ਬੰਗਾ,07 ਮਈ (ਲਿਕੇਸ਼ ਸ਼ਰਮਾ) : ਕਰਨ ਹਸਪਤਾਲ ਬੰਗਾ ਵਿਖੇ ਅੱਖਾਂ ਮੁਫ਼ਤ ਜਾਂਚ ਕੈਂਪ ਲਾਇਆ ਗਿਆ। ਇਸ ਕੈਂਪ ‘ਚ ਇਲਾਕੇੇ ਭਰ ਤੋਂ ਮਰੀਜ਼ਾਂ ਨੇ ਲਾਭ ਪ੍ਰਰਾਪਤ ਕੀਤਾ। ਕੈਂਪ ਦੌਰਾਨ ਅੱਖਾਂ ਦੀਆਂ ਬਿਮਾਰੀਆਂ ਦੇ ਮਾਹਿਰ ਡਾ. ਚਰਨਜੀਤ ਸਿੰਘ ਸਾਰੇ ਮਰੀਜ਼ਾਂ ਦੀਆਂ ਅੱਖਾਂ ਦੀ ਤਸੱਲੀਬਖਸ਼ ਜਾਂਚ ਕੀਤੀ। ਉਨ੍ਹਾਂ ਦੱਸਿਆ ਕਿ ਅੱਖਾਂ ਮਨੁੱਖੀ ਜ਼ਿੰਦਗੀ ‘ਚ ਅਹਿਮ ਦਿਖਾਉਂਦਿਆਂ ਹਨ। ਜਿਨ੍ਹਾਂ ਦੀ ਸੰਭਾਲ ਲਈ ਸਾਨੂੰ ਸਮੇਂ ਸਮੇਂ ਸਿਰ ਇਨ੍ਹਾਂ ਦੀ ਜਾਂਚ ਕਰਵਾਉਂਦੇ ਰਹਿਣਾ ਚਾਹੀਦਾ ਹੈ। ਕੈਂਪ ਦਾ ਉਦਘਾਟਨ ਕਰਨ ਹਸਪਤਾਲ ਦੇ ਮੁੱਖ ਪ੍ਰਬੰਧਕ ਡਾ. ਬਖਸ਼ੀਸ਼ ਸਿੰਘ ਅਤੇ ਡਾ. ਬਲਵੀਰ ਕੌਰ ਨੇ ਸਾਂਝੇ ਤੌਰ ‘ਤੇੇ ਕੀਤਾ।ਉਨਾਂ ਦੱਸਿਆ ਕਿ ਇਸ ਹਸਪਤਾਲ ਨੇ ਹਮੇਸ਼ਾ ਰਿਆਇਤੀ ਦਰਾਂ ‘ਤੇ ਮੈਡੀਕਲ ਸਹੂਲਤਾਂ ਪ੍ਰਦਾਨ ਕਰਨ ਨੂੰ ਪਹਿਲ ਦਿੱਤੀ ਹੈ। ਉਨਾਂ ਕਿਹਾ ਕਿ ਹੁਣ ਕਰਨ ਹਸਪਤਾਲ ਵਿਚ ਅੱਖਾਂ ਦੀਆਂ ਬਿਮਾਰੀਆਂ ਦਾ ਵਿਭਾਗ ਸਥਾਈ ਤੌਰ ‘ਤੇ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਵਿਚ ਹਰ ਐਤਵਾਰ ਅਤੇ ਬੁੱਧਵਾਰ ਨੂੰ ਸਵੇਰੇ 10 ਵਜੇ ਤੋਂ 4 ਵਜੇ ਤੱਕ ਮਹਿਜ਼ 50 ਰੁਪਏ ਦੀ ਪਰਚੀ ‘ਤੇ ਲਾਭ ਪ੍ਰਦਾਨ ਕੀਤੇ ਜਾਣਗੇ।