ਵੱਖ-ਵੱਖ ਥਾਵਾਂ ਤੋਂ ਚੋਰੀ ਕੀਤੇ 4 ਮੋਟਰਸਾਈਕਲ ਬਰਾਮਦ,
ਲੁਧਿਆਣਾ (ਅਸਵਨੀ) ਥਾਣਾ ਕੋਤਵਾਲੀ ਦੀ ਪੁਲਿਸ ਨੇ ਇੱਕ ਅਜਿਹੇ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ ਜੋ ਨਸ਼ੇ ਦੀ ਪੂਰਤੀ ਲਈ ਦੋ ਪਹੀਆ ਵਾਹਨ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ। ਪੁਲਿਸ ਦੇ ਮੁਤਾਬਕ ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਪਿੰਡ ਮਓ ਸਾਹਿਬ ਨੇੜੇ ਫਿਲੌਰ ਦੇ ਰਹਿਣ ਵਾਲੇ ਪਰਮਜੀਤ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਦੇ ਕਬਜ਼ੇ ਚੋਂ ਵੱਖ-ਵੱਖ ਥਾਵਾਂ ਤੋਂ ਚੋਰੀ ਕੀਤੇ ਗਏ 4 ਮੋਟਰਸਾਈਕਲ ਬਰਾਮਦ ਕੀਤੇ ਹਨ। ਜਾਣਕਾਰੀ ਦਿੰਦਿਆਂ ਥਾਣਾ ਕੋਤਵਾਲੀ ਦੇ ਇੰਚਾਰਜ ਇੰਸਪੈਕਟਰ ਸੰਜੀਵ ਕਪੂਰ ਨੇ ਦੱਸਿਆ ਕਿ ਪਰਮਜੀਤ ਸਿੰਘ ਲੰਮੇ ਸਮੇਂ ਤੋਂ ਨਸ਼ਾ ਕਰਨ ਦੀ ਆਦੀ ਹੈ । ਉਹ ਮਹਿੰਗੇ ਨਸ਼ੇ ਦੀ ਪੂਰਤੀ ਲਈ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦੀ ਰੇਕੀ ਕਰਦਾ ਅਤੇ ਨਕਲੀ ਚਾਬੀ ਲਗਾ ਕੇ ਵਾਹਨ ਚੋਰੀ ਕਰ ਲੈਂਦਾ। ਚਾਬੀ ਨਾਲ ਨਾ ਖੁੱਲ੍ਹਣ ਤੇ ਉਹ ਵਾਹਨ ਦਾ ਤਾਲਾ ਤੋੜ ਦਿੰਦਾ। ਪੁਲਿਸ ਦੇ ਮੁਤਾਬਕ ਗੁਪਤ ਸੂਚਨਾ ਦੇ ਆਧਾਰ ਤੇ ਮੁਲਜਮ ਨੂੰ ਗ੍ਰਿਫਤਾਰ ਕਰਕੇ ਮੁਲਜ਼ਮ ਦੇ ਕਬਜ਼ੇ ਚੋਂ 4 ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਇਸ ਮਾਮਲੇ ਵਿੱਚ ਮੁਲਜ਼ਮ ਕੋਲੋਂ ਵਧੇਰੇ ਪੁੱਛਗਿੱਛ ਕੀਤੀ ਜਾ ਰਹੀ ਹੈ।