Home ਪਰਸਾਸ਼ਨ ਜਿਲ੍ਹਾ ਅਤੇ ਸ਼ੈਸ਼ਨਜ਼ ਜੱਜ ਅਰੁਣ ਗੁਪਤਾ ਵੱਲੋਂ ਇੰਸੌਰੈਂਸ ਅਤੇ ਬੈਂਕ ਦੇ ਐਡਵੋਕੇਟਜ਼...

ਜਿਲ੍ਹਾ ਅਤੇ ਸ਼ੈਸ਼ਨਜ਼ ਜੱਜ ਅਰੁਣ ਗੁਪਤਾ ਵੱਲੋਂ ਇੰਸੌਰੈਂਸ ਅਤੇ ਬੈਂਕ ਦੇ ਐਡਵੋਕੇਟਜ਼ ਨਾਲ ਕੀਤੀ ਮੀਟਿੰਗ

32
0


13 ਮਈ ਨੂੰ ਲਗਾਈ ਜਾਵੇਗੀ ਲੋਕ ਅਦਾਲਤ
ਫਤਹਿਗੜ੍ਹ ਸਾਹਿਬ, 06 ਮਈ (ਲਿਕੇਸ਼ ਸ਼ਰਮਾ) : ਜਿਲ੍ਹਾ ਅਤੇ ਸ਼ੈਸ਼ਨਜ਼ ਜੱਜ ਸਹਿਤ ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅਰੁਣ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 13 ਮਈ ਨੂੰ ਜਿਲ੍ਹਾ ਫਤਿਹਗੜ੍ਹ ਸਾਹਿਬ ਦੀਆਂ ਅਦਾਲਤਾਂ ਅਤੇ ਸਬ-ਡਵੀਜ਼ਨ ਪੱਧਰ ਦੀਆਂ ਅਦਾਲਤਾਂ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਇੰਸੌਰੈਂਸ ਅਤੇ ਬੈਂਕ ਦੇ ਐਡਵੋਕੇਟਜ਼ ਨਾਲ ਮੀਟਿੰਗ ਕੀਤੀ ਗਈ।ਅਰੁਣ ਗੁਪਤਾ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ ਸਾਰੇ ਪ੍ਰਕਾਰ ਦੇ ਰਾਜ਼ੀਨਾਮੇ ਯੋਗ ਕੇਸ ਸਮਝੋਤੇ ਲਈ ਵਿਚਾਰੇ ਜਾਣਗੇ ਅਤੇ ਦੋਵੇਂ ਪਾਰਟੀਆਂ ਦੇ ਆਪਸੀ ਸਹਿਮਤੀ ਨਾਲ ਕੇਸ ਸੁਲਝਾਉਣ ਦੀ ਕੋਸ਼ਿਸ ਕੀਤੀ ਜਾਵੇਗੀ।ਅਰੁਣ ਗੁਪਤਾ ਜੀ ਨੇ ਦੱਸਿਆ ਕਿ ਕੌਮੀ ਲੋਕ ਅਦਾਲਤ ਨੂੰ ਵੱਧ ਤੋਂ ਵੱਧ ਸਫਲ ਬਣਾਉਣ ਲਈ,ਬੈਂਕ ਅਧਿਕਾਰੀਆਂ, ਬੀਮਾ ਅਧਿਕਾਰੀਆਂ, ਵਾਟਰ ਸਪਲਾਈ, ਪੀ.ਐਸ.ਪੀ.ਸੀ.ਐੱਲ, ਅਤੇ ਬੀ.ਐਸ.ਐਨ.ਐਲ., ਕਾਰਜਸਾਧਕ ਅਫਸਰਾਂ, ਬੈਂਕ ਅਤੇ ਬੀਮਾ ਕੰਪਨੀਆਂ ਦੇ ਐਡਵੋਕੇਟਜ਼ ਦੇ ਨਾਲ ਮੀਟਿੰਗਾਂ ਕੀਤੀਆਂ ਗਈਆਂ ਤਾਂ ਜੋ ਵੱਧ ਤੋਂ ਵੱਧ ਕੇਸਾਂ ਦਾ ਲੋਕ ਅਦਾਲਤ ਰਾਹੀਂ ਨਿਪਟਾਰਾ ਕਰਕੇ ਆਮ ਪਬਲਿਕ ਨੂੰ ਫਾਈਦਾ ਪਹੁੰਚਾਇਆ ਜਾ ਸਕੇ।
ਸ੍ਰੀ ਅਰੁਣ ਗੁਪਤਾ ਜੀ ਨੇ ਅੱਗੇ ਦੱਸਿਆ ਕਿ ਇਸ ਕੜੀ ਨੂੰ ਅੱਗੇ ਵਧਾਉਂਦਿਆਂ ਉਨਾਂ ਵਲੋਂ ਬੈਕਾਂ ਅਤੇ ਬੀਮਾਂ ਕੰਪਨੀਆਂ ਦੇ ਐਡਵੋਕੇਟਜ਼ ਨਾਲ ਮੀਟਿੰਗ ਕੀਤੀ ਗਈ ਅਤੇ ਉਹਨਾਂ ਨੂੰ ਆਉਣ ਵਾਲੀ ਕੌਮੀ ਲੋਕ ਅਦਾਲਤ ਨੂੰ ਵੱਧ ਤੋਂ ਵੱਧ ਸਫਲ ਬਣਾਉਣ ਲਈ ਯਤਨ ਕਰਨ ਲਈ ਕਿਹਾ ਗਿਆ ਤਾਂ ਜੋ ਇਸ ਲੋਕ ਅਦਾਲਤ ਤੋਂ ਪਬਲਿਕ ਨੂੰ ਵੱਧ ਤੋਂ ਵੱਧ ਫਾਈਦਾ ਮਿਲ ਸਕੇ।ਅਰੁਣ ਗੁਪਤਾ ਜੀ ਨੇ ਅੱਗੇ ਦੱਸਿਆ ਕਿ ਆਮ ਪਬਲਿਕ ਨੂੰ ਵੀ ਇਸ ਲੋਕ ਅਦਾਲਤ ਵਿੱਚ ਭਾਗ ਲੈਕੇ ਵੱਧ ਤੋਂ ਵੱਧ ਫਾਈਦਾ ਉਠਾਉਣਾ ਚਾਹੀਦਾ ਹੈ ਕਿਉਂਕਿ ਇਹਨਾਂ ਲੋਕ ਅਦਾਲਤਾਂ ਦੇ ਬਹੁਤ ਲਾਭ ਹਨ ਅਤੇ ਇਹਨਾਂ ਵਿੱਚ ਸਮਝੋਤਾ ਹੋਣ ਦੀ ਸੂਰਤ ਵਿੱਚ ਕੋਰਟ ਫੀਸ ਵੀ ਵਾਪਸ ਹੁੰਦੀ ਹੈ ਅਤੇ ਲੋਕ ਅਦਾਲਤ ਦਾ ਫੈਸਲਾ ਵੀ ਅੰਤਿਮ ਹੁੰਦਾ ਹੈ।

LEAVE A REPLY

Please enter your comment!
Please enter your name here