ਜਗਰਾਉਂ, 30 ਅਪ੍ਰੈਲ ( ਮੋਹਿਤ ਜੈਨ) -ਲੋਕ ਸੇਵਾ ਲੋਕ ਸੇਵਾ ਸੁਸਾਇਟੀ ਵੱਲੋਂ ਚੇਅਰਮੈਨ ਗੁਲਸ਼ਨ ਅਰੋੜਾ, ਸਰਪ੍ਰਸਤ ਰਾਜਿੰਦਰ ਜੈਨ, ਪ੍ਰਧਾਨ ਕੰਵਲ ਕੱਕੜ ਦੀ ਅਗਵਾਈ ਹੇਠ ਅੱਖਾਂ ਦਾ ਚੈੱਕਅੱਪ ਤੇ ਅਪਰੇਸ਼ਨ ਕੈਂਪ ਡੀ ਏ ਵੀ ਕਾਲਜ ਵਿਖੇ ਲਗਾਇਆ। ਇਸ 37 ਵੇਂ ਅੱਖਾਂ ਦੇ ਚਿੱਟੇ ਮੋਤੀਏ ਦੇ ਮੁਫ਼ਤ ਅਪਰੇਸ਼ਨ ਕੈਂਪ ਦਾ ਉਦਘਾਟਨ ਕਰਦਿਆਂ ਰਵੀ ਗੋਇਲ ਨੇ ਕੀਤਾ।ਕੈਂਪ ਵਿਚ ਸ਼ੰਕਰਾ ਆਈ ਹਸਤਪਾਲ ਮੁੱਲਾਂਪੁਰ ਦੇ ਡਾਕਟਰਾਂ ਦੀ ਟੀਮ ਵੱਲੋਂ 224 ਮਰੀਜ਼ਾਂ ਦਾ ਚੈੱਕਅੱਪ ਕਰਦਿਆਂ 57 ਮਰੀਜ਼ਾਂ ਦੀ ਚੋਣ ਕੀਤੀ ਜਿਨ੍ਹਾਂ ਦੀਆਂ ਅੱਖਾਂ ਦੇ ਅਪਰੇਸ਼ਨ ਆਉਂਦੇ ਦਿਨਾਂ ਵਿਚ ਕੀਤੇ ਜਾਣਗੇ। ਇਸ ਮੌਕੇ ਸੈਕਟਰੀ ਕੁਲਭੂਸ਼ਨ ਗੁਪਤਾ, ਕੈਸ਼ੀਅਰ ਸੁਨੀਲ ਬਜਾਜ ,
ਪ੍ਰੋਜੈਕਟ ਕੈਸ਼ੀਅਰ ਰਾਜੀਵ ਗੁਪਤਾ, ਸੁਖਜਿੰਦਰ ਸਿੰਘ ਢਿੱਲੋਂ, ਰਾਜਿੰਦਰ ਜੈਨ ਕਾਕਾ, ਪ੍ਰਵੀਨ ਜੈਨ, ਜਸਵੰਤ ਸਿੰਘ, ਵਿਨੋਦ ਬਾਂਸਲ, ਆਰ ਕੇ ਗੋਇਲ, ਪ੍ਰਿੰਸੀਪਲ ਚਰਨਜੀਤ ਸਿੰਘ ਭੰਡਾਰੀ, ਰਾਜਿੰਦਰ ਜੈਨ ਕਾਕਾ, ਮਦਨ ਅਰੋੜਾ, ਗੋਪਾਲ ਗੁਪਤਾ, ਅਨਿਲ ਮਲਹੋਤਰਾ, ਮੁਕੇਸ਼ ਗੁਪਤਾ, ਭਵਨ ਗੋਇਲ, ਕੈਪਟਨ ਨਰੇਸ਼ ਵਰਮਾ, ਲਾਕੇਸ਼ ਟੰਡਨ ਆਦਿ ਹਾਜ਼ਰ ਸਨ।