ਜਗਰਾਉਂ, 1 ਮਈ ( ਭਗਵਾਨ ਭੰਗੂ)-ਸ੍ਰੀਮਤੀ ਸਤੀਸ਼ ਗੁਪਤਾ ਸਰਵਹਿਤਕਾਰੀ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਜਗਰਾਉਂ ਵਿਖੇ ਪ੍ਰਿੰਸੀਪਲ ਨੀਲੂ ਨਰੂਲਾ ਦੀ ਅਗਵਾਈ ਅਧੀਨ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮਨਾਇਆ ਗਿਆ। ਦਿਵਸ ਦੀ ਸ਼ੁਰੂਆਤ ਵੰਦਨਾ ਦੁਆਰਾ ਕੀਤੀ ਗਈ।
ਉਪਰੰਤ ਅਧਿਆਪਕਾ ਨਰੇਸ਼ ਰਾਣੀ ਨੇ ਮਜਦੂਰ ਦਿਵਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੇਸ਼ ਅਤੇ ਵਿਦੇਸ਼ ਵਿੱਚ ਹਰ ਸਾਲ 1 ਮਈ ਨੂੰ ਮਜ਼ਦੂਰ ਦਿਵਸ ਮਨਾਇਆ ਜਾਂਦਾ ਹੈ। ਹਰ ਸਾਲ ਇਕ ਮਈ ਦਾ ਦਿਨ ਸਨਮਾਨ ਦੇਣ ਦੇ ਉਦੇਸ਼ ਨਾਲ ਉਹਨਾਂ ਨੂੰ ਸਮਰਪਿਤ ਕੀਤਾ ਜਾਂਦਾ ਹੈ, ਜਿਸ ਨੂੰ ਮਜਦੂਰ ਦਿਵਸ ਵਜੋਂ ਜਾਣਿਆ ਜਾਂਦਾ ਹੈ। ਮਜਦੂਰ ਦਿਵਸ ਦਾ ਦਿਨ ਸਿਰਫ਼ ਮਜ਼ਦੂਰਾਂ ਨੂੰ ਸਨਮਾਨ ਦੇਣ ਦਾ ਹੀ ਨਹੀ ਹੁੰਦਾ। ਸਗੋਂ ਇਸ ਦਿਨ ਮਜ਼ਦੂਰਾਂ ਦੇ ਹੱਕਾਂ ਲਈ ਅਵਾਜ਼ ਵੀ ਬੁਲੰਦ ਕੀਤੀ ਜਾਂਦੀ ਹੈ ਤਾਂ ਜੋ ਉਨ੍ਹਾਂ ਨੂੰ ਬਰਾਬਰ ਦਾ ਹੱਕ ਮਿਲ ਸਕੇ। ਅਜਿਹੇ ਅੰਦੋਲਨ ਦਾ ਕਾਰਨ ਕੰਮ ਦੇ ਘੰਟੇ ਸਨ ਕਿਉਂਕਿ ਮਜ਼ਦੂਰਾਂ ਨੂੰ ਦਿਨ ਵਿਚ ਪੰਦਰਾਂ-ਪੰਦਰਾਂ ਘੰਟੇ ਕੰਮ ਕਰਨ ਲਈ ਮਜ਼ਬੂਰ ਕੀਤਾ ਜਾਂਦਾ ਸੀ, ਪਰ ਅੰਦੋਲਨ ਦੇ ਵਿਚਕਾਰ ਪੁਲਿਸ ਨੇ ਗੋਲੀਆਂ ਚਲਾ ਦਿੱਤੀਆਂ। ਜਿਸ ਨਾਲ ਕਈ ਮਜਦੂਰਾਂ ਦੀ ਜਾਨ ਚਲੀ ਗਈ। ਇਹ ਸਭ ਗੱਲਾਂ ਤੋਂ ਤਿੰਨ ਸਾਲ ਬਾਅਦ 1889 ਵਿਚ ਅੰਤਰਰਾਸ਼ਟਰੀ ਸਮਾਜਵਾਦੀ ਕਾਨਫਰੰਸ ਮੀਟਿੰਗ ਹੋਈ ਫ਼ੈਸਲਾ ਕੀਤਾ ਗਿਆ ਕਿ ਮਜ਼ਦੂਰ ਸਿਰਫ 8 ਘੰਟੇ ਕੰਮ ਕਰਨਗੇ। ਇਸ ਕਾਨਫਰੰਸ ਵਿਚ ਹੀ ਸ਼ਾਮਲ ਨੂੰ ਇੱਕ ਮਈ ਨੂੰ ਮਜ਼ਦੂਰ ਦਿਵਸ ਮਨਾਉਣ ਦਾ ਪ੍ਰਸਤਾਵ ਰੱਖਿਆ ਗਿਆ। ਇਸ ਦੇ ਨਾਲ ਹੀ ਹਰ ਸਾਲ ਇਕ ਮਈ ਨੂੰ ਮਜਦੂਰ ਦਿਵਸ ਮਨਾਉਣ ਦਾ ਫੈਸਲਾ ਕੀਤਾ ਗਿਆ।
ਇਸ ਮੌਕੇ ਤੇ ਪ੍ਰਿੰਸੀਪਲ ਸ੍ਰੀਮਤੀ ਨੀਲੂ ਨਰੂਲਾ ਜੀ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਾਨੂੰ ਕਿਸੇ ਦਾ ਹੱਕ ਨਹੀਂ ਖੋਹਣਾ ਚਾਹੀਦਾ, ਸਭ ਨੂੰ ਬਰਾਬਰ ਦਾ ਸਤਿਕਾਰ ਮਿਲਣਾ ਚਾਹੀਦਾ ਹੈ ਕਿਉਂਕਿ ਇਨ੍ਹਾਂ ਦੀ ਬਦੌਲਤ ਹੀ ਅਸੀਂ ਵਧੀਆ ਤੇ ਸ਼ਾਨਦਾਰ ਘਰਾਂ ਵਿੱਚ ਰਹਿੰਦੇ ਹਾਂ ਤਾਂ ਇਸ ਲਈ ਸਾਨੂੰ ਹਮੇਸ਼ਾ ਇਹਨਾਂ ਦੀ ਕਦਰ ਕਰਨੀ ਚਾਹੀਦੀ ਹੈ।