ਬਰਨਾਲਾ(ਬੋਬੀ ਸਹਿਜਲ)ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਨੇ ਦੱਸਿਆ ਕਿ ਵੀਰਵਾਰ ਸ਼ਾਮ ਤੱਕ ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ‘ਚ 399267 ਮੀਟਿ੍ਕ ਟਨ ਕਣਕ ਪੁੱਜੀ, ਜਿਸ ‘ਚੋਂ 391433 ਮੀਟਿ੍ਕ ਟਨ ਖਰੀਦ ਲਈ ਗਈ ਹੈ। ਵਧੇਰੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੀਆਂ 98 ਮੰਡੀਆਂ ‘ਚ ਕਣਕ ਦੀ ਖਰੀਦ ਤੇ ਲਿਫਟਿੰਗ ਦਾ ਕੰਮ ਜ਼ੋਰਾਂ ‘ਤੇ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਨਗਰੇਨ ਵਲੋਂ 95458 ਮੀਟਿ੍ਕ ਟਨ, ਮਾਰਕਫੈਡ ਵਲੋਂ 106340 ਮੀਟਿ੍ਕ ਟਨ, ਪਨਸਪ ਵਲੋਂ 86310 ਮੀਟਿ੍ਕ ਟਨ, ਪੰਜਾਬ ਸਟੇਟ ਵੇਅਰ ਹਾਊਸ ਵਲੋਂ 73920 ਮੀਟਿ੍ਕ ਟਨ, ਫ਼ੂਡ ਕਾਰਪੋਰੇਸ਼ਨ ਆਫ਼ ਇੰਡੀਆ ਵਲੋਂ 30080 ਮੀਟਿ੍ਕ ਟਨ ਤੇ ਪ੍ਰਰਾਈਵੇਟ ਲੋਕਾਂ ਵਲੋਂ 235 ਮੀਟਿ੍ਕ ਟਨ ਕਣਕ ਖਰੀਦੀ ਗਈ ਹੈ। ਮੰਡੀਆਂ ‘ਚ ਖਰੀਦੀ ਗਈ ਕਣਕ ਦੀ ਲਿਫਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ 196860 ਮੀਟਿ੍ਕ ਟਨ ਕਣਕ ਮੰਡੀਆਂ ‘ਚੋਂ ਚੁੱਕੀ ਗਈ ਹੈ। ਪਨਗਰੇਨ ਵੱਲੋਂ 47406 ਮੀਟਿ੍ਕ ਟਨ, ਮਾਰਕਫੈਡ ਵਲੋਂ 54912 ਮੀਟਿ੍ਕ ਟਨ, ਪਨਸਪ ਵਲੋਂ 39171 ਮੀਟਿ੍ਕ ਟਨ, ਪੰਜਾਬ ਸਟੇਟ ਵੇਅਰ ਹਾਊਸ ਵਲੋਂ 42795 ਮੀਟਿ੍ਕ ਟਨ, ਫ਼ੂਡ ਕਾਰਪੋਰੇਸ਼ਨ ਆਫ਼ ਇੰਡੀਆ ਵਲੋਂ 12341 ਮੀਟਿ੍ਕ ਟਨ ਤੇ ਪ੍ਰਰਾਇਵੇਟ ਲੋਕਾਂ ਵਲੋਂ 235 ਮੀਟਿ੍ਕ ਟਨ ਖਰੀਦੀ ਗਈ ਕਣਕ ਦੀ ਲਿਫਟਿੰਗ ਮੰਡੀਆਂ ‘ਚੋਂ ਕਰ ਲਈ ਗਈ ਹੈ। ਇਸ ਤੋਂ ਇਲਾਵਾ ਕਿਸਾਨਾਂ ਨੂੰ ਕੀਤੀ ਅਦਾਇਗੀ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਨੂੰ ਹੁਣ ਤੱਕ 759 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨਾਂ੍ਹ ਦੱਸਿਆ ਕਿ ਪਨਗਰੇਨ ਵਲੋਂ ਹੁਣ ਤੱਕ 193.04 ਕਰੋੜ, ਮਾਰਕਫੈਡ ਵਲੋਂ 216.65 ਕਰੋੜ, ਪਨਸਪ ਵੱਲੋਂ 170.67 ਕਰੋੜ , ਪੰਜਾਬ ਸਟੇਟ ਵੇਅਰ ਹਾਊਸ ਵਲੋਂ 146.87 ਕਰੋੜ ਤੇ ਫ਼ੂਡ ਕਾਰਪੋਰੇਸ਼ਨ ਆਫ਼ ਇੰਡੀਆ ਵੱਲੋਂ 31.77 ਕਰੋੜ ਦੀ ਅਦਾਇਗੀ ਕੀਤੀ ਗਈ।