ਫਿਰੋਜ਼ਪੁਰ (ਲਿਕੇਸ ਸ਼ਰਮਾ ) ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ 315 ਬੋਰ ਦੇਸੀ ਪਿਸਤੌਲ
ਤੇ 5 ਰੋਂਦ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਏਐੱਸਆਈ ਹਰਨੇਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਐੱਫਸੀਆਈ ਗੁਦਾਮਾਂ ਪਾਸ ਮੌਜੂਦ ਸੀ ਤਾਂ ਪੈਦਲ ਆਉਂਦਾ ਇਕ ਨੌਜਵਾਨ ਪੁਲਿਸ ਨੂੰ ਵੇਖ ਕੇ ਘਬਰਾ ਗਿਆ ਅਤੇ ਇਕ ਦਮ ਪਿੱਛੇ ਮੁੜ ਕੇ ਮੌਕਾ ਤੋਂ ਖਿਸਕਣ ਲੱਗਾ, ਜਿਸ ਨੂੰ ਸ਼ੱਕ ਦੀ ਬਿਨਾਅ ’ਤੇ ਕਾਬੂ ਕਰਕੇ ਤਲਾਸ਼ੀ ਲਈ ਗਈ ਤਾਂ ਇਸ ਕੋਲੋਂ 1 ਪਿਸਤੌਲ 315 ਬੋਰ ਦੇਸੀ ਕੱਟਾ ਤੇ 5 ਰੋਂਦ ਜਿੰਦਾ ਬਰਾਮਦ ਹੋਏ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀ ਦੀ ਪਛਾਣ ਅਨੀਸ਼ ਉਰਫ ਨਿਸ਼ੂ ਪੁੱਤਰ ਰਾਮੇਸ਼ ਕੁਮਾਰ ਵਾਸੀ ਭਾਰਤ ਨਗਰ , ਫਿਰੋਜ਼ਪੁਰ ਸ਼ਹਿਰ ਵਜੋਂ ਹੋਈ ਹੈ। ਪੁਲਿਸ ਵੱਲੋਂ ਅਨੀਸ਼ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।