ਤਰਨ ਤਾਰਨ, 04 ਮਈ (ਬੋਬੀ ਸਹਿਜਲ – ਅਸ਼ਵਨੀ ਕੁਮਾਰ) : ਜ਼ਿਲਾ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਡਾ. ਰਿਸ਼ੀਪਾਲ ਸਿੰਘ ਅਤੇ ਸਿਵਲ ਸਰਜਨ ਤਰਨਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਦੇ ਦਿਸ਼ਾ ਨਿਰਦੇਸਾਂ ਦੀ ਪਾਲਣਾ ਕਰਦਿਆਂ ਜ਼ਿਲਾ ਟੀਕਾਕਾਰਨ ਅਫਸਰ, ਤਰਨਤਾਰਨ ਡਾ. ਵਰਿੰਦਰਪਾਲ ਕੌਰ ਦੀ ਰਹਿਨੁਮਾਈ ਹੇਠ ਸੀਨੀਅਰ ਮੈਡੀਕਲ ਅਫਸਰ, ਸੁਰਸਿੰਘ, ਡਾ. ਕੁਲਤਾਰ ਸਿੰਘ ਦੀ ਯੋਗ ਅਗਵਾਈ ਵਿੱਚ ਵੀਰਵਾਰ ਨੂੰ ਸਰਹੱਦੀ ਖੇਤਰ ਦੇ ਨਾਗਰਿਕਾਂ ਦੀ ਚੰਗੀ ਸਿਹਤ ਦੇ ਮੱਦੇਨਜ਼ਰ ਸਰਹੱਦੀ ਪਿੰਡ ਨਾਰਲੀ ਵਿਖੇ ਵਿਸ਼ੇਸ਼ ਮੈਡੀਕਲ ਕੈਂਪ ਲਗਾਇਆ ਗਿਆ।ਇਸ ਕੈਂਪ ਵਿੱਚ ਮਰੀਜ਼ਾਂ ਦੇ ਇਲਾਜ ਤੋਂ ਇਲਾਵਾ ਸਿਹਤ ਵਿਭਾਗ ਵੱਲੋਂ ਮੁਫਤ ਦਵਾਈਆਂ ਵੰਡਣ ਦੇ ਨਾਲ-ਨਾਲ ਮੁਫ਼ਤ ਟੈਸਟ ਕੀਤੇ ਗਏ।ਇਸ ਮੌਕੇ ਆਪਣੇ ਸੰਬੋਧਨ ਦੌਰਾਨ ਡਾ. ਕੁਲਤਾਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਹੱਦੀ ਪਿੰਡਾਂ ਦੇ ਲੋਕਾਂ ਦੀ ਚੰਗੀ ਸਿਹਤ ਲਈ ਮੈਡੀਕਲ ਕੈਂਪ ਲਗਾਏ ਜਾ ਰਹੇ ਜਾ ਹਨ, ਇਸੇ ਲੜੀ ਤਹਿਤ ਪਿੰਡ ਨਾਰਲੀ ਵਿਖੇ ਕੈਂਪ ਲਗਾਇਆ ਗਿਆ ਹੈ ਅਤੇ ਇਸ ਦਾ ਲਾਭ ਵੱਡੀ ਗਿਣਤੀ ਵਿੱਚ ਲੋਕਾਂ ਵੱਲੋਂ ਲਿਆ ਗਿਆ।ਇਸ ਕੈਂਪ ਦਾ ਫਾਇਦਾ ਸਰਹੱਦੀ ਪਿੰਡ ਅਮੀਸ਼ਾਹ ਅਤੇ ਸਿਧਵਾਂ ਦੇ ਲੋਕਾਂ ਵੱਲੋਂ ਵੀ ਲਿਆ ਗਿਆ।ਡਾ.ਕੁਲਤਾਰ ਕਿਹਾ ਕਿ ਸਿਹਤ ਵਿਭਾਗ ਵੱਲੋਂ ਭਵਿੱਖ ਦੇ ਵਿੱਚ ਵੀ ਅਜਿਹੇ ਕੈਂਪ ਲਗਾਏ ਜਾਣਗੇ ਅਤੇ ਮਿਤੀ 19 ਮਈ ਨੂੰ ਪਿੰਡ ਬਾਸਰਕੇ ਵਿਖੇ ਸਿਹਤ ਵਿਭਾਗ ਵੱਲੋਂ ਮੈਡੀਕਲ ਕੈਂਪ ਲਗਾਇਆ ਜਾਵੇਗਾ।ਉਨਾਂ ਕਿਹਾ ਕਿ ਨਾਰਲੀ ਵਿਖੇ ਲਗਾਏ ਕੈਂਪ ਦੌਰਾਨ 153 ਤੋਂ ਵੱਧ ਵਿਅਕਤੀਆਂ ਵੱਲੋਂ ਆਪਣੀ ਸਿਹਤ ਜਾਂਚ ਕਰਵਾਈ ਗਈ ਅਤੇ ਸਿਹਤ ਕਰਮੀਆਂ ਵੱਲੋਂ 56 ਮੁਫਤ ਟੈਸਟ ਜਿਨਾਂ ਵਿੱਚੋਂ 11 ਐਚ. ਆਈ. ਵੀ ਟੈਸਟ ਵੀ ਮੌਕੇ ‘ਤੇ ਕੀਤੇ ਗਏ ਜਿਨਾਂ ਦੀ ਰਿਪੋਰਟ ਨੈਗਟਿਵ ਪਾਈ ਗਈ।ਡਾ. ਕੁਲਤਾਰ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ ਪਹੁੰਚੇ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਬਾਰੇ ਜਾਗਰੂਕ ਕੀਤਾ ਗਿਆ ਅਤੇ ਨਾਗਰਿਕਾਂ ਨੂੰ ਆਪਣਾ ਆਲਾ ਦੁਆਲਾ ਸਾਫ ਸੁਥਰਾ ਰੱਖਣ ਲਈ ਵਿਸ਼ੇਸ਼ ਅਪੀਲ ਕੀਤੀ ਗਈ।ਉਨਾਂ ਕਿਹਾ ਕਿ ਮਲੇਰੀਆ ਅਤੇ ਡੇਂਗੂ ਤੋਂ ਬਚਾਅ ਲਈ ਸਾਨੂੰ ਸਾਰਿਆਂ ਨੂੰ ਜ਼ਿੰਮੇਵਾਰ ਬਨਣਾ ਪਵੇਗਾ। ਡਾ. ਕੁਲਤਾਰ ਨੇ ਕਿਹਾ ਕਿ ਕੈਂਪ ਦੌਰਾਨ ਬੱਚਿਆਂ ਦੇ ਟੀਕਾਕਰਨ ਦੀ ਸਹੂਲਤ ਵੀ ਮੁਹੱਇਆ ਕਰਵਾਈ ਗਈ।ਬਲਾਕ ਐਜੂਕੇਟਰ ਨਵੀਨ ਕਾਲੀਆ ਨੇ ਕਿਹਾ ਕਿ ਕੈਂਪ ਦੌਰਾਨ ਆਈ. ਈ. ਸੀ ਗਤੀਵਿਧੀਆਂ ਰਾਹੀ ਕੈਂਪ ਵਿੱਚ ਪਹੁੰਚੇ ਮਰੀਜ਼ਾਂ ਅਤੇ ਉਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਜਾਗਰੂਕ ਕੀਤਾ ਗਿਆ।ੳੇੁਨਾਂ ਕਿਹਾ ਕਿ ਮਾਸ ਮੀਡੀਆ ਵਿੰਗ ਵੱਲੋਂ ਸਮੇਂ-ਸਮੇਂ ਸਰਹੱਦੀ ਪਿੰਡਾਂ ਦੇ ਵਿੱਚ ਜਾਗਰੂਕਤਾ ਫੈਲਾਈ ਜਾਂਦੀ ਹੈ ਤਾਂ ਜੋ ਲੋਕਾਂ ਦੀ ਸਿਹਤ ਨਰੋਈ ਰਹੇ।ਉਨਾਂ ਨਾਗਰਿਕਾਂ ਨੂੰ ਆਪਣਾ ਆਲੇ ਦੁਆਲੇ ਦੀ ਸਾਫ ਸਫਾਈ ਲਈ ਪ੍ਰੇਰਿਆ।
ਇਸ ਮੌਕੇ ਮੋਬਾਇਲ ਮੈਡੀਕਲ ਯੂਨਿਟ ਦੇ ਡਾ. ਅਮ੍ਰਿਤਪਾਲ ਕੌਰ, ਬਲਾਕ ਐਜੂਕੇਟਰ ਨਵੀਨ ਕਾਲੀਆ, ਫਾਰਮੇਸੀ ਅਫਸਰ ਰਾਮ ਕੁਮਾਰ, ਨਵਦੀਪ ਸਿੰਘ, ਐਸ ਆਈ ਲਖਵਿੰਦਰ ਸਿੰਘ, ਗਗਨਦੀਪ ਸਿੰਘ, ਰਣਬੀਰ ਸਿੰਘ, ਐਮ ਐਲ ਟੀ ਰਾਜਪ੍ਰੀਤ ਸਿੰਘ, ਸੁਖਵਿੰਦਰਪਾਲ ਸਿੰਘ, ਗੁਰਲਾਲ ਸਿੰਘ ਪਵਨਪ੍ਰੀਤ ਸਿੰਘ, ਰਮਜੀਤ ਕੌਰ, ਨਵਜੋਤ ਕੌਰ, ਸੀ. ਐਚ. ਓ. ਸ਼ਹਿਨਾਜ਼, ਬਲਜੀਤ ਕੌਰ, ਅਤੇ ਹਰਿੰਦਰ ਸਿੰਘ, ਹਰਪ੍ਰੀਤ ਸਿੰਘ, ਪਰਮਜੀਤ ਸਿੰਘ ਆਦਿ ਮੌਜੂਦ ਰਹੇ।