Home ਪਰਸਾਸ਼ਨ ਜ਼ਿਲ੍ਹੇ ਦੀਆਂ ਮੰਡੀਆਂ ਵਿਖੇ 577443 ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ –...

ਜ਼ਿਲ੍ਹੇ ਦੀਆਂ ਮੰਡੀਆਂ ਵਿਖੇ 577443 ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ – ਡਿਪਟੀ ਕਮਿਸ਼ਨਰ

50
0


ਫਾਜ਼ਿਲਕਾ, 30 ਅਪ੍ਰੈਲ (ਰੋਹਿਤ ਗੋਇਲ – ਰਾਜ਼ਨ ਜੈਨ) : ਜ਼ਿਲ੍ਹਾ ਫਾਜ਼ਿਲਕਾ ਦੀਆਂ ਮੰਡੀਆਂ ਅੰਦਰ ਕਣਕ ਦੀ ਖਰੀਦ ਦਾ ਕੰਮ ਨਿਰਵਿਘਨ ਜਾਰੀ ਹੈ। ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀਆਂ ਅੰਦਰ ਕਿਸਾਨਾਂ, ਲੇਬਰ, ਮਜਦੂਰਾ ਆਦਿ ਸਬੰਧਤਾਂ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ।ਇਸੇ ਤਹਿਤ ਜ਼ਿਲੇ੍ਹ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ ਪਹੁੰਚੀ 577443 ਮੀਟ੍ਰਿਕ ਟਨ ਦੀ ਖਰੀਦ ਹੋ ਚੁੱਕੀ ਹੈ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਦਿੱਤੀ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਮੰਡੀਆਂ ਵਿਖੇ ਕਿਸਾਨਾਂ ਦੇ ਨਾਲ—ਨਾਲ ਮਜਦੂਰਾਂ, ਆੜਤੀਆਂ ਲਈ ਹਰ ਤਰ੍ਹਾਂ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਜ਼ੋ ਕਿਸਾਨਾਂ ਨੂੰ ਆਪਣੀ ਫਸਲ ਦੀ ਵੇਚਣ ਦੌਰਾਨ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਇਹ ਵੀ ਆਦੇਸ਼ ਦਿੱਤੇ ਗਏ ਹਨ ਕਿ ਕਿਸਾਨਾਂ ਦੀ ਫਸਲ ਦੀ ਖਰੀਦ ਉਪਰੰਤ ਲਿਫਟਿੰਗ ਅਤੇ ਅਦਾਇਗੀ ਨੂੰ ਤੈਅ ਸਮੇਂ ਅੰਦਰ ਕਰਵਾਉਣਾ ਯਕੀਨੀ ਬਣਾਇਆ ਜਾਵੇ ਜ਼ੋ ਕਿ ਲਗਾਤਾਰ ਜਾਰੀ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਨਗ੍ਰੇਨ ਵੱਲੋਂ 151502 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 161244 ਮੀਟ੍ਰਿਕ ਟਨ, ਪਨਸਪ ਵੱਲੋਂ 154737 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਉਸ ਵੱਲੋਂ 87955 ਮੀਟ੍ਰਿਕ ਟਨ, ਐਫ.ਸੀ. ਆਈ. ਵੱਲੋਂ 6733 ਮੀਟ੍ਰਿਕ ਟਨ ਅਤੇ ਵਪਾਰੀਆਂ ਵੱਲੋਂ 15272 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫਸਲ ਦੀ 1077.24 ਕਰੋੜ ਰੁਪਏ ਦੇ ਅਡਵਾਈਜ ਜਨਰੇਟ ਹੋ ਚੁੱਕੇ ਹਨ ਜਿਸ ਦੀ ਅਦਾਇਗੀ ਲਗਭਗ ਹੋ ਚੁੱਕੀ ਹੈ।ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਕਿਸਾਨ ਜਿਵੇਂ ਹੀ ਆਪਣੀ ਫਸਲ ਮੰਡੀਆਂ ਵਿਚ ਲੈ ਕੇ ਆਉਂਦਾ ਹੈ, ਉਸਦੀ ਫਸਲ ਦੀ ਨਾਲੋ—ਨਾਲ ਖਰੀਦ ਕੀਤੀ ਜਾਵੇ, ਕਿਸਾਨਾਂ ਨੁੰ ਮੰਡੀ ਵਿਖੇ ਖਜਲ—ਖੁਆਰ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਸੁੱਕੀ ਫਸਲ ਹੀ ਮੰਡੀ ਵਿਖੇ ਲੈ ਕੇ ਆਉਣ ਅਤੇ ਫਸਲ ਦੀ ਰਹਿੰਦ—ਖੁਹੰਦ ਨੂੰ ਅੱਗ ਨਾ ਲਗਾਉਣ ਅਤੇ ਇਸ ਦਾ ਖੇਤ ਵਿਚ ਹੀ ਨਿਬੇੜਾ ਕਰਕੇ ਵਾਤਾਵਰਣ ਦੇ ਰਾਖੇ ਬਣਨ।

LEAVE A REPLY

Please enter your comment!
Please enter your name here