ਕਲਾਨੌਰ,07 ਮਈ (ਰਾਜੇਸ਼ ਜੈਨ) : ਬਾਰਡਰ ਏਰੀਏ ਨਾਲ ਲੱਗਦੇ ਪੁਲਿਸ ਥਾਣਾ ਕਲਾਨੌਰ ਵੱਲੋਂ ਪੁਲਿਸ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਣਸੁਖਾਵੀਂ ਘਟਨਾਵਾਂ ਨੂੰ ਰੋਕਣ ਲਈ ਅਨਾਜ ਮੰਡੀਆਂ, ਬੈਂਕਾਂ ਦੇ ਪੈਟਰੋਲ ਪੰਪ ਦੀ ਸੁਰੱਖਿਆ ਦੇ ਮੱਦੇਨਜ਼ਰ ਮੂਸਤੈਦੀ ਵਰਤੀ ਜਾ ਰਹੀ ਹੈ। ਅਨਾਜ ਮੰਡੀ ਕਲਾਨੌਰ ਵਿੱਚ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਇੰਸਪੈਕਟਰ ਗੁਰਮੁਖ ਸਿੰਘ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਉਨ੍ਹਾਂ ਵੱਲੋਂ ਅਨਾਜ ਮੰਡੀ ਕਲਾਨੌਰ ਤੋਂ ਇਲਾਵਾ ਪੁਲਿਸ ਥਾਣਾ ਕਲਾਨੌਰ ਅਧੀਨ ਆਉਂਦੀਆ ਮੰਡੀਆਂ, ਖਰੀਦ ਕੇਂਦਰਾਂ, ਬੈਂਕਾਂ ਤੇ ਪੈਟਰੋਲ ਪੰਪਾਂ ਦੀ ਸੁਰੱਖਿਆ ਲਈ ਇਸ ਕਰਮਚਾਰੀਆਂ ਦੀਆਂ ਵੱਖ-ਵੱਖ ਪਾਰਟੀਆਂ ਵੱਲੋਂ ਗਸ਼ਤ ਤੇ ਚੈਕਿੰਗ ਕੀਤੀ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਪੁਲਿਸ ਪ੍ਰਸਾਸ਼ਨ ਵੱਲੋਂ ਸ਼ਰਾਰਤੀ ਅਨਸਰਾਂ ਨੂੰ ਨਕੇਲ ਪਾਉਣ ਲਈ ਪੂਰੀ ਸਖ਼ਤੀ ਵਰਤੀ ਜਾ ਰਹੀ ਹੈ। ਉਨਾਂ੍ਹ ਅਨਾਜ ਮੰਡੀਆਂ ਦੇ ਆੜਤੀਆਂ, ਪੈਟਰੋਲ ਪੰਪਾਂ ਦੇ ਮਾਲਿਕਾਂ, ਬੈਂਕ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕੈਸ਼ ਦਾ ਵਿਸ਼ੇਸ਼ ਧਿਆਨ ਰੱਖਣ। ਉਨਾਂ੍ਹ ਕਿਹਾ ਕਿ ਸ਼ਰਾਰਤੀ ਅਨਸਰਾਂ ਦੀਆਂ ਹਰਕਤਾਂ ਤੇ ਨਜ਼ਰ ਰੱਖੀ ਜਾਵੇ ਅਤੇ ਭੈੜੇ ਅਨਸਰਾਂ ਸੰਬੰਧੀ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਇਸ ਮੌਕੇ ਏਐੱਸਆਈ ਕਸ਼ਮੀਰ ਸਿੰਘ, ਸੁਰਿੰਦਰ ਸਿੰਘ ਏਐੱਸਆਈ, ਸੁਖਵਿੰਦਰ ਸਿੰਘ ਹਵਾਲਦਾਰ ਵੀ ਮੌਜੂਦ ਸਨ।