ਖਾਲੜਾ (ਵਿਕਾਸ ਮਠਾੜੂ) ਸਰਹੱਦੀ ਪਿੰਡ ਖਾਲੜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੜਕੀਆਂ ‘ਚ ਸਿਹਤ ਵਿਭਾਗ ਵੱਲੋਂ ਮਲੇਰੀਆ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ‘ਚ ਜ਼ਿਲ੍ਹਾ ਐਪੀਡਮਲੋਜਿਸਟ, ਡਾ. ਅਮਨਦੀਪ ਸਿੰਘ ਤੇ ਡਾ. ਸਿਮਰਨ ਕੌਰ ਵਿਸ਼ੇਸ਼ ਤੌਰ ‘ਤੇ ਪਹੁੰਚੇ। ਐੱਸਐੱਮਓ ਡਾ. ਕੁਲਤਾਰ ਨੇ ਦੱਸਿਆ ਕਿ ਬਲਾਕ ਦੇ ਵਿਚ ਵੱਖ-ਵੱਖ ਥਾਵਾਂ ‘ਤੇ ਮਲੇਰੀਆ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਏ ਜਾ ਰਹੇ ਹਨ ਤੇ ਇਸੇ ਲੜੀ ਤਹਿਤ ਖਾਲੜਾ ਵਿਖੇ ਵਿਦਿਆਰਥੀਆਂ ਨਾਲ ਮਲੇਰੀਆ ਵਰਗੀ ਨਾਮੁਰਾਦ ਬਿਮਾਰੀ ਵਿਰੁੱਧ ਸੈਮੀਨਾਰ ਰੱਖਿਆ ਗਿਆ ਹੈ।
ਡਾ. ਕੁਲਤਾਰ ਨੇ ਕਿਹਾ ਕਿ ਬੀਤੇ ਦਿਨੀਂ ਦੁਨੀਆ ਭਰ ‘ਚ 25 ਅਪ੍ਰਰੈਲ ਨੂੰ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ ਅਤੇ ਇਸ ਦਿਵਸ ਨੂੰ ਮਨਾਉਣ ਦਾ ਮੁੱਖ ਮੰਤਵ ਲੋਕਾਂ ਨੂੰ ਮਲੇਰੀਆ ਵਰਗੀ ਬਿਮਾਰੀ ਬਾਰੇ ਜਾਗਰੂਕ ਕਰਨਾ ਹੈ। ਉਨਾਂ੍ਹ ਕਿਹਾ ਕਿ ਵਿਸ਼ਵ ਸਿਹਤ ਸੰਸਥਾ ਵੱਲੋਂ ਸਾਲ 2023 ਦੀ ਮਲੇਰੀਆ ਦਿਵਸ ਥੀਮ ‘ਟਾਈਮ ਟੂ ਡਲਿਵਰ ਜ਼ੀਰੋ ਮਲੇਰੀਆ, ਇਨਵੈਸਟ, ਇਨੋਵੇਟ ਅਤੇ ਇੰਪਲੀਮੈਂਟ ਹੈ’ ਜਿਸਦਾ ਸਰਲ ਅਰਥ ਇਹ ਹੈ ਕਿ ਮਲੇਰੀਆ ਦਾ ਪੂਰਨ ਰੂਪ ਵਿਚ ਖਾਤਮਾ ਕਰਨ ਲਈ ਵਿਸ਼ੇਸ਼ ਯੋਗਦਾਨ ਅਤੇ ਯਤਨਸ਼ੀਲ ਰਹਿਣ ਦੀ ਲੋੜ ਹੈ। ਡਾ. ਅਮਨਦੀਪ ਸਿੰਘ ਅਤੇ ਡਾ. ਸਿਮਰਨ ਨੇ ਕਿਹਾ ਕਿ ਮਲੇਰੀਆ ਤੋਂ ਬਚਣ ਲਈ ਆਪਣੀ ਤੇ ਆਪਣੇ ਆਲੇ-ਦੁਆਲੇ ਦੀ ਸਾਫ ਸਫਾਈ ਪ੍ਰਤੀ ਵਿਅਕਤੀ ਨੂੰ ਹਮੇਸ਼ਾ ਵਚਨਬੱਧ ਰਹਿਣਾ ਚਾਹੀਦਾ ਹੈ। ਉਨਾਂ੍ਹ ਕਿਹਾ ਕਿ ਹਾਈ ਰਿਸਕ ਇਲਾਕਿਆਂ ਜਿਵੇਂ ਝੁੱਗੀਆਂ, ਇੱਟਾਂ ਦੇ ਭੱਠੇ, ਗੁੱਜਰਾਂ ਦੇ ਡੇਰੇ ਅਤੇ ਦਾਣਾ ਮੰਡੀਆਂ ਤੋਂ ਇਲਾਵਾ ਵਿਦਿਅਕ ਸੰਸਥਾਵਾਂ ਵਿਚ ਜਾ ਕੇ ਮਲੇਰੀਆ ਵਿਰੱੁਧ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾ ਰਹੀ ਹੈ। ਉਨਾਂ੍ਹ ਕਿਹਾ ਕਿ ਫੀਲਡ ਸਟਾਫ਼ ਮਲੇਰੀਆ ਨੂੰ ਕਾਬੂ ਹੇਠ ਰੱਖਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ। ਇਸ ਮੌਕੇ ਵਿਦਿਆਰਥੀਆਂ ਦਾ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ ਅਤੇ ਜੇਤੂ ਵਿਦਿਆਰਥਣਾਂ ਨੂੰ ਸਿਹਤ ਵਿਭਾਗ ਵੱਲੋਂ ਇਨਾਮ ਦਿਤੇ ਗਏ। ਇਸ ਮੌਕੇ ਏਐੱਮਓ ਵਿਰਸਾ ਸਿੰਘ, ਗੁਰਵਿੰਦਰ ਸਿੰਘ, ਬਲਾਕ ਐਜੂਕੇਟਰ ਨਵੀਨ ਕਾਲਆ, ਐੱਸਆਈ ਗੁਰਬਖਸ਼ ਸਿੰਘ, ਕਾਰਜ ਸਿੰਘ, ਲਖਵਿੰਦਰ ਸਿੰਘ, ਸਲਵਿੰਦਰ ਸਿੰਘ, ਰਣਬੀਰ ਸਿੰਘ, ਸੁਖਵਿੰਦਰ ਸਿੰਘ, ਗੁਰਮੁਖ ਸਿੰਘ, ਪਵਨਪ੍ਰਰੀਤ ਸਿੰਘ ਆਦਿ ਮੌਜੂਦ ਰਹੇ।