Home ਨੌਕਰੀ ਜਗਰਾਉਂ ਦੇ ਲੰਮਿਆਂ ਦਾ ਬਾਗ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ 28 ਨੂੰ

ਜਗਰਾਉਂ ਦੇ ਲੰਮਿਆਂ ਦਾ ਬਾਗ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ 28 ਨੂੰ

78
0

ਜਗਰਾਉਂ, 27 ਅਪ੍ਰੈਲ ( ਭਗਵਾਨ ਭੰਗੂ, ਲਿਕੇਸ਼ ਸ਼ਰਮਾਂ ) – ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ, ਲੰਮਿਆਂ ਦਾ ਬਾਗ, ਨੇੜੇ ਡੀ.ਏ.ਵੀ. ਕਾਲਜ, ਜਗਰਾਉ ਵਿਖੇ ਭਲਕੇ 28 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਸੀ.ਈ.ਓ. ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਲੁਧਿਆਣਾ ਅਮਿਤ ਕੁਮਾਰ ਪੰਚਾਲ (ਆਈ.ਏ.ਐਸ.) ਵੱਲੋ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਭਲਕੇ 28 ਅਪ੍ਰੈਲ ਨੂੰ ਲੱਗਣ ਵਾਲੇ ਕੈਂਪ ਵਿੱਚ ਵੱਖ-ਵੱਖ ਨਾਮੀ ਕੰਪਨੀਆਂ ਭਾਗ ਲੈ ਰਹੀਆਂ ਹਨ ਜਿਨ੍ਹਾਂ ਵਿੱਚ ਹਾਈਟੈਕ ਇੰਟਰਨੈਸ਼ਨਲ, ਕੁਲਾਮ ਸਿਸਟਮ, ਫ੍ਰੀਮੈਨਜ ਮਈਅਰ ਪ੍ਰਾ: ਲਿ:, ਐਨ.ਆਈ.ਆਈ.ਟੀ., ਆਈ.ਸੀ.ਆਈ.ਸੀ.ਆਈ., ਫਲਿੱਪਕਾਰਟ, ਫਾਇਨਾਂਸ ਸੇਤੂ, ਐਕਸਿਸ ਬੈਂਕ, ਐਲ.ਆਈ.ਸੀ., ਸਟਾਰ ਹੈਲਥ, ਐਜੂਕਿਡਜ, ਕੋਲੰਬੀਆ ਇੰਸਟੀਚਿਊਟ ਆਦਿ ਸ਼ਾਮਲ ਹਨ।ਉਪ ਮੰਡਲ ਮੈਜਿਸਟਰੇਟ ਜਗਰਾਉਂ ਗੁਰਬੀਰ ਸਿੰਘ ਕੋਹਲੀ ਵੱਲੋਂ ਦੱਸਿਆ ਗਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਦੋਨੋ ਭਾਗ ਲੈ ਸਕਦੇ ਹਨ ਜਿਨ੍ਹਾਂ ਦੀ ਉਮਰ 18 ਤੋਂ 35 ਸਾਲ ਹੋਵੇ ਅਤੇ ਘੱਟ ਤੋਂ ਘੱਟ ਯੋਗਤਾ 12ਵੀ, ਆਈ.ਟੀ.ਆਈ., ਡਿਪਲੋਮਾ ਹੋਲਡਰ ਅਤੇ ਗ੍ਰੈਜੂਏਸ਼ਨ (ਇਸਦੇ ਬਰਾਬਰ ਹੋਰ), ਪੋਸਟ ਗ੍ਰੈਜੂਏਸ਼ਨ (ਇਸਦੇ ਬਰਾਬਰ ਹੋਰ) ਪਾਸ ਕੀਤਾ ਹੋਵੇ, ਭਾਗ ਲੈ ਸਕਦੇ ਹਨ।

LEAVE A REPLY

Please enter your comment!
Please enter your name here