ਫ਼ਤਹਿਗੜ੍ਹ ਸਾਹਿਬ (ਰਾਜਨ ਜੈਨ) ਮਾਤਾ ਗੁਜਰੀ ਕਾਲਜ ਵਿਖੇ ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦਾ 300 ਸਾਲਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਅਤੇ ਸੈਸ਼ਨ 2022-23 ਦੀ ਸਮਾਪਤੀ ਨੂੰ ਮੁੱਖ ਰੱਖਦਿਆਂ ਹੋਇਆਂ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕੀਤਾ ਗਿਆ।
ਇਸ ਮੌਕੇ ਕਾਲਜ ਗਵਰਨਿੰਗ ਬਾਡੀ ਦੇ ਐਡੀਸ਼ਨਲ ਸਕੱਤਰ ਜਗਦੀਪ ਸਿੰਘ ਚੀਮਾ ਨੇ ਜੱਸਾ ਸਿੰਘ ਰਾਮਗੜ੍ਹੀਆ ਦੇ ਜੀਵਨ ਦੇ ਉੱਚੇ ਜੀਵਨ ਆਦਰਸ਼ ਨੂੰ ਵਿਦਿਆਰਥੀਆਂ ਦੇ ਸਨਮੁੱਖ ਰੱਖਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਗੁਰਬਾਣੀ ਅਤੇ ਗੁਰ ਇਤਿਹਾਸ ਤੋਂ ਪੇ੍ਰਰਣਾ ਲੈ ਕੇ ਆਪਣਾ ਜੀਵਨ ਪੱਧਰ ਉੱਚਾ ਚੁੱਕਣਾ ਚਾਹੀਦਾ ਹੈ। ਕਾਲਜ ਦੇ ਡਾਇਰੈਕਟਰ ਪਿੰ੍ਸੀਪਲ ਡਾ. ਕਸ਼ਮੀਰ ਸਿੰਘ ਨੇ ਕਿਹਾ ਕਿ ਵਿਦਿਆਰਥੀ ਆਪਣੇ ਮਹਾਨ ਇਤਿਹਾਸ, ਵਿਰਾਸਤ ਅਤੇ ਸੱਭਿਆਚਾਰ ਤੋਂ ਜਾਣੂ ਹੋ ਕੇ ਅਤੇ ਆਪਣੇ ਅਧਿਆਪਕਾਂ ਤੇ ਮਾਪਿਆਂ ਦਾ ਆਗਿਆਕਾਰੀ ਬਣਕੇ ਜੀਵਨ ਵਿੱਚ ਸਫ਼ਲਤਾ ਦੀ ਪੌੜੀ ਚੜ੍ਹ ਸਕਦੇ ਹਨ। ਇਸ ਮੌਕੇ ਕਾਲਜ ਦੇ ਸੰਗੀਤ ਵਿਭਾਗ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਤੰਤੀ ਸਾਜ਼ਾਂ ਰਾਹੀਂ ਇਲਾਹੀ ਕੀਰਤਨ ਕੀਤਾ ਗਿਆ। ਜ਼ਿਕਰਯੋਗ ਹੈ ਕਿ ਕੀਰਤਨ ਕਰਨ ਵਾਲੇ ਇਨ੍ਹਾਂ ਵਿਦਿਆਰਥੀਆਂ ਨੇ ਮਾਤਾ ਗੁਜਰੀ ਕਾਲਜ ਦਾ ਨਾਮ ਖੇਤਰੀ, ਅੰਤਰ ਖੇਤਰੀ ਅਤੇ ਅੰਤਰਵਰਸਿਟੀ ਯੁਵਕ ਅਤੇ ਲੋਕ ਮੇਲਿਆਂ ਵਿਚ ਸ਼ਾਨਦਾਰ ਪ੍ਰਰਾਪਤੀਆਂ ਕਰ ਕੇ ਰੌਸ਼ਨ ਕੀਤਾ ਹੈ। ਇਸ ਤੋਂ ਇਲਾਵਾ ਕਾਲਜ ਦੇ 88 ਅੰਮਿ੍ਤਧਾਰੀ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਕਮੇਟੀ ਤੋਂ ਪ੍ਰਰਾਪਤ ਅੰਮਿ੍ਤਧਾਰੀ ਸਕਾਲਰਸ਼ਿਪ ਦੀ ਸੱਤ ਲੱਖ ਬਿਆਲੀ ਹਜ਼ਾਰ ਰੁਪਏ ਦੀ ਰਾਸ਼ੀ ਦੇ ਚੈੱਕ ਵੀ ਪ੍ਰਦਾਨ ਕੀਤੇ ਗਏ। ਸਮਾਗਮ ਦੇ ਅਖੀਰ ਵਿੱਚ ਧਰਮ ਅਧਿਐਨ ਵਿਭਾਗ ਦੇ ਮੁਖੀ ਡਾ. ਗੁਰਬਾਜ ਸਿੰਘ ਨੇ ਸਮੂਹ ਸੰਗਤ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਇਸ ਮੌਕੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ, ਕਾਲਜ ਦੇ ਵਾਈਸ ਪਿੰ੍ਸੀਪਲ ਡਾ. ਬਿਕਰਮਜੀਤ ਸਿੰਘ, ਕੰਟਰੋਲਰ ਪ੍ਰਰੀਖਿਆਵਾਂ ਡਾ. ਹਰਜੀਤ ਸਿੰਘ, ਪੋ੍. ਮਨਮੋਹਨ ਕੌਰ, ਪੋ੍. ਸਿਮਰਤ ਕੌਰ, ਡਾ. ਜੁਝਾਰ ਸਿੰਘ, ਪੋ੍. ਹਰਭਿੰਦਰ ਸਿੰਘ ਆਦਿ ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ। ਇਸ ਮੌਕੇ ਆਈ ਸੰਗਤ ਲਈ ਲੰਗਰ ਦਾ ਵਿਸ਼ੇਸ਼ ਤੌਰ ਤੇ ਪ੍ਰਬੰਧ ਵੀ ਕੀਤਾ ਗਿਆ ਸੀ।