Home ਧਾਰਮਿਕ ਪਦਮਸ਼੍ਰੀ ਕੌਰ ਸਿੰਘ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਈ

ਪਦਮਸ਼੍ਰੀ ਕੌਰ ਸਿੰਘ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਈ

41
0


ਦਿੜ੍ਹਬਾ(ਭੰਗੂ)ਮੁੱਖ ਮੰਤਰੀ ਭਗਵੰਤ ਮਾਨ, ਕੈਬਨਿਟ ਮੰਤਰੀ ਅਮਨ ਅਰੋੜਾ ‘ਤੇ ਗੁਰਮੀਤ ਸਿੰਘ ਮੀਤ ਹੇਅਰ ਨੇ ਵੀ ਸ਼ੋਕ ਸੰਦੇਸ਼ ਰਾਹੀ ਪੀੜਤ ਪਰਿਵਾਰ ਨਾਲ ਦੁੱਖ ਵੰਡਾਇਆ। ਸਾਬਕਾ ਓਲੰਪੀਅਨ ਅਤੇ ਦੇਸ਼ ਦੇ ਮਹਾਨ ਮੁੱਕੇਬਾਜ਼ ਪਦਮਸ਼੍ਰੀ ਕੌਰ ਸਿੰਘ ਦਾ ਸੰਖੇਪ ਬਿਮਾਰੀ ਮਗਰੋਂ ਅੱਜ ਸਵੇਰੇ ਕੁਰੂਕਸ਼ੇਤਰ ਦੇ ਇੱਕ ਪ੍ਰਰਾਈਵੇਟ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ ਕਰੀਬ 74 ਵਰਿ੍ਹਆਂ ਦੇ ਸਨ। ਉਨ੍ਹਾਂ ਦੀ ਮਿ੍ਤਕ ਦੇਹ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਖਨਾਲ ਖੁਰਦ ਵਿਖੇ ਪੂਰੇ ਫੌਜੀ ਸਨਮਾਨਾਂ ਤੇ ਧਾਰਮਿਕ ਰਹੁ ਰੀਤਾਂ ਨਾਲ ਕੀਤਾ ਗਿਆ। ਇਸ ਮੌਕੇ ਪੰਜਾਬ ਸਰਕਾਰ ਦੀ ਤਰਫੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੀੜਤ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮਹਾਨ ਮੁੱਕੇਬਾਜ਼ ਕੌਰ ਸਿੰਘ ਨੇ ਪੂਰੀ ਤਰ੍ਹਾਂ ਸਾਦਾ ਜੀਵਨ ਬਿਤਾਉਂਦੇ ਹੋਏ ਕੌਮੀ ਤੇ ਕੌਮਾਂਤਰੀ ਪੱਧਰ ਦੇ ਮੁੱਕੇਬਾਜ਼ੀ ਮੁਕਾਬਲਿਆਂ ਵਿੱਚ ਵੱਡੀਆਂ ਮੱਲਾਂ ਮਾਰ ਕੇ ਸੂਬੇ ਤੇ ਦੇਸ਼ ਦਾ ਨਾਮ ਰੌਸ਼ਨ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਇਸ ਖੇਡ ਹੀਰੇ ਦੀ ਜੀਵਨੀ ਨੂੰ ਇਸ ਵਿਦਿਅਕ ਸੈਸ਼ਨ ਤੋਂ ਸਕੂਲੀ ਸਿਲੇਬਸ ਦਾ ਹਿੱਸਾ ਬਣਾਇਆ ਹੈ ਤਾਂ ਜੋ ਵਿਦਿਆਰਥੀ ਵਰਗ ਇਸ ਮਹਾਨ ਖੇਡ ਸ਼ਖਸੀਅਤ ਦੇ ਜੀਵਨ ਤੋਂ ਨੇੜਿਓਂ ਵਾਕਿਫ਼ ਹੋ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਛੇਤੀ ਹੀ ਪਿੰਡ ਵਾਸੀਆਂ ਦੀ ਸਲਾਹ ਨਾਲ ਪਦਮ ਸ਼੍ਰੀ ਅਤੇ ਅਰਜੁਨਾ ਐਵਾਰਡ ਜੇਤੂ ਕੌਰ ਸਿੰਘ ਦੀ ਯਾਦ ਵਿੱਚ ਪਿੰਡ ਪੱਧਰ ‘ਤੇ ਅਤੇ ਸੂਬਾ ਪੱਧਰ ‘ਤੇ ਯਾਦਗਾਰ ਵੀ ਉਸਾਰੀ ਜਾਵੇਗੀ ਤਾਂ ਜੋ ਸਾਡੀਆਂ ਨਵੀਂਆਂ ਪੀੜ੍ਹੀਆਂ ਇਸ ਮਹਾਨ ਸ਼ਖਸ਼ੀਅਤ ਦੇ ਜੀਵਨ ਤੋਂ ਲਗਾਤਾਰ ਸੇਧ ਲੈ ਕੇ ਖੇਡਾਂ ਨਾਲ ਜੁੜ ਸਕਣ। ਕੈਬਨਿਟ ਮੰਤਰੀ ਸ. ਚੀਮਾ ਨੇ ਕਿਹਾ ਕਿ ਕੌਰ ਸਿੰਘ ਦੇ ਮਨ ਵਿੱਚ ਮੁੱਕੇਬਾਜ਼ੀ ਪ੍ਰਤੀ ਜਨੂੰਨ ਸੀ ਅਤੇ ਉਨ੍ਹਾਂ ਦੀਆਂ ਮਾਣਮੱਤੀਆਂ ਪ੍ਰਰਾਪਤੀਆਂ ਲਈ ਸਾਲ 1982 ਵਿੱਚ ਅਰਜੁਨਾ ਐਵਾਰਡ ਅਤੇ ਸਾਲ 1983 ਵਿੱਚ ਪਦਮ ਸ਼੍ਰੀ ਐਵਾਰਡ ਨਾਲ ਨਿਵਾਜਣ ਦੇ ਨਾਲ ਨਾਲ ਭਾਰਤੀ ਫੌਜ ਵਿੱਚ ਸ਼ਾਨਦਾਰ ਸੇਵਾਵਾਂ ਲਈ ਸਾਲ 1988 ਵਿੱਚ ਵਿਸ਼ਿਸ਼ਟ ਸੇਵਾ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਸੀ। ਇਸੇ ਦੌਰਾਨ ਪਦਮ ਸ਼੍ਰੀ ਕੌਰ ਸਿੰਘ ਦੇ ਦਿਹਾਂਤ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੋਕ ਸੰਦੇਸ਼ ਰਾਹੀਂ ਪੀੜਤ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੰਤਿਮ ਸਸਕਾਰ ਮੌਕੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਕੈਬਨਿਟ ਮੰਤਰੀ ਅਮਨ ਅਰੋੜਾ ਦੀ ਤਰਫੋਂ ਸੰਜੀਵ ਸੰਜੂ ਤੇ ਅੰਮਿ੍ਤ ਸਿੱਧੂ, ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਤਰਫੋਂ ਜ਼ਿਲ੍ਹਾ ਖੇਡ ਅਫ਼ਸਰ ਰਣਬੀਰ ਸਿੰਘ ਭੰਗੂ, ਅਰਜਨਾ ਐਵਾਰਡੀ ਸੱਜਣ ਸਿੰਘ ਚੀਮਾ,ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਦਰਸ਼ਨ ਸਿੰਘ ਘੁਮਾਣ, ਰਵਿੰਦਰ ਮਾਨ, ਇੰਪਰੂਮੈਂਟ ਟਰੱਸਟ ਦੇ ਚੇਅਰਮੈਨ ਪੀਤੂ ਛਾਹੜ, ਰਵਿੰਦਰ ਮਾਨ, ਧਰਮਪਾਲ ਗਰਗ ਹਾਜਰ ਸਨ। ਇਸ ਮੌਕੇ ਕਰਨਲ ਅਮਿਤ ਭਾਗੀ ਦੀ ਅਗਵਾਈ ਹੇਠ 152 ਸਿੱਖ ਰੈਜੀਮੈਂਟ ਦੇ ਜਵਾਨਾਂ ਵੱਲੋਂ ਪਦਮ ਸ਼੍ਰੀ ਕੌਰ ਸਿੰਘ ਨੂੰ ਸ਼ੋਕ ਸਲਾਮੀ ਦਿੱਤੀ ਗਈ।

LEAVE A REPLY

Please enter your comment!
Please enter your name here