚੈਕਅੱਪ ਅਤੇ ਦਵਾਈ ਦੀ ਮੁੱਢਲੀ ਸਿਹਤ ਸਹੂਲਤਾਂ ਦਾ ਲਾਭ ਲੈ ਰਹੇ ਹਨ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਨੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਹਸਪਤਾਲਾਂ ਵਿੱਚ ਲੰਬਾ ਇੰਤਜ਼ਾਰ ਕਰਨ ਦੀ ਪਰੇਸ਼ਾਨੀ ਨੂੰ ਘਟਾ ਦਿੱਤਾ ਹੈ। ਆਮ ਆਦਮੀ ਕਲੀਨਿਕਾਂ ਦੇ ਖੁੱਲ੍ਹਣ ਨਾਲ਼ ਸਰਕਾਰੀ ਹਸਪਤਾਲਾਂ ਵਿੱਚ ਓਪੀਡੀ ਦਾ ਦਬਾਅ ਪਹਿਲਾਂ ਤੋਂ ਘਟਿਆ ਹੈ, ਮਰੀਜ਼ਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਫ਼ਤ ਦਵਾਈਆਂ ਅਤੇ ਚੈਕਅੱਪ ਦੀ ਸਹੂਲਤ ਮਿਲ ਰਹੀ ਹੈ।ਉਨ੍ਹਾਂ ਦੱਸਿਆ ਕਿ ਸਰਕਾਰੀ ਹਸਪਤਾਲ ਵੀ ਹੁਣ ਓਪੀਡੀ ਦੇ ਬੋਝ ਤੋਂ ਕਾਫੀ ਹੱਦ ਤੱਕ ਮੁਕਤ ਹੋ ਰਹੇ ਹਨ ਅਤੇ ਮਾਹਿਰ ਡਾਕਟਰ ਅਤੇ ਮੈਡੀਕਲ ਸਟਾਫ਼ ਲਗਾਤਾਰ ਮਰੀਜ਼ਾਂ ਦਾ ਇਲਾਜ ਕਰ ਰਹੇ ਹਨ।

LEAVE A REPLY

Please enter your comment!
Please enter your name here