ਬਰਾਮਦ, ਮਾਮਲਾ ਦਰਜ ਫਿਰੋਜ਼ਪੁਰ (ਰਾਜੇਸ ਜੈਨ) ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਵਿਚੋਂ ਤਲਾਸ਼ੀ ਦੌਰਾਨ ਦੋ ਹਵਾਲਾਤੀਆਂ ਕੋਲੋਂ 2 ਮੋਬਾਇਲ ਅਤੇ ਵੱਖ ਵੱਖ ਥਾਵਾਂ ਤੋਂ 3 ਮੋਬਾਇਲ ਫੋਨ ਤੇ ਇਕ ਕਾਲੇ ਰੰਗ ਦਾ ਪਦਾਰਥ 18 ਗ੍ਰਾਮ ਬਰਾਮਦ ਹੋਇਆ। ਇਸ ਸਬੰਧ ਵਿਚ ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਨੇ ਉਕਤ ਹਵਾਲਾਤੀਆਂ ਅਤੇ ਅਣਪਛਾਤੇ ਵਿਅਕਤੀਆਂ ਖਿਲਾਫ 52-ਏ, 42 ਪਰੀਸੰਨਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਏਐੱਸਆਈ ਗੁਰਮੇਲ ਸਿੰਘ ਨੇ ਦੱਸਿਆ ਕਿ ਪੱਤਰ ਨੰਬਰ 6888 ਰਾਹੀਂ ਸੁਖਜਿੰਦਰ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫਿਰੋਜ਼ਪੁਰ ਨੇ ਦੱਸਿਆ ਕਿ ਮਿਤੀ 27 ਅਪ੍ਰੈਲ 2023 ਨੂੰ ਉਹ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚ ਸਮੇਤ ਸਾਥੀ ਕਰਮਚਾਰੀਆਂ ਦੇ ਤਲਾਸ਼ੀ ਦੌਰਾਨ ਹਵਾਲਾਤੀ ਬੰਟੀ ਪੁੱਤਰ ਪ੍ਰੇਮ ਸਿੰਘ ਵਾਸੀ ਗੰਗਰ ਚੋਂਕ ਗਾਂਧੀ ਨਗਰ ਥਾਣਾ ਸਿਟੀ ਫਾਜ਼ਿਲਕਾ, ਜ਼ਿਲ੍ਹਾ ਫਾਜ਼ਿਲਕਾ ਕੋਲੋਂ ਇਕ ਮੋਬਾਇਲ ਫੋਨ ਸੈਮਸੰਗ ਕੀਪੈਡ ਸਮੇਤ ਬੈਟਰੀ ਤੇ ਸਿੰਮ ਕਾਰਡ ਬਰਾਮਦ ਹੋਇਆ ਤੇ ਹਵਾਲਾਤੀ ਜਸਵੀਰ ਸਿੰਘ ਉਰਫ ਗੱਗੂ ਪੁੱਤਰ ਫੁੰਮਣ ਸਿੰਘ ਵਾਸੀ ਚੱਕ ਬਲੋਚਾਂ ਮਹਾਲਮ ਥਾਣਾ ਚੱਕ ਵੈਰੋ ਕੇ ਜ਼ਿਲ੍ਹਾ ਫਾਜ਼ਿਲਕਾ ਕੋਲੋਂ ਇਕ ਮੋਬਾਇਲ ਫੋਨ ਸੈਮਸੰਗ ਕੀਪੈਡ ਸਮੇਤ ਬੈਟਰੀ ਤੇ ਸਿੰਮ ਕਾਰਡ ਬਰਾਮਦ ਹੋਇਆ। ਇਸ ਦੌਰਾਨ ਵੱਖ ਵੱਖ ਥਾਵਾਂ ਤੋਂ ਤਲਾਸ਼ੀ ’ਤੇ ਇਕ ਟੱਚ ਸਕਰੀਨ ਮੋਬਾਇਲ ਤੇ 2 ਕੀਪੈਡ ਮੋਬਾਇਲ ਫੋਨ ਅਤੇ ਇਕ ਕਾਲੇ ਰੰਗ ਦਾ ਪਦਾਰਥ 18 ਗ੍ਰਾਮ ਬਰਾਮਦ ਹੋਇਆ। ਪੁਲਿਸ ਨੇ ਦੱਸਿਆ ਕਿ ਉਕਤ ਹਵਾਲਾਤੀਆਂ ਅਤੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।