ਫਾਜ਼ਿਲਕਾ, 4 ਮਈ (ਭਗਵਾਨ ਭੰਗੂ) : ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਦੱਸਿਆ ਕਿ ਫਾਜ਼ਿਲਕਾ ਜ਼ਿਲ੍ਹੇ ਦੀਆਂ ਮੰਡੀਆਂ ਵੱਚ 6,49,794 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚ ਵੱਖ-ਵੱਖ ਖਰੀਦ ਏਜੰਸੀਆਂ ਅਤੇ ਵਪਾਰੀਆਂ ਵੱਲੋਂ 6,49,794 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ 1256.601 ਕਰੋੜ ਰੁਪਏ ਦੀ ਅਦਾਇਗੀ ਦੇ ਅਡਵਾਈਜ ਜਨਰੇਟ ਕੀਤੇ ਗਏ ਜੋ ਬੈਕਿੰਗ ਟਰਾਂਸਫਰ ਪ੍ਰਣਾਲੀ ਅਧੀਨ ਹਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਮੰਡੀਆਂ ਵਿਖੇ ਖੱਜਲ-ਖੁਆਰ ਨਾ ਹੋਣ ਦੀਆਂ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਹੋਈਆਂ ਹਨ ਕਿ ਕਿਸਾਨਾ ਨੂੰ ਮੰਡੀਆਂ ਵਿੱਚ ਕੋਈ ਮੁਸਕਲ ਪੇਸ਼ ਨਾ ਆਉਣ ਦਿੱਤੀ ਜਾਵੇ ਅਤੇ ਨਾਲੋ ਨਾਲ ਹੀ ਫਸਲ ਖਰੀਦੀ ਜਾਵੇ। ਇਸ ਤੋਂ ਇਲਾਵਾ ਤੈਅ ਸਮੇਂ ਅੰਦਰ ਲਿਫਟਿੰਗ ਅਤੇ ਕਿਸਾਨਾਂ ਦੀ ਅਦਾਇਗੀ ਕਰਨ ਸਬੰਧੀ ਵੀ ਕਿਹਾ ਗਿਆ ਹੈ ਜਿਸ ਦਾ ਕੰਮ ਜ਼ੋਰਾਂ ਨਾਲ ਚੱਲ ਰਿਹਾ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਨਗ੍ਰੇਨ ਵੱਲੋਂ 1,74,598 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 1,77,836 ਮੀਟ੍ਰਿਕ ਟਨ, ਪਨਸਪ ਵੱਲੋਂ 1,75,172 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਉਸ ਵੱਲੋਂ 99,119 ਮੀਟ੍ਰਿਕ ਟਨ, ਭਾਰਤੀ ਖੁਰਾਕ ਨਿਗਮ ਵੱਲੋਂ 7297 ਮੀਟ੍ਰਿਕ ਟਨ ਅਤੇ ਵਪਾਰੀਆਂ ਵੱਲੋਂ 15,772 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ। ਉਨ੍ਹਾਂ ਕਿਹਾ ਕਿ ਲਿਫਟਿੰਗ ਦੀ ਪ੍ਰਕਿਰਿਆ ਵੀ ਨਿਰਵਿਘਨ ਚੱਲ ਰਹੀ ਹੈ ਤੇ ਹੁਣ ਤੱਕ 3,29,807 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਕੀਤੀ ਗਈ ਹੈ।