ਗੁਰਦਾਸਪੁਰ, 02 ਮਈ (ਅਸ਼ਵਨੀ ਕੁਮਾਰ) : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲੇ ਅੰਦਰ ਕਣਕ ਦੀ ਖਰੀਦ ਦਾ ਕੰਮ ਨਿਰਵਿਘਨ ਅਤੇ ਸੁਚੱਜੇ ਢੰਗ ਨਾਲ ਚੱਲ ਰਿਹਾ ਹੈ। ਮੰਡੀਆਂ ਅੰਦਰ ਕਿਸਾਨਾਂ ਵੱਲੋਂ ਵੇਚਣ ਲਈ ਲਿਆਂਦੀ ਜਾ ਰਹੀ ਕਣਕ ਨੂੰ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਨਾਲੋ-ਨਾਲ ਖਰੀਦਿਆ ਜਾ ਰਿਹਾ ਹੈ ਜਿਸ ਤੋਂ ਕਿਸਾਨ ਬਹੁਤ ਖੁਸ਼ ਹਨ।ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਅੰਦਰ 540564 ਮੀਟਰਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਖਰੀਦ ਏਜੰਸੀਆਂ ਵੱਲੋਂ 533512 ਮੀਟਰਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ।ਉਨਾਂ ਕਿਹਾ ਕਿ ਖਰੀਦ ਕੀਤੀ ਕਣਕ ਦੀ ਮਿੱਥੇ ਸਮੇਂ ਅੰਦਰ ਲਿਫਟਿੰਗ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ, ਤਾਂ ਜੋ ਕਿਸਾਨਾਂ ਨੂੰ ਮੰਡੀਆਂ ਅੰਦਰ ਕਿਸੇ ਵੀ ਕਿਸਮ ਦੀ ਦਿੱਕਤ ਪੇਸ਼ ਨਾ ਆਵੇ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖਰੀਦੀ ਗਈ ਕਣਕ ਵਿੱਚੋਂ ਪਨਗ੍ਰੇਨ ਵੱਲੋਂ 151517 ਮੀਟਰਕ ਟਨ, ਮਾਰਕਫੈੱਡ ਵੱਲੋਂ 127230 ਮੀਟਰਕ ਟਨ, ਪਨਸਪ ਵੱਲੋਂ 123997 ਮੀਟਰਕ ਟਨ, ਵੇਅਰ ਹਾਊਸ ਵੱਲੋਂ 115098 ਮੀਟਰਕ ਟਨ, ਐੱਫ.ਸੀ.ਆਈ ਵੱਲੋਂ 15670 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਮੰਡੀਆਂ ਵਿੱਚ ਕਣਕ ਦੀ ਖਰੀਦ ਦਾ ਬਹੁਤਾ ਕੰਮ ਸਫਲਤਾ ਨਾਲ ਮੁਕੰਮਲ ਕਰ ਲਿਆ ਗਿਆ ਹੈ ਅਤੇ ਹੁਣ ਖਰੀਦੀ ਗਈ ਕਣਕ ਦੀ ਲਿਫਟਿੰਗ ਨੂੰ ਤੇਜ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿਚ ਖਰੀਦੀ ਗਈ ਕਣਕ ਵਿੱਚੋਂ 268925 ਮੀਟਿ੍ਰਕ ਟਨ ਕਣਕ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ। ਉਨਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਫਸਲ ਨਾਲ ਦੀ ਨਾਲ ਖਰੀਦਣ ਦੇ ਉਸਦੀ ਪੇਮੈਂਟ ਵੀ 48 ਘੰਟੇ ਦੇ ਅੰਦਰ ਕੀਤੀ ਜਾ ਰਹੀ ਹੈ।