Home ਪਰਸਾਸ਼ਨ ਤਹਿਸੀਲ ਜਲਾਲਾਬਾਦ ਵਿਖੇ ਚਾਹ-ਦੁੱਧ ਦੀ ਕੰਟੀਨ ਦਾ ਠੇਕੇ ਲੈਣ ਦੀ ਬੋਲੀ 9...

ਤਹਿਸੀਲ ਜਲਾਲਾਬਾਦ ਵਿਖੇ ਚਾਹ-ਦੁੱਧ ਦੀ ਕੰਟੀਨ ਦਾ ਠੇਕੇ ਲੈਣ ਦੀ ਬੋਲੀ 9 ਮਈ ਨੂੰ

52
0


ਜਲਾਲਾਬਾਦ 05 ਮਈ (ਭਗਵਾਨ ਭੰਗੂ) : ਤਹਿਸੀਲਦਾਰ ਜਲਾਲਾਬਾਦ ਜਸਪਾਲ ਸਿੰਘ ਬਰਾੜ ਨੇ ਕਿਹਾ ਕਿ ਤਹਿਸੀਲ ਜਲਾਲਾਬਾਦ ਵਿਖੇ ਸਾਲ 2023-2024 ਲਈ ਚਾਹ/ ਦੁੱਧ ਦੀ ਕੰਟੀਨ ਨੂੰ ਠੇਕੇ ਤੇ ਦੇਣ ਲਈ ਖੁੱਲੀ ਬੋਲੀ ਹੋਵੇਗੀ। ਜਿਹੜੇ ਵਿਅਕਤੀ ਚਾਹ-ਦੁੱਧ ਦੀ ਕੰਟੀਨ ਦਾ ਠੇਕੇ ਲੈਣ ਦੇ ਚਾਹਵਾਨ ਹੋਣ, ਉਹ 9 ਮਈ 2023 ਨੂੰ ਸਵੇਰੇ 11 ਵਜੇ ਤਹਿਸੀਲ ਦਫ਼ਤਰ, ਜਲਾਲਾਬਾਦ ਵਿਖੇ ਹਾਜ਼ਰ ਆ ਕੇ ਬੋਲੀ ਦੇ ਸਕਦੇ ਹਨ।ਉਨ੍ਹਾਂ ਕਿਹਾ ਕਿ ਬੋਲੀ ਦੇਣ ਤੋਂ ਪਹਿਲਾਂ 10,000/- ਰੁਪਏ ਦੀ ਰਾਸ਼ੀ ਬਤੌਰ ਜਮਾਨਤ ਜਮ੍ਹਾਂ ਕਰਵਾਉਣੀ ਹੋਵੇਗੀ। ਬੋਲੀ ਦੇਣ ਤੋਂ ਬਾਅਦ ਸਫਲ ਬੋਲੀਕਾਰ ਨੂੰ ਰਕਮ ਦਾ 1/2 ਹਿੱਸਾ ਮੌਕੇ ਤੇ ਜਮ੍ਹਾਂ ਕਰਵਾਉਣਾ ਹੋਵੇਗਾ ਅਤੇ ਬਾਕੀ ਰਕਮ ਅਗਲੇ ਦੋ ਮਹੀਨਿਆਂ ਵਿੱਚ ਬਰਾਬਰ ਕਿਸ਼ਤਾਂ ਵਿੱਚ ਜਮ੍ਹਾਂ ਕਰਵਾਉਣ ਸਬੰਧੀ 500/- ਰੁਪਏ ਦੇ ਅਸ਼ਟਾਮ ਤੇ ਇਕਰਾਰਨਾਮਾ ਕੀਤਾ ਜਾਵੇਗਾ ਅਤੇ ਬਕਾਇਆ ਰਹਿੰਦੀ ਰਕਮ ਦੇ ਸਬੰਧ ਵਿੱਚ ਬੋਲੀਕਾਰ ਪਾਸੋਂ ਅਡਵਾਂਸ ਚੈੱਕ ਵੀ ਲਏ ਜਾਣਗੇ। ਬੋਲੀ ਮੰਨਜ਼ੂਰ/ ਨਾ ਮੰਨਜ਼ੂਰ ਕਰਨ ਦਾ ਅਧਿਕਾਰ ਮਾਨਯੋਗ ਡਿਪਟੀ ਕਮਿਸ਼ਨਰ, ਫਾਜ਼ਿਲਕਾ ਪਾਸ ਹੈ। ਬੋਲੀ ਦੀਆਂ ਸ਼ਰਤਾਂ ਮੌਕੇ ਤੇ ਸੁਣਾਈਆ ਜਾਣਗੀਆਂ।

LEAVE A REPLY

Please enter your comment!
Please enter your name here