ਜਗਰਾਉਂ, 30 ਅਪ੍ਰੈਲ ( ਵਿਕਾਸ ਮਠਾੜੂ)-ਪੜ੍ਹਾਈ ਅਤੇ ਖੇਡਾਂ ਵਿੱਚ ਮੋਹਰੀ ਸੰਸਥਾ ਜੀ. ਐਚ. ਜੀ. ਅਕੈਡਮੀ ਵਿਖੇ ਡੀ. ਪੀ. ਅਧਿਆਪਕਾਂ ਦੀ ਦੇਖ-ਰੇਖ ਵਿੱਚ ਨੌਵੀਂ ਅਤੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੇ ਇੰਟਰ ਹਾਊਸ ਰੱਸਾਕਸ਼ੀ ਮੁਕਾਬਲੇ ਕਰਵਾਏ ਗਏ, ਜਿਸ ਵਿਚ ਸਕੂਲ ਦੇ ਸਾਰੇ ਹੀ ਹਾਊਸ ਦੇ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਹਿੱਸਾ ਲਿਆ। ਨੌਵੀਂ ਜਮਾਤ ਵਿੱਚੋਂ ਅਜੀਤ ਹਾਊਸ ਦੀਆਂ ਲੜਕੀਆਂ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ ਅਤੇ ਜੁਝਾਰ ਹਾਊਸ ਦੇ ਲੜਕਿਆਂ ਨੇ ਪਹਿਲਾ ਸਥਾਨ ਹਾਸਲ ਕਰ ਕੇ ਆਪਣੇ-ਆਪਣੇ ਹਾਊਸ ਦਾ ਨਾਮ ਰੌਸ਼ਨ ਕਰਕੇ ਹਾਊਸ ਦੇ ਅੰਕਾਂ ਵਿੱਚ ਵਾਧਾ ਕੀਤਾ। ਇਸੇ ਤਰ੍ਹਾਂ ਗਿਆਰ੍ਹਵੀਂ ਜਮਾਤ ਦੇ ਮੁਕਾਬਲਿਆਂ ਵਿੱਚ ਵੀ ਅਜੀਤ ਹਾਊਸ ਦੀਆਂ ਲੜਕੀਆਂ ਨੇ ਪਹਿਲਾ ਸਥਾਨ ਹਾਸਲ ਕੀਤਾ ਅਤੇ ਜੁਝਾਰ ਹਾਊਸ ਦੀਆਂ ਲੜਕਿਆਂ ਨੇ ਪਹਿਲਾ ਸਥਾਨ ਹਾਸਲ ਕਰਕੇ ਆਪਣੇ-ਆਪਣੇ ਹਾਊਸ ਦੀ ਪੁਜੀਸ਼ਨ ਅੱਗੇ ਕੀਤੀ। ਵਿਦਿਆਰਥੀਆਂ ਨੇ ਇਸ ਖੇਡ ਦਾ ਬਹੁਤ ਹੀ ਅਨੰਦ ਮਾਣਿਆ।ਸਕੂਲ ਦੇ ਪ੍ਰਿੰਸਿਪਲ ਰਮਨਜੋਤ ਕੌਰ ਗਰੇਵਾਲ ਨੇ ਜੇਤੂ ਹਾਊਸ ਦੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਤ ਕੀਤਾ ਅਤੇ ਉਨ੍ਹਾਂ ਦੀ ਹੌਂਸਲਾ ਅਫਜਾਈ ਕੀਤੀ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਦੇ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਪੜ੍ਹਾਈ ਦੇ ਨਾਲ-ਨਾਲ ਇਸ ਪ੍ਰਕਾਰ ਦੀਆਂ ਖੇਡਾਂ ਵੀ ਬਹੁਤ ਜ਼ਰੂਰੀ ਹਨ। ਵਿਦਿਆਰਥੀਆਂ ਲਈ ਇਹ ਮੁਕਾਬਲਾ ਬਹੁਤ ਹੀ ਰੋਮਾਂਚਕ ਅਤੇ ਮਨੋਰੰਜਕ ਹੋ ਨਿੱਬੜਿਆ।