Home ਪਰਸਾਸ਼ਨ ਆਧਾਰ ਕਾਰਡ ਅਪਡੇਟ ਕਰਵਾਉਣ ਸਬੰਧੀ ਸਹਾਇਕ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ...

ਆਧਾਰ ਕਾਰਡ ਅਪਡੇਟ ਕਰਵਾਉਣ ਸਬੰਧੀ ਸਹਾਇਕ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ

52
0


ਫਿਰੋਜ਼ਪੁਰ,02 ਮਈ (ਰੋਹਿਤ ਗੋਇਲ – ਰਾਜ਼ਨ ਜੈਨ) : ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਆਈ.ਏ.ਐਸ. ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਹਾਇਕ ਕਮਿਸ਼ਨਰ (ਜ) ਸੂਰਜ ਨੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ, ਸੇਵਾ ਕੇਂਦਰਾਂ ਅਤੇ ਸੀ.ਐਸ.ਸੀ. ਸੈਂਟਰਾਂ ਦੇ ਅਧਿਕਾਰੀਆਂ/ਮੈਨੇਜਰਾਂ ਨਾਲ ਰੀਵਿਊ ਮੀਟਿੰਗ ਕੀਤੀ ਅਤੇ ਜ਼ਿਲ੍ਹੇ ਵਿੱਚ ਆਧਾਰ ਅਪਡੇਟ ਦੇ ਕੰਮਾਂ ਬਾਰੇ ਜਾਣਕਾਰੀ ਲਈ ਅਤੇ ਲੋੜੀਂਦੇ ਨਿਰਦੇਸ਼ ਦਿੱਤੇ।ਇਸ ਮੌਕੇ ਡੀ.ਡੀ.ਪੀ.ਓ. ਸ. ਜਸਵੰਤ ਸਿੰਘ ਬੜੈਚ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਹੜੇ ਨਾਗਰਿਕਾਂ ਨੇ ਪਿਛਲੇ 8-10 ਸਾਲਾਂ ਤੋਂ ਆਪਣਾ ਅਧਾਰ ਕਾਰਡ ਅਪਡੇਟ ਨਹੀਂ ਕਰਵਾਇਆ ਜਾਂ ਕਿਸੇ ਵੀ ਕਿਸਮ ਦੀ ਕੋਈ ਸੋਧ ਨਹੀਂ ਕਰਵਾਈ ਜਿਵੇਂ ਕਿ ਫੋਟੋ, ਪਤਾ, ਜਨਮ ਮਿਤੀ, ਜ਼ਰੂਰੀ ਬਾਓਮੈਟ੍ਰਿਕਸ (ਅੱਖਾਂ ਅਤੇ ਹੱਥ ਦੇ ਨਿਸ਼ਾਨ) ਆਦਿ ਉਨ੍ਹਾਂ ਨੂੰ ਆਪਣੇ ਅਧਾਰ ਕਾਰਡ ਵਿੱਚ ਪਛਾਣ ਦੇ ਸਬੂਤ (ਪੀ.ਓ.ਆਈ.) ਅਤੇ ਪਤੇ ਦੇ ਸਬੂਤ (ਪੀ.ਓ.ਏ.) ਵਜੋਂ ਦਸਤਾਵੇਜ਼ਾਂ ਨੂੰ ਅਪਡੇਟ ਕਰਵਾਉਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਆਧਾਰ ਕਾਰਡ ਆਨ-ਲਾਈਨ ਦੇ ਨਾਲ-ਨਾਲ ਆਧਾਰ ਕੇਂਦਰਾਂ ‘ਤੇ ਵੀ ਅਪਡੇਟ ਕਰਵਾਇਆ ਜਾ ਸਕਦਾ ਹੈ।ਸੂਰਜ ਨੇ ਕਿਹਾ ਕਿ ਭਾਰਤ ਸਰਕਾਰ ਦੇ ਯੂ.ਆਈ.ਏ.ਡੀ.ਆਈ. ਵਿਭਾਗ ਵੱਲੋਂ ਹੋਈਆਂ ਹਦਾਇਤਾਂ ਅਨੁਸਾਰ ਨਾਗਰਿਕਾਂ ਨੂੰ ਆਪਣੇ ਅਧਾਰ ਕਾਰਡ ਦੇ ਪਛਾਣ ਅਤੇ ਰਿਹਾਇਸ਼ ਦੇ ਪ੍ਰਮਾਣ ਅਪਡੇਟ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨਾਗਰਿਕ ਵੱਖ-ਵੱਖ ਸਰਕਾਰੀ ਸਹੂਲਤਾਂ ਦਾ ਲਾਭ ਲੈਣ ਲਈ ਆਪਣਾ ਮੋਬਾਈਲ ਨੰਬਰ ਅਤੇ ਦਸਤਾਵੇਜ਼ ਆਧਾਰ ਕਾਰਡ ਨਾਲ ਅਪਡੇਟ/ਲਿੰਕ ਕਰਵਾ ਕੇ ਰੱਖਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਕਈ ਨਾਗਰਿਕਾਂ ਨੇ ਆਪਣਾ ਪਤਾ ਬਦਲਿਆ ਹੈ ਅਤੇ ਆਪਣੇ ਆਧਾਰ ਕਾਰਡਾਂ ਨੂੰ ਅੱਪਡੇਟ ਕੀਤਾ ਹੈ ਪਰੰਤੂ ਕਈਆਂ ਨੇ ਆਧਾਰ ਅਪਡੇਟ ਨਹੀਂ ਕਰਵਾਇਆ। ਉਨ੍ਹਾਂ ਕਿਹਾ ਨਾਗਰਿਕ ‘ਮਾਈ ਆਧਾਰ ਪੋਰਟਲ’ ‘ਤੇ ਆਪਣੇ ਦਸਤਾਵੇਜ਼ਾਂ ਨੂੰ ਆਨਲਾਈਨ ਵੀ ਅਪਲੋਡ ਕਰ ਸਕਦੇ ਹਨ ਜਾਂ ਆਪਣੇ ਸਬੰਧਤ ਖੇਤਰਾਂ ਵਿੱਚ ਆਧਾਰ ਨਾਮਾਂਕਣ ਕੇਂਦਰਾਂ ‘ਤੇ ਆਪਣੇ ਦਸਤਾਵੇਜ਼ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ 0-5 ਉਮਰ ਵਰਗ ਦੇ ਬੱਚੇ ਦਾ ਨਾਮਾਂਕਣ ਅਤੇ 5 ਸਾਲ ਅਤੇ 15 ਸਾਲ ਦੀ ਉਮਰ ਦੇ ਬੱਚਿਆਂ ਦਾ ਜ਼ਰੂਰੀ ਬਾਇਓ-ਮੈਟ੍ਰਿਕ (ਐਮ.ਬੀ.ਯੂ.) ਵੀ ਲਾਜ਼ਮੀ ਅੱਪਡੇਟ ਕਰਵਾਏ ਜਾਣ।ਇਸ ਮੌਕੇ ਸੂਰਜ ਨੇ ਜ਼ਿਲ੍ਹੇ ਦੇ ਸਾਰੇ ਆਧਾਰ ਕੇਂਦਰਾਂ ਦੀ ਜਿਓਟੈਗਿੰਗ ਯਕੀਨੀ ਬਣਾਈ ਜਾਣ ਲਈ ਹਦਾਇਤ ਕੀਤੀ ਤਾਂ ਕਿ ਲੋਕਾਂ ਨੂੰ ਨਜ਼ਦੀਕੀ ਆਧਾਰ ਕੇਂਦਰ ਪਹੁੰਚ ਕਰਨ ਵਿੱਚ ਕਿਸੇ ਤਰ੍ਹਾਂ ਦੀ ਖੱਜਲ ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾ, ਬੈਂਕਾਂ, ਡਾਕਘਰਾਂ ਤੋਂ ਇਲਾਵਾ ਜ਼ਿਲ੍ਹੇ ਵਿੱਚ 23 ਸੀ.ਐਸ.ਸੀ. ਸੈਂਟਰਾਂ ਵਿਖੇ ਵੀ ਆਧਾਰ ਕਾਰਡ ਅਪਡੇਟ ਕਰਵਾਉਣ ਅਤੇ ਨਵੇਂ ਬਣਾਉਣ ਦਾ ਕੰਮ ਨਿਰਤੰਰ ਚੱਲ ਰਿਹਾ ਹੈ।

LEAVE A REPLY

Please enter your comment!
Please enter your name here