ਫਤਹਿਗੜ੍ਹ ਸਾਹਿਬ, 03 ਮਈ ( ਰੋਹਿਤ ਗੋਇਲ) -ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫਤਿਹਗੜ੍ਹ ਸਾਹਿਬ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆਂ ਕਰਵਾਉਣ ਦੇ ਉਦੇਸ਼ ਨਾਲ ਮਿਤੀ 5 ਮਈ 2023 ਦਿਨ ਸ਼ੁੱਕਰਵਾਰ ਨੂੰ ਬੱਚਤ ਭਵਨ, ਫਤਿਹਗੜ੍ਹ ਸਾਹਿਬ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੁਜਗਾਰ ਅਫਸਰ ਸ੍ਰੀਮਤੀ ਰੁਪਿੰਦਰ ਕੌਰ ਨੇ ਦੱਸਿਆ ਕਿ ਇਸ ਕੈਪ ਵਿੱਚ ਸੁਰਭੀ ਗੈਸ ਏਜੰਸੀ ਅਤੇ ਬਿੰਦਰ ਜਵੈਲਰਜ਼ ਵੱਲੋਂ ਕੰਪਿਊਟਰ ਆਪਰੇਟਰ ਅਤੇ ਆਫਿਸ ਸਟਾਫ ਦੀ ਭਰਤੀ ਕੀਤੀ ਜਾਣੀ ਹੈ।ਜਿਸ ਵਿੱਚ 12ਵੀਂ ਅਤੇ ਗ੍ਰੈਜੂਏਟ ਮੁੰਡੇ^ਕੁੜੀਆਂ ਭਾਗ ਲੈ ਸਕਦੇ ਹਨ।ਇਸ ਤੋਂ ਇਲਾਵਾ ਇਸ ਪਲੇਸਮੈਂਟ ਕੈਂਪ ਵਿੱਚ ਬੈਂਕਿੰਗ ਸੈਕਟਰ ਦੀਆਂ ਕੰਪਨੀਆਂ ਭਾਗ ਲੈਣਗੀਆਂ।ਜਿਨ੍ਹਾਂ ਵਿੱਚ ਐਲ ਐਂਡ ਟੀ ਫਾਈਨਾਂਸ ਕੰਪਨੀ ਵੱਲੋਂ ਫਰੰਟ ਲਾਈਨ ਅਫਸਰਾਂ ਦੀ ਭਰਤੀ ਕੀਤੀ ਜਾਣੀ ਹੈ।ਇਸ ਕੈਂਪ ਵਿੱਚ ਕੋਈ ਵੀ ਫਰੈਸ਼ਰ ਜਾਂ ਤਜ਼ੁਰਬੇਕਾਰ ਪ੍ਰਾਰਥੀ ਭਾਗ ਲੈ ਸਕਦਾ ਹੈ।
ਇਨ੍ਹਾਂ ਲਈ ਇੰਟਰਵਿਊ ਬੱਚਤ ਭਵਨ, ਫਤਿਹਗੜ੍ਹ ਸਾਹਿਬ ਵਿਖੇ ਸਵੇਰੇ 10 ਵਜੇ ਤੋਂ ਸ਼ੁਰੂ ਹੋਵੇਗੀ। ਜਿਲ੍ਹਾ ਰੋਜ਼ਗਾਰ ਦਫਤਰ ਵੱਲੋਂ ਨੌਜਵਾਨਾਂ ਨੂੰ ਅਪੀਲ ਹੈ ਕਿ ਉਹ ਵੱਧ ਤੋਂ ਵੱਧ ਇਸ ਕੈਂਪ ਦਾ ਲਾਭ ਲੈਣ।ਇਸ ਤੋਂ ਇਲਾਵਾ ਜਿਹੜੇ ਨੌਜਵਾਨਾਂ ਦਾ ਨਾਮ ਜ਼ਿਲ੍ਹਾ ਰੋਜ਼ਗਾਰ ਦਫਤਰ ਵਿੱਚ ਦਰਜ ਨਹੀਂ ਹੈ ਉਹ ਆਪਣੀ ਯੋਗਤਾ ਦੇ ਅਸਲ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ ਇਨ੍ਹਾਂ ਦੀਆਂ ਫੋਟੋ^ਕਾਪੀਆਂ ਨਾਲ ਲੈ ਕੇ ਜਿਲ੍ਹਾ ਰੋਜ਼ਗਾਰ ਦਫਤਰ ਡੀHਸੀH ਕੰਪਲੈਕਸ ਕਮਰਾ ਨੰਬਰ 114^ਏ ਵਿਖੇ ਆ ਕੇ ਆਪਣਾ ਨਾਮ ਦਰਜ ਕਰਵਾ ਸਕਦੇ ਹਨ,ਤਾਂ ਜ਼ੋ ਜਿਲ੍ਹਾ ਰੋਜ਼ਗਾਰ ਦਫਤਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦਾ ਲਾਭ ਬੇਰੁਜ਼ਗਾਰ ਨੌਜਵਾਨਾਂ ਨੂੰ ਮਿਲ ਸਕੇ। ਵਧੇਰੇ ਜਾਣਕਾਰੀ ਲਈ ਜਿਲਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦੇ ਹੈਲਪਲਾਈਨ ਨੰਬਰ 9915682436 ਤੇ ਸੰਪਰਕ ਕਰ ਸਕਦੇ ਹੋ ਜਾਂ ਕਿਸੇ ਵੀ ਕੰਮ ਵਾਲੇ ਦਿਨ ਆ ਕੇ ਕਮਰਾ ਨੰ: 119^ਏ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।