Home Health ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਚੰਦਰ ਨਗਰ ਵਿਖੇ ਆਮ ਆਦਮੀ ਕਲੀਨਿਕ...

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਚੰਦਰ ਨਗਰ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ

36
0


ਬਟਾਲਾ, 5 ਮਈ (ਭਗਵਾਨ ਭੰਗੂ – ਰਾਜ਼ਨ ਜੈਨ) : ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਵਲੋਂ ਬਟਾਲਾ ਹਲਕੇ ਅੰਦਰ ਲੋਕਹਿੱਤ ਲਈ ਕਰਵਾਏ ਜਾ ਰਹੇ ਕਾਰਜਾਂ ਤਹਿਤ ਅੱਜ ਅੱਜ ਚੰਦਰ ਨਗਰ (ਮੁਰਗੀ ਮੁਹੱਲਾ) ਬਟਾਲਾ ਵਿਖੇ ਲੋਕਾਂ ਦੀ ਸਿਹਤ ਸਹੂਲਤ ਨੂੰ ਮੁੱਖ ਰੱਖਦਿਆਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਦੇ ਮਾਤਾ ਸ੍ਰੀਮਤੀ ਬਲਬੀਰ ਕੋਰ ਕਲਸੀ, ਐਸਡੀਐਮ ਬਟਾਲਾ ਡਾ ਸ਼ਾਇਰੀ ਭੰਡਾਰੀ ਅਤੇ ਐਸਐਮਓ ਬਟਾਲਾ ਡਾ ਰਵਿੰਦਰ ਸਿੰਘ ਬਟਾਲਾ ਆਦਿ ਮੌਜੂਦ ਸਨ।ਇਸ ਮੌਕੇ ਜਾਣਕਾਰੀ ਦਿੰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਕਿਲਾ ਮੰਡੀ ਬਟਾਲਾ ਅਤੇ ਪਿੰਡ ਮਸਾਣੀਆਂ ਵਿਖੇ ਖੋਲ੍ਹੇ ਗਏ ਆਮ ਆਦਮੀ ਕਲੀਨਿਕ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੇ ਹਨ ਅਤੇ ਰੋਜਾਨਾਂ ਸੈਂਕੜਿਆਂ ਦੀ ਤਦਾਦ ਵਿੱਚ ਲੋਕ ਆਪਣਾ ਇਲਾਜ ਕਰਵਾ ਰਹੇ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਉਮੀਦਾਂ ’ਤੇ ਆਮ ਆਦਮੀ ਕਲੀਨਿਕ ਖਰ੍ਹੇ ਉਤਰ ਰਹੇ ਹਨ ਅਤੇ ਆਮ ਆਦਮੀ ਕਲੀਨਿਕਾਂ ’ਤੇ ਡਾਕਟਰੀ ਸਲਾਹ ਦੇ ਨਾਲ-ਨਾਲ ਟੈਸਟ ਤੇ ਦਵਾਈਆਂ ਆਦਿ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ।ਉਨਾਂ ਅੱਗੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮਹਿਜ ਇੱਕ ਸਾਲ ਦੇ ਕਾਰਜਕਾਲ ਅੰਦਰ ਸਿਹਤ, ਸਿੱਖਿਆ, ਬਿਜਲੀ ਸਮੇਤ ਵਖ-ਵੱਖ ਖੇਤਰਾਂ ਵਿੱਚ ਇਤਿਹਾਸਕ ਫੈਸਲੇ ਲਏ ਹਨ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ਤੇ ਹੱਲ ਕਰਨ ਲਈ ਸਰਕਾਰ ਵਚਨਬੱਧ ਹੈ। ਉਨਾਂ ਬਟਾਲਾ ਹਲਕੇ ਦੇ ਵਿਕਾਸ ਦੀ ਗੱਲ ਕਰਦਿਆਂ ਕਿਹਾ ਕਿ ਹਲਕੇ ਦਾ ਚਹੁਪੱਖੀ ਵਿਕਾਸ ਤੇ ਲੋਕਾਂ ਦੀਆਂ ਮੁੱਢਲੀਆਂ ਜਰੂਰਤਾਂ ਪੂਰੀਆਂ ਕਰਨ ਲਈ ਉਹ ਵਚਨਬੱਧ ਹਨ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ।ਇਸ ਮੌਕੇ ਗੱਲ ਕਰਦਿਆਂ ਐਸਡੀਐਮ ਸ਼ਾਇਰੀ ਭੰਡਾਰੀ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਆਮ ਆਦਮੀ ਕਲੀਨਿਕ ਵਿੱਚ ਦਵਾਈਆਂ ਤੇ ਟੈਸਟ ਬਿਲਕੁੱਲ ਮੁਫਤ ਮੁਹੱਈਆ ਕਰਵਾਏ ਜਾਂਦੇ ਹਨ ਅਤੇ ਲੋਕਾਂ ਦੇ ਘਰਾਂ ਤੱਕ ਸਿਹਤ ਸਹੂਲਤਾਂ ਪੁਜਦੀਆਂ ਕੀਤੀਆਂ ਗਈਆਂ ਹਨ। ਉਨਾ ਕਿਹਾ ਕਿ ਅਧਿਕਾਰੀ ਤੇ ਕਰਮਚਾਰੀ ਪੂਰੀ ਇਮਾਨਦਾਰੀ ਨਾਲ ਡਿਊਟੀ ਨਿਭਾਉਣ ਤੇ ਸਿਹਤ ਸਹੂਲਤਾਂ ਸਮੇਂ ਸਿਰ ਮੁਹੱਈਆ ਕਰਵਾਉਣ ਵਿਚ ਕੋਈ ਅਣਗਹਿਲੀ ਨਾ ਵਰਤਣ।ਇਸ ਮੌਕੇ ਐਸਐਮਓ ਡਾ ਰਵਿੰਦਰ ਸਿੰਘ ਨੇ ਸਮੂਹ ਹਾਜਰੀਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਮ ਆਦਮੀ ਵਿਖੇ ਦਵਾਈਆਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਕਲੀਨਿਕ ਵਿਖੇ ਤਾਇਨਾਤ ਸਟਾਫ ਨੂੰ ਹਦਾਇਤ ਜਾਰੀ ਕੀਤੀਆਂ ਗਈਆਂ ਹਨ ਕਿ ਦਵਾਈਆਂ ਅਤੇ ਜ਼ਰੂਰੀ ਸਮਾਨ ਦੀ ਕੋਈ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ।ਇਸ ਮੌਕੇ ਸਰਬਜੀਤ ਸਿੰਘ ਕਲਸੀ, ਗੁਰਨਾਮ ਸਿੰਘ ਕਲਸੀ,ਮਾਸਟਰ ਗੁਰਜੀਤ ਸਿੰਘ, ਪੂਰਨ ਸਿੰਘ ਐਮਸੀ, ਅਵਤਾਰ ਸਿੰਘ ਕਲਸੀ ,ਵੈਦ ਕਪਾਹੀ,ਮਨਦੀਪ ਸਿੰਘ ਸ਼ੇਰੂ,ਇੰਦਰਜੀਤ ਸਿੰਘ,ਅਜਮੇਰ ਸਿੰਘ ਬੰਟੀ,ਮਨਜੋਤ ਸਿੰਘ ,ਮਹਿੰਗਾ ਸਿੰਘ,ਨਵਦੀਪ ਸਿੰਘ, ਅੱਤਰ ਸਿੰਘ, ਹਰਪ੍ਰੀਤ ਸਿੰਘ ਮਾਨ, ਦਿਨੇਸ਼ ਖੋਸਲਾ, ਵਿੱਕੀ ਚੌਹਾਨ ਆਦਿ ਮੌਜੂਦ ਸਨ।

LEAVE A REPLY

Please enter your comment!
Please enter your name here