ਮੋਗਾ, 1 ਮਈ ( ਅਸ਼ਵਨੀ) -ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰਾਂ ਦੇ ਸਮੇਂ ਵਿੱਚ ਤਬਲੀਦੀ ਹੋਣ ਨਾਲ ਜਿੱਥੇ ਆਮ ਲੋਕਾਂ ਅਤੇ ਮੁਲਾਜ਼ਮਾਂ ਨੂੰ ਫਾਇਦਾ ਹੋਵੇਗਾ ਉੱਥੇ ਹੀ ਬਿਜਲੀ ਦੀ ਖਪਤ ਵੀ ਘਟੇਗੀ। ਪੰਜਾਬ ਸਰਕਾਰ ਦੀ ਦੂਰ ਅੰਦੇਸ਼ੀ ਸੋਚ ਸਦਕਾ ਇਹ ਫੈਸਲਾ ਇਨ੍ਹਾਂ ਤਿੰਨਾਂ ਗੱਲਾਂ ਕਰਕੇ ਹੀ ਪੰਜਾਬ ਦੇ ਲੋਕਾਂ ਦੇ ਹਿੱਤ ਵਿੱਚ ਹੈ।ਜਾਣਕਾਰੀ ਦਿੰਦੇ ਹੋਏ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ ਨੇ ਦੱਸਿਆ ਕਿ ਪਹਿਲਾਂ ਸਰਕਾਰੀ ਦਫ਼ਤਰਾਂ ਦਾ ਸਮਾਂ 9 ਤੋਂ 5 ਵਜੇ ਹੁੰਦਾ ਸੀ, ਪ੍ਰੰਤੂ ਹੁਣ 2 ਮਈ, 2023 ਤੋਂ ਇਸ ਸਮੇਂ ਵਿੱਚ ਸਵੇਰੇ 7:30 ਤੋ. 2 ਵਜੇ ਤੱਕ ਦੀ ਤਬਦੀਲੀ ਕਰ ਦਿੱਤੀ ਗਈ ਹੈ।ਉਨ੍ਹਾਂ ਦੱਸਿਆ ਕਿ ਬਾਕੀ ਸਾਰੇ ਫੈਸਲਿਆਂ ਵਾਂਗ ਇਹ ਫੈਸਲਾ ਵੀ ਪੰਜਾਬ ਸਰਕਾਰ ਨੇ ਪੰਜਾਬ ਦੀ ਬਿਹਤਰੀ ਲਈ ਹੀ ਲਿਆ ਹੈ। ਇਸ ਫੈਸਲੇ ਨਾਲ ਮੁਲਾਜ਼ਮ ਵਰਗ ਅਤੇ ਆਮ ਲੋਕ ਦੋਨੋਂ ਖੁਸ਼ ਹਨ, ਕਿਉਂਕਿ ਆਮ ਲੋਕ ਹੁਣ ਆਪਣੀਆਂ ਸਰਕਾਰੀ ਸੇਵਾਵਾਂ ਦੁਪਹਿਰ ਦੀ ਗਰਮੀ ਵਧਣ ਤੋਂ ਪਹਿਲਾਂ ਪਹਿਲਾਂ ਲੈ ਕੇ ਆਪਣੇ ਘਰਾਂ ਨੂੰ ਪਰਤ ਸਕਦੇ ਹਨ। ਮੁਲਾਜ਼ਮ ਲੋਕਾਂ ਨੂੰ ਵੀ ਇਸ ਫੈਸਲੇ ਨਾਲ ਗਰਮੀ ਤੋਂ ਰਾਹਤ ਮਿਲੇਗੀ ਕਿਉਂਕਿ ਉਹ 2 ਵਜੇ ਤੋਂ ਬਾਅਦ ਆਪਣੇ ਘਰਾਂ ਨੂੰ ਪਰਤ ਸਕਦੇ ਹਨ। ਉਨ੍ਹਾਂ ਕਿਹਾ ਕਿ ਬਿਜਲੀ ਦੀ ਵੀ ਇਸ ਨਾਲ ਬਹੁਤ ਜਿਆਦਾ ਬੱਚਤ ਹੋਵੇਗੀ।ਉਨ੍ਹਾਂ ਦੱਸਿਆ ਸੂਬੇ ਦੇ 86 ਫੀਸਦੀ ਲੋਕਾਂ ਨੂੰ ਪਹਿਲਾਂ ਤੋਂ ਹੀ ਜੀਰੋ ਬਿਜਲੀ ਦਾ ਬਿੱਲ ਆ ਰਿਹਾ ਹੈ। ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਪਹਿਲੇ ਸਾਲ ਵਿੱਚ ਹੀ ਹਜ਼ਾਰਾਂ ਨੌਕਰੀਆਂ ਪ੍ਰਦਾਨ ਕਰਵਾ ਦਿੱਤੀਆਂ ਹਨ ਅਤੇ ਅੱਗੇ ਵੀ ਸਰਕਾਰੀ ਭਰਤੀਆਂ ਦਾ ਪ੍ਰਕਿਰਿਆ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਪਹਿਲਾਂ ਵਾਲੀਆਂ ਪਾਰਟੀਆਂ ਜੋ ਫੈਸਲੇ ਆਪਣੇ ਕਾਰਜਕਾਲ ਦੇ ਅਖੀਰਲੇ ਸਾਲ ਤੋਂ ਬਾਅਦ ਭਾਵ 4 ਸਾਲਾਂ ਤੋਂ ਬਾਅਦ ਲੈਂਦੀਆਂ ਸਨ ਆਮ ਆਦਮੀ ਪਾਰਟੀ ਨੇ ਉਹ ਫੈਸਲੇ ਪਹਿਲੇ ਸਾਲ ਵਿੱਚ ਹੀ ਕਰ ਦਿਖਾਏ ਹਨ। ਸੂਬੇ ਦੇ ਸਾਰੇ ਵਰਗਾਂ ਦੀ ਭਲਾਈ ਲਈ ਪੰਜਾਬ ਸਰਕਾਰਾ ਵਚਨਬੱਧ ਹੈ।