Home ਪਰਸਾਸ਼ਨ ਡਿਪਟੀ ਕਮਿਸ਼ਨਰ ਪ੍ਰਧਾਨਗੀ ‘ਚ ਨਾਰਕੋ ਕੋਆਰਡੀਨੇਸ਼ਨ ਸੈਂਟਰ ਮੈਕਾਨਿਜ਼ਮ ਤਹਿਤ ਗਠਿਤ ਜ਼ਿਲ੍ਹਾ ਪੱਧਰੀ...

ਡਿਪਟੀ ਕਮਿਸ਼ਨਰ ਪ੍ਰਧਾਨਗੀ ‘ਚ ਨਾਰਕੋ ਕੋਆਰਡੀਨੇਸ਼ਨ ਸੈਂਟਰ ਮੈਕਾਨਿਜ਼ਮ ਤਹਿਤ ਗਠਿਤ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ

53
0

ਓਟ ਸੈਂਟਰਾਂ ਅਤੇ ਪ੍ਰਾਈਵੇਟ ਨਸ਼ਾ ਛਡਾਓ ਕੇਂਦਰ ਵਿਖੇ ਆਉਣ ਵਾਲੇ ਮਰੀਜ਼ਾਂ ਦਾ ਰਿਕਾਰਡ ਰੱਖਣ ਦੇ ਨਿਰਦੇਸ਼

ਮਾਲੇਰਕੋਟਲਾ 3 ਮਈ ( ਬੌਬੀ ਸਹਿਜਲ, ਧਰਮਿੰਦਰ)-ਜ਼ਿਲ੍ਹੇ ’ਚ ਨਸ਼ੀਲੇ ਪਦਾਰਥਾਂ ਦੀ ਵਰਤੋਂ ਅਤੇ ਤਸਕਰੀ ਨੂੰ ਰੋਕਣ, ਇਨ੍ਹਾਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ ਨਸ਼ਾ ਛੁਡਾਊ ਕੇਂਦਰਾਂ ’ਚ ਦਿੱਤੇ ਜਾਂਦੇ ਇਲਾਜ ਇਲਾਜ ਦੀ ਸਮੀਖਿਆ ਲਈ ਅੱਜ ਨਾਰਕੋ ਕੋਆਰਡੀਨੇਸ਼ਨ ਸੈਂਟਰ ਮੈਕਾਨਿਜ਼ਮ ਦੀ ਮੀਟਿੰਗ ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਇਸ ਦੇ ਵੱਖ-ਵੱਖ ਮੈਂਬਰਾਂ ਦੇ ਹਿੱਸਾ ਲਿਆ। ਇਸ ਮੌਕੇ ਐਸ ਡੀ ਐਮ ਮਾਲੇਰਕੋਟਲਾ ਕਰਨਦੀਪ ਸਿੰਘ, ਡੀ.ਐਸ.ਪੀ. (ਡੀ) ਜਤੀਨ ਬਾਂਸਲ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਵੱਖ ਵੱਖ ਅਧਿਕਾਰੀ ਮੌਜੂਦ ਸਨ ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 6 ਸਰਕਾਰੀ ਓਟ ਸੈਂਟਰਾਂ ਅਤੇ 3 ਪ੍ਰਾਈਵੇਟ ਨਸ਼ਾ ਛਡਾਓ ਕੇਂਦਰ ਚੱਲ ਰਹੇ ਹਨ । ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਓਟ ਸੈਂਟਰਾਂ ਅਤੇ ਪ੍ਰਾਈਵੇਟ ਨਸ਼ਾ ਛਡਾਓ ਕੇਂਦਰ ਵਿਖੇ ਆਉਣ ਵਾਲੇ ਮਰੀਜ਼ਾਂ ਦਾ ਪੁਖ਼ਤਾ ਰਿਕਾਰਡ ਰੱਖਣ ਅਤੇ ਉਨ੍ਹਾਂ ਦੀ ਦਵਾਈ ਸਬੰਧੀ ਫਲੋਅੱਪ ਵੀ ਲੈਣ । ਇਸ ਮੌਕੇ ਉਨ੍ਹਾਂ ਕਿਹਾ ਕਿ ਨਸ਼ੇ ’ਚ ਗ੍ਰਸਤ ਲੋਕਾਂ ਦਾ ਇਲਾਜ, ਉਨ੍ਹਾਂ ਦਾ ਮੁੜ ਵਸੇਬਾ ਲਈ ਪ੍ਰਬੰਧ ਕਰਨਾ ਸਾਡੀ ਪਹਿਲ ਹੋਣੀ ਚਾਹੀਦੀ ਹੈ। ਜ਼ਿਲ੍ਹੇ ’ਚ ਨਸ਼ਾ ਰੋਕੂ ਗਤੀਵਿਧੀਆਂ ਤਹਿਤ ਤਸਕਰਾਂ ਖ਼ਿਲਾਫ਼ ਕਾਰਵਾਈ ਦੇ ਨਾਲ-ਨਾਲ ਜਾਗਰੂਕਤਾ ’ਤੇ ਅਭਿਆਨ ਆਰੰਭਣ ਲਈ ਨਿਰਦੇਸ਼ ਦਿੱਤੇ ।ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੀਆਂ ਦਵਾਈ ਵਿਕ੍ਰੇਤਾਵਾਂ ਦੀ ਚੈਕਿੰਗਾਂ ਲਗਾਤਾਰ ਕੀਤੀ ਜਾਵੇ । ਬਿਨਾਂ ਪਰਚੀ ਤੋਂ ਪਾਬੰਦੀ ਸ਼ੁਦਾ ਦਵਾਈਆਂ ਵੇਚਣ ਵਾਲੇ ਦੁਕਾਨਦਾਰਾਂ ਖ਼ਿਲਾਫ਼ ਵਿਭਾਗੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ । ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਹਦਾਇਤ ਕੀਤੀ ਕਿ ਉਹ ਜ਼ਿਲ੍ਹੇ ਦੇ ਸਮੁੱਚੇ ਸਕੂਲਾਂ ਵਿੱਚ ਨਸ਼ਾ ਰੋਕੂ ਗਤੀਵਿਧੀਆਂ ਨਾਲ ਸਬੰਧਤ ਸੈਮੀਨਾਰ ਦਾ ਆਯੋਜਨ ਕਰਨ ਨੂੰ ਯਕੀਨੀ ਬਣਾਉਣ।ਡੀ.ਐਸ.ਪੀ. (ਡੀ) ਜਤੀਨ ਬਾਂਸਲ ਨੇ ਦੱਸਿਆ ਕਿ ਜਨਵਰੀ 2023 ਤੋਂ ਹੁਣ ਤੱਕ ਜ਼ਿਲ੍ਹੇ ’ਚ ਐਨ ਡੀ ਪੀ ਐਸ ਐਕਟ ਤਹਿਤ 90 ਮੁਕੱਦਮਿਆਂ ’ਚ 125 ਦੋਸ਼ੀਆਂ ਦੀ ਗ੍ਰਿਫ਼ਤਾਰ ਕੀਤੇ ਗਏ ਹਨ। ਉਨ੍ਹਾਂ ਨਸ਼ਾ ਬਰਾਮਦਗੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਮੁਕੱਦਮਿਆਂ ’ਚ ਕਰੀਬ 06 ਲੱਖ 19 ਹਜ਼ਾਰ ਰੁਪਏ ਦੀ ਡਰੱਗ ਮਨੀ, 339 ਕਿੱਲੋ 500 ਗਰਾਮ ਭੁੱਕੀ, 2,83,425 ਗੋਲੀਆਂ, 933.50 ਗ੍ਰਾਮ ਹੈਰੋਇਨ, 193 ਸ਼ੀਸ਼ੀਆਂ, 1200 ਨਸ਼ੀਲੇ ਕੈਪਸੂਲ, 11 ਕਿੱਲੋਗਰਾਮ 550 ਗਰਾਮ ਅਫ਼ੀਮ, 50 ਗਰਾਮ ਸਮੈਕ, 500 ਗਰਾਮ ਸੁਲਫ਼ਾ ਅਤੇ 30 ਕਿੱਲੋ ਗਰਾਮ ਹਰੇ ਪੌਦੇ(ਖਸਖਸ) ਸ਼ਾਮਲ ਹੈ ।ਉਨ੍ਹਾ ਦੱਸਿਆ ਕਿ ਮਹੀਨਾ ਅਪ੍ਰੈਲ ਦੌਰਾਨ ਉਕਤ ਬਰਾਮਦਗੀ ਵਿਚੋਂ 2,70,830 ਗੋਲੀਆਂ, 28 ਕਿੱਲੋ ਗਰਾਮ ਭੁੱਕੀ, 23.50 ਗ੍ਰਾਮ ਹੈਰੋਇਨ, 135 ਸ਼ੀਸ਼ੀਆਂ, 07 ਕਿੱਲੋਗਰਾਮ 750 ਗਰਾਮ ਅਫ਼ੀਮ ਅਤੇ 22 ਕਿੱਲੋ ਗਰਾਮ ਹਰੇ ਪੌਦੇ(ਖਸਖਸ) ਤੋਂ ਇਲਾਵਾ ਕਰੀਬ 02 ਲੱਖ 16 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

LEAVE A REPLY

Please enter your comment!
Please enter your name here