ਜਗਰਾਉ, 2 ਮਈ ( ਰਾਜੇਸ਼ ਜੈਨ )-ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਨਰਸਰੀ ਅਤੇ ਕੇ.ਜੀ ਵਿਭਾਗ ਦੇ ਨਵੇਂ ਦਾਖਲ ਹੋਏ ਬੱਚਿਆਂ ਦੇ ਸਵਾਗਤ ਲਈ ਪਾਰਟੀ ਦਾ ਆਯੋਜਨ ਕੀਤਾ ਗਿਆ। ਜਿਸ ਦਾ ਮਕਸਦ ਬੱਚਿਆਂ ਦੇ ਮਨਾਂ ਵਿੱਚ ਸਕੂਲ ਪ੍ਰਤੀ ਰੁਚੀ ਪੈਦਾ ਕਰਨਾ, ਬੱਚਿਆਂ ਨੂੰ ਆਪਣੇ ਅਧਿਆਪਕਾਂ ਨਾਲ ਦੋਸਤਾਨਾ ਬਣਾਉਣਾ ਅਤੇ ਬੱਚਿਆਂ ਨੂੰ ਆਪਣੇ ਘਰ ਵਰਗਾ ਮਾਹੌਲ ਪ੍ਰਦਾਨ ਕਰਨਾ ਸੀ। ਬੱਚਿਆਂ ਲਈ ਇਹ ਪਹਿਲੀ ਗਤੀਵਿਧੀ ਸੀ, ਜਿਸ ਵਿੱਚ ਬੱਚਿਆਂ ਨੇ ਭਾਗ ਲੈ ਕੇ ਖੂਬ ਆਨੰਦ ਮਾਣਿਆ। ਬੱਚਿਆਂ ਨੇ ‘‘ ਅਭੀ ਤੋ ਪਾਰਟੀ ਸ਼ੂਰੂ ਹੂਈ ਹੈ’..’’ ਗੀਤ ’ਤੇ ਸੰਗੀਤ ਦੀਆਂ ਧੁਨਾਂ ’ਤੇ ਡਾਂਸ ਕੀਤਾ। ਡਾਇਰੈਕਟਰ ਸ਼ਸ਼ੀ ਜੈਨ ਅਤੇ ਪ੍ਰਿੰਸੀਪਲ ਸੁਪ੍ਰੀਆ ਖੁਰਾਣਾ ਨੇ ਸਕੂਲ ਦੇ ਵਿਹੜੇ ਵਿੱਚ ਨਵੇਂ ਵਿਦਿਆਰਥੀਆਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸਖ਼ਤ ਮਿਹਨਤ ਕਰਨ ਅਤੇ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਐਲਕੇਜੀ ਦੇ ਸਹਿਜਦੀਪ ਸਿੰਘ ਨੂੰ ਮਿਸਟਰ ਫਰੈਸ਼ਰ ਅਤੇ ਐਲਕੇਜੀ ਦੀ ਮਾਨਵੀ ਸ਼ਰਮਾ ਨੂੰ ਮਿਸ ਫਰੈਸ਼ਰ ਦੇ ਖਿਤਾਬ ਨਾਲ ਸਨਮਾਨਿਤ ਕੀਤਾ ਗਿਆ। ਪਾਰਟੀ ਦੇ ਅੰਤ ਵਿੱਚ ਡਾਇਰੈਕਟਰ ਸ਼ਸ਼ੀ ਜੈਨ ਅਤੇ ਪ੍ਰਿੰਸੀਪਲ ਸੁਪ੍ਰੀਆ ਖੁਰਾਣਾ ਨੇ ਸਾਰੇ ਬੱਚਿਆਂ ਨੂੰ ਚਾਕਲੇਟ, ਵੇਫਰ, ਟਾਫੀਆਂ ਵੰਡੀਆਂ।