ਧੂਰੀ 26ਅਪੈ੍ਲ (ਕੁਲਦੀਪ ਸੱਗੂ ਬੁਗਰਾ) ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਕਹੇ ਜਾਣ ਵਾਲੇ ਸਾਬਕਾ ਮੁੱਖ ਮੰਤਰੀ ਸ੍ਰ ਪ੍ਰਕਾਸ਼ ਸਿੰਘ ਦੇ ਜਾਣ ਨਾਲ ਕਦੇ ਨਾਂ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਸਭਾ ਹਲਕਾ ਸੰਗਰੂਰ ਤੋਂ ਆਜ਼ਾਦ ਉਮੀਦਵਾਰ ਅਤੇ ਪੰਜਾਬੀ ਲੋਕ ਗਾਇਕ ਹਾਕਮ ਬਖਤੜੀਵਾਲਾ ਨੇ ਕੀਤਾ ਅੱਗੇ ਬੋਲਦਿਆਂ ਬਖਤੜੀਵਾਲੇ ਨੇ ਕਿਹਾ ਕਿ ਬਾਦਲ ਸਾਬ ਉਹ ਲੀਡਰ ਸਨ ਜਿਹਨਾਂ ਨੇ ਹਮੇਸ਼ਾ ਹੀ ਪੰਜਾਬ ਦੇ ਹਿੱਤਾਂ ਲਈ ਕੰਮ ਕੀਤਾ ਅਤੇ ਸਮੇਂ ਸਮੇਂ ਸਿਰ ਪੰਜਾਬ ਦੇ ਹੱਕਾਂ ਲਈ ਮੋਰਚੇ ਲਾਏ ਇਹੀ ਕਾਰਨ ਹੈ ਜਿਸ ਕਰਕੇ ਪੰਜਾਬ ਦੇ ਹੀ ਨਹੀਂ ਸਗੋਂ ਭਾਰਤ ਦੇ ਵੱਡੇ ਵੱਡੇ ਸਿਆਸਤਦਾਨਾਂ ਨੇ ਉਹਨਾਂ ਦੀ ਮੌਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ