ਲੁਧਿਆਣਾ, 5 ਮਈ ( ਵਿਕਾਸ ਮਠਾੜੂ)- ਚੰਡੀਗੜ੍ਹ ਰੋਡ ਲੁਧਿਆਣਾ ਸਥਿਤ ਗੌਰਮਿੰਟ ਕਾਲਿਜ ਦਾ ਨਾਮ ਸ. ਜੱਸਾ ਸਿੰਘ ਰਾਮਗੜੀਆ ਜੀ ਦੇ ਨਾਮ ਤੇ ਰੱਖਣ ਦੀ ਮੰਗ ਕਰਦਿਆਂ ਉੱਘੇ ਸਾਹਿਤਕਾਰ ਗੁਰਭਜਨ ਗਿੱਲ ਸਿੱਖ ਨੇ ਕਿਹਾ ਕਿ ਕੌਮ ਦੇ ਮਹਾਨ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ 5 ਮਈ 1723 ਨੂੰ ਹੋਇਆ।ੳਹਨਾਂ ਦੇ ਦਾਦਾ ਹਰਦਾਸ ਸਿੰਘ ਸਨ ਜਿੰਨ੍ਹਾਂ ਨੇ ਸ੍ਰੀ ਗੁਰੁ ਗੋਬਿੰਦ ਸਿੰਘ ਤੋਂ ਅੰਮ੍ਰਿਤ ਛਕ ਕੇ ਸਿੰਘ ਸਜੇ ਤੇ ਬਾਬਾ ਬੰਦਾ ਸਿੰਘ ਬਹਾਦਰ ਦੀ ਫੌਜ ਵਿੱਚ ਮੁਗਲ ਫੌਜਾਂ ਨਾਲ ਲੜਾਈ ਲੜੀ ਅਤੇ 1716 ਵਿੱਚ ਸ਼ਹੀਦੀ ਪ੍ਰਪਤ ਕੀਤੀ। ਪੰਜਾਬ ਸਰਕਾਰ ਨੂੰ ਬੇਨਤੀ ਹੈ ਕਿ ਦਿੱਲੀ ਫ਼ਤਹਿ ਕਰਨ ਵਾਲੇ ਸੂਰਮੇ ਦੀ 300 ਸਾਲਾ ਜਨਮ ਸ਼ਤਾਬਦੀ ਮੌਕੇ ਚੰਡੀਗੜ੍ਹ ਰੋਡ ਲੁਧਿਆਣਾ ਸਥਿਤ ਗੌਰਮਿੰਟ ਕਾਲਿਜ ਦਾ ਨਾਮ ਸ. ਜੱਸਾ ਸਿੰਘ ਰਾਮਗੜੀਆ ਜੀ ਦੇ ਨਾਮ ਤੇ ਕੀਤਾ ਜਾਵੇ।