ਕਰਨਾਲ, 27 ਮਾਰਚ ( ਲਿਕੇਸ਼ ਸ਼ਰਮਾਂ, ਰਾਜਨ ਜੈਨ)-:ਕੌਮੀ ਰਾਜ ਮਾਰਗ ਤਰਾਵੜੀ-ਸ਼ਾਮਗੜ੍ਹ ‘ਤੇ ਦੋ ਟਰੱਕਾਂ ਦੀ ਆਪਸ ‘ਚ ਟੱਕਰ ਹੋਣ ਕਾਰਨ ਇੱਕ ਕਰੋੜ ਰੁਪਏ ਤੋਂ ਵੱਧ ਦੀ ਸ਼ਰਾਬ ਸੜ ਕੇ ਸੁਆਹ ਹੋ ਗਈ।ਅੱਗ ਨਾਲ ਦੋਵੇਂ ਟਰੱਕ ਵੀ ਸੜ ਕੇ ਸੁਆਹ ਹੋ ਗਏ।ਦੱਸਿਆ ਜਾ ਰਿਹਾ ਹੈ ਕਿ ਨਾਲਾਗੜ੍ਹ ਤੋਂ ਦਿੱਲੀ ਵੱਲ ਟਰੱਕ ‘ਚ ਸ਼ਰਾਬ ਲਿਜਾਈ ਜਾ ਰਹੀ ਸੀ ਪਰ ਜਿਵੇਂ ਹੀ ਟਰੱਕ ਡਰਾਈਵਰ ਬਲਬੀਰ ਸ਼ਾਮਗੜ੍ਹ ਨੇੜੇ ਪਹੁੰਚਿਆ ਤਾਂ ਪਿੱਛੇ ਤੋਂ ਆ ਰਹੇ ਇਕ ਟਰੱਕ ਚਾਲਕ ਨੇ ਪਹਿਲਾਂ ਡਿਵਾਈਡਰ ‘ਤੇ ਟੱਕਰ ਮਾਰ ਦਿੱਤੀ,ਜਿਸ ਕਾਰਨ ਉਸ ਦਾ ਟਰੱਕ ਰੁਕਣ ਤੋਂ ਬਾਅਦ ਦੋਵੇਂ ਟਰੱਕਾਂ ਨੂੰ ਅੱਗ ਲੱਗ ਗਈ।ਜਲਦੀ ਹੀ ਦੋਵੇਂ ਟਰੱਕ ਅੱਗ ਨਾਲ ਸੜ ਕੇ ਸੁਆਹ ਹੋ ਗਏ।ਟਰੱਕ ਵਿੱਚ ਲੱਦੀ ਸ਼ਰਾਬ ਵੀ ਅੱਗ ਦੀ ਲਪੇਟ ਵਿੱਚ ਆ ਗਈ।ਇਸ ਦੀ ਸੂਚਨਾ ਤੁਰੰਤ ਪੁਲਿਸ ਪ੍ਰਸ਼ਾਸਨ ਨੂੰ ਦਿੱਤੀ ਗਈ।ਲੋਕਾਂ ਅਤੇ ਪੁਲਿਸ ਪ੍ਰਸ਼ਾਸਨ ਦੀ ਮਦਦ ਨਾਲ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਵੀ ਮੌਕੇ ‘ਤੇ ਬੁਲਾਇਆ ਗਿਆ ਪਰ ਇਸ ਤੋਂ ਪਹਿਲਾਂ ਹੀ ਦੋਵੇਂ ਟਰੱਕ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਏ।ਇਕ ਟਰੱਕ ਖਾਲੀ ਦੱਸਿਆ ਜਾ ਰਿਹਾ ਹੈ, ਜਦਕਿ ਦੂਜੇ ਟਰੱਕ ਵਿਚ ਇਕ ਕਰੋੜ ਰੁਪਏ ਤੋਂ ਵੱਧ ਦੀ ਸ਼ਰਾਬ ਭਰੀ ਹੋਈ ਸੀ, ਜੋ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ।ਨੈਸ਼ਨਲ ਹਾਈਵੇਅ ਦੇ ਮੁੱਖ ਮਾਰਗ ‘ਤੇ ਅੱਗ ਲੱਗਣ ਦੀ ਘਟਨਾ ਤੋਂ ਬਾਅਦ ਜਾਮ ਦੀ ਸਥਿਤੀ ਵੀ ਪੈਦਾ ਹੋ ਗਈ। ਪੁਲੀਸ ਨੇ ਰਸਤਾ ਮੋੜ ਕੇ ਜਾਮ ਵਿੱਚ ਫਸੇ ਵਾਹਨਾਂ ਨੂੰ ਦੂਜੇ ਰਸਤੇ ਤੋਂ ਬਾਹਰ ਕੱਢਿਆ। ਟਰੱਕ ਮਾਲਕ ਨਾਸਿਰ ਚੌਧਰੀ ਨੇ ਦੱਸਿਆ ਕਿ ਉਸ ਦੇ ਟਰੱਕ ਵਿੱਚ ਇੱਕ ਕਰੋੜ ਤੋਂ ਵੱਧ ਦੀ ਸ਼ਰਾਬ ਨਾਲਾਗੜ੍ਹ ਤੋਂ ਦਿੱਲੀ ਲਿਜਾਈ ਜਾ ਰਹੀ ਸੀ। ਦੂਜੀ ਟਰਾਲੀ ਚਾਲਕ ਦੀ ਝਪਕੀ ਕਾਰਨ ਟਰਾਲੀ ਡਿਵਾਈਡਰ ਨਾਲ ਜਾ ਟਕਰਾਈ, ਜਿਸ ਕਾਰਨ ਉਸ ਦਾ ਟਰੱਕ ਵੀ ਜਾ ਟਕਰਾਇਆ ਅਤੇ ਅੱਗ ਲੱਗਣ ਕਾਰਨ ਕਰੀਬ 10 ਲੱਖ ਤੋਂ ਵੱਧ ਦੀ ਸ਼ਰਾਬ ਸੜ ਕੇ ਸੁਆਹ ਹੋ ਗਈ।ਦੋਵੇਂ ਟਰੱਕ ਡਰਾਈਵਰਾਂ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ। ਖ਼ਬਰ ਲਿਖੇ ਜਾਣ ਤੱਕ ਪੁਲਿਸ ਪ੍ਰਸ਼ਾਸਨ ਮੌਕੇ ‘ਤੇ ਮੌਜੂਦ ਸੀ ਅਤੇ ਕਰੇਨ ਦੀ ਮਦਦ ਨਾਲ ਸੜੇ ਹੋਏ ਟਰੱਕ ਨੂੰ ਸਾਈਡ ਤੋਂ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ | ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।