ਮਾਲੇਰਕੋਟਲਾ 27 ਅਪ੍ਰੈਲ (ਭਗਵਾਨ ਭੰਗੂ) : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 26 ਅਪ੍ਰੈਲ 2023 ਤੱਕ 02 ਲੱਖ 05 ਹਜ਼ਾਰ 998 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਤੇ ਵਪਾਰੀਆਂ ਵੱਲੋਂ 02 ਲੱਖ 05 ਹਜ਼ਾਰ 967 ਮੀਟਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ ਕੇਵਲ 31 ਮੀਟਰਕ ਟਨ ਖ਼ਰੀਦ ਲਈ ਬਕਾਇਆ ਹੈ। ਖ਼ਰੀਦੀ ਗਈ ਕਣਕ ਦੀ ਅਦਾਇਗੀ ਵਜੋਂ ਕਿਸਾਨਾਂ ਦੇ ਖਾਤਿਆਂ ਵਿੱਚ 378.32 ਕਰੋੜ ਰੁਪਏ ਜਾਰੀ ਕੀਤੇ ਗਏ ਹਨ ।ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਪਰਮਵੀਰ ਨੇ ਦਿੱਤੀ।ਉਨ੍ਹਾਂ ਦੱਸਿਆ ਕਿ ਖ਼ਰੀਦੀ ਗਈ ਕਣਕ ਵਿੱਚੋਂ ਪਨਗ੍ਰੇਨ ਵੱਲੋਂ 01 ਲੱਖ 25 ਹਜ਼ਾਰ 584 ਮੀਟਰਕ ਟਨ, ਮਾਰਕਫੈੱਡ ਵੱਲੋਂ 23 ਹਜ਼ਾਰ 6470 ਮੀਟਰਕ ਟਨ, ਪਨਸਪ ਵੱਲੋਂ 15 ਹਜ਼ਾਰ 750 ਮੀਟਰਕ ਟਨ, ਵੇਅਰ ਹਾਊਸ ਵੱਲੋਂ 33 ਹਜ਼ਾਰ 7658 ਮੀਟਰਕ ਟਨ ਅਤੇ ਵਪਾਰੀਆਂ ਵੱਲੋਂ 7 ਹਜ਼ਾਰ 505 ਮੀਟਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਣਕ ਦੀ ਖ਼ਰੀਦ ਪ੍ਰਕ੍ਰਿਆ ਤੇ ਨਿਰੰਤਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿੱਚ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿੱਚ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਲਿਆਂਦੀ ਜਾਵੇ ਤਾਂ ਜੋ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।