ਜਗਰਾਉਂ 2 ਮਈ ( ਲਿਕੇਸ਼ ਸ਼ਰਮਾਂ )-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਸ਼ਿਵਾਲਿਕ ਮਾਡਲ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ। ਪਿ੍ਰੰਸੀਪਲ ਨੀਲਮ ਸ਼ਰਮਾ ਨੇ ਦੱਸਿਆ ਕਿ ਸ਼ਿਵਾਲਿਕ ਮਾਡਲ ਸਕੂਲ ਦੇ ਵਿਦਿਆਰਥੀਆਂ ਨੇ ਤਹਿਸੀਲ ਪੱਧਰ ’ਤੇ ਦੂਜਾ, ਤੀਜਾ ਅਤੇ ਪੰਜਵਾਂ ਸਥਾਨ ਹਾਸਲ ਕੀਤਾ। ਉਨ੍ਹਾਂ ਦੱਸਿਆ ਕਿ ਗਗਨਜੋਤ ਸਿੰਘ ਨੇ 97.3 ਫੀਸਦੀ ਅੰਕ ਲੈ ਕੇ ਸਕੂਲ ਵਿੱਚੋਂ ਪਹਿਲਾ ਅਤੇ ਜਗਰਾਉਂ ਵਿੱਚੋਂ ਦੂਜਾ ਸਥਾਨ ਹਾਸਲ ਕੀਤਾ ਹੈ। ਅਨਮੋਲ ਵਰਮਾ ਨੇ 97% ਅੰਕ ਲੈ ਕੇ ਸਕੂਲ ’ਚੋਂ ਦੂਸਰਾ ਅਤੇ ਜਗਰਾਓਂ ’ਚ ਤੀਸਰਾ ਸਥਾਨ, ਅੰਸ਼ ਮਿੱਤਲ ਨੇ 96.50% ਅੰਕ ਲੈ ਕੇ ਸਕੂਲ ’ਚੋਂ ਤੀਸਰਾ ਅਤੇ ਜਗਰਾਉਂ ’ਚ 5ਵਾਂ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਸਕੂਲ ਦੀ ਸਨੇਹਾ ਕੁਮਾਰੀ ਅਤੇ ਸੁਨੀਤੀ ਨੇ ਚੌਥਾ ਅਤੇ ਪੰਜਵਾਂ ਸਥਾਨ ਹਾਸਲ ਕੀਤਾ। ਵੰਸ਼ਿਕਾ ਜੈਨ ਅਤੇ ਨੀਰਜ ਕੁਮਾਰ ਨੇ 95.61 ਫੀਸਦੀ ਅੰਕ ਲੈ ਕੇ ਛੇਵਾਂ ਸਥਾਨ ਹਾਸਲ ਕੀਤਾ। ਸਕੂਲ ਦੇ ਡਾਇਰੈਕਟਰ ਡੀ.ਕੇ.ਸ਼ਰਮਾ ਨੇ ਦੱਸਿਆ ਕਿ 7 ਵਿਦਿਆਰਥੀਆਂ ਨੇ 95 ਫੀਸਦੀ ਤੋਂ ਵੱਧ ਅਤੇ 6 ਵਿਦਿਆਰਥੀਆਂ ਨੇ 90 ਫੀਸਦੀ ਤੋਂ ਵੱਧ, 17 ਵਿਦਿਆਰਥੀਆਂ ਨੇ 80 ਫੀਸਦੀ, 10 ਵਿਦਿਆਰਥੀਆਂ ਨੇ 70 ਫੀਸਦੀ, 4 ਵਿਦਿਆਰਥੀਆਂ ਨੇ 60 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ। ਉਨ੍ਹਾਂ ਬੱਚਿਆਂ ਦੇ ਮਾਪਿਆਂ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ। ਇਸ ਮੌਕੇ ਸਕੂਲ ਦੇ ਪ੍ਰਧਾਨ ਅਪਾਰ ਸਿੰਘ, ਚੇਅਰਮੈਨ ਬੀ.ਕੇ ਸਿਆਲ, ਸਕੱਤਰ ਚੰਦਰ ਮੋਹਨ ਓਹਰੀ, ਮੈਂਬਰ ਦੀਪਇੰਦਰ ਸਿੰਘ ਭੰਡਾਰੀ, ਕਰਮਜੀਤ ਸਿੰਘ ਸੰਧੂ ਅਤੇ ਸਕੂਲ ਦੀ ਪ੍ਰਿੰਸੀਪਲ ਨੀਲਮ ਸ਼ਰਮਾ ਨੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਬੱਚਿਆਂ ਜਾ ਮਿਠਾਈ ਨਾਲ ਮੂੰਹ ਮਿੱਠਾ ਕਰਵਾਇਆ। ਇਨ੍ਹਾਂ ਹੋਣਹਾਰ ਬੱਚਿਆਂ ਨੂੰ ਉਚੇਚੇ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਕੂਲ ਦੀ ਪ੍ਰਿੰਸੀਪਲ ਨੀਲਮ ਸ਼ਰਮਾ ਅਤੇ ਵਾਈਸ ਪ੍ਰਿੰਸੀਪਲ ਮੀਨਾਕਸ਼ੀ ਮਹਿਤਾ ਨੇ ਆਪਣੇ ਭਾਸ਼ਣ ਵਿੱਚ ਬੱਚਿਆਂ ਨੂੰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ।