“ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਦੇ ਉਪਰਾਲੇ ਦੀ ਭਰਵੀਂ ਸ਼ਲਾਘਾ”
ਬਟਾਲਾ, 7 ਮਈ (ਭਗਵਾਨ ਭੰਗੂ-ਲਿਕੇਸ਼ ਸ਼ਰਮਾ) : ਬਿਰਹਾ ਦੇ ਸੁਲਤਾਨ ਸ਼ਿਵ ਕੁਮਾਰ ਬਟਾਲਵੀ ਦੀ 50ਵੀਂ ਬਰਸੀ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ, ਸਥਾਨਕ ਸ਼ਿਵ ਬਟਾਲਵੀ ਸੱਭਿਆਚਾਰਕ ਕੇਂਦਰ ਬਟਾਲਾ ਵਿਖੇ ਕਰਵਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਡਾ. ਇੰਦਰਬੀਰ ਸਿੰਘ ਨਿੱਜਰ, ਸਥਾਨਕ ਸਰਕਾਰ, ਸੰਸਦੀ ਮਾਮਲੇ, ਭੋਂ ਤੇ ਜਲ ਸੰਭਾਲ ਅਤੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਪੰਜਾਬ ਨੇ ਆਨਲਾਈਨ ਵੀਡੀਓ ਸੰਦੇਸ਼ ਰਾਹੀਂ ਸ਼ਿਰਕਤ ਕਰਕੇ ਸ਼ਿਵ ਬਟਾਲਵੀ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਤੇ ਹਲਕਾ ਵਿਧਾਇਕ ਸ਼ੈਰੀ ਕਲਸੀ ਅਤੇ ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਕਰਵਾਏ ਸਮਾਗਮ ਦੀ ਸਰਾਹਨਾ ਕੀਤੀ।ਇਸ ਮੌਕੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਡਾ. ਨਿਧੀ ਕੁਮੁਦ ਬਾਮਬਾ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ, ਡਾ. ਸ਼ਾਇਰੀ ਭੰਡਾਰੀ ਐਸ.ਡੀ.ਐਮ ਬਟਾਲਾ,ਰਾਜਬੀਰ ਕੋਰ ਕਲਸੀ ਧਰਮਪਤਨੀ ਹਲਕਾ ਵਿਧਾਇਕ ਬਟਾਲਾ ਸ਼ੈਰੀ ਕਲਸੀ,ਬਹਾਰਪ੍ਰੀਤ ਕੋਰ ਸੇਖਵਾਂ ਧਰਮਪਤਨੀ ਚੇਅਰਮੈਨ ਐਡਵੋਕੈਟ ਜਗਰੂਪ ਸਿੰਘ ਸੇਖਵਾਂ,ਨਰੇਸ਼ ਗੋਇਲ ਚੇਅਰਮੈਨ ਇੰਪਰੂਵਮੈਂਟ ਟਰੱਸਟ ਬਟਾਲਾ,ਪਿ੍ਰਥੀਪਾਲ ਸਿੰਘ ਐਸ.ਪੀ ਗੁਰਦਾਸਪੁਰ,ਤੇਜਿੰਦਰਪਾਲ ਸਿੰਘ ਸੰਧੂ ਸਕੱਤਰ ਜ਼ਿਲ੍ਹਾ ਹੈਰੀਟੇਜ ਸੁਸਾਇਟੀ,ਰਾਜੀਵ ਬਟਾਲਵੀ ਭਤੀਜਾ ਸ਼ਿਵ ਕੁਮਾਰ ਬਟਾਲਵੀ, ਸੀਮਾ ਬਟਾਵਲੀ ਤੇ ਡਾ. ਰਵਿੰਦਰ ਸਿੰਘ, ਪ੍ਰਧਾਨ ਸ਼ਿਵ ਬਟਾਲਵੀ ਕਲਾ ਅਤੇ ਸੱਭਿਆਚਾਰਕ ਸੁਸਾਇਟੀ ਬਟਾਲਾ ਆਦਿ ਮੋਜੂਦ ਸਨ। ਸਮਾਗਮ ਵਿੱਚ ਵਿਦਿਆਰਥੀਆਂ, ਅਧਿਆਪਕਾਂ, ਨਾਮਵਰ ਕਵੀਆਂ ਤੇ ਲੋਕਾਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ।ਇਸ ਮੌਕੇ ਪੰਜਾਬ ਦੇ ਨਾਮਵਰ ਕਵੀ ਪਦਮ ਸੁਰਜੀਤ ਪਾਤਰ, ਪ੍ਰਸਿੱਧ ਕਵੀ ਪ੍ਰੋਫੈਸਰ ਗੁਰਭਜਨ ਗਿੱਲ, ਤ੍ਰਿਲੋਚਨ ਲੋਚੀ, ਸੁਰਜੀਤ ਜੱਜ, ਅਵਤਾਰ ਸਿੰਘ ਸਿੱਧੂ ਅਤੇ ਕਵੀ ਬੀਬੀ ਬਲਵੰਤ ਨੇ ਆਪਣੀਆਂ ਰਚਨਾਵਾਂ ਨਾਲ ਸ਼ਿਵ ਕੁਮਾਰ ਬਟਾਲਵੀ ਨੂੰ ਸ਼ਰਧਾ ਭੇਂਟ ਕੀਤੀ। ਇਸ ਮੌਕੇ ਗੀਤਕਾਰ ਰਮੇਸ਼ ਭਗਤ ਤੇ ਦੀਦਾਰ ਸਿੰਘ ਪ੍ਰਦੇਸ਼ੀ ਵਲੋ ਸ਼ਿਵ ਬਟਾਲਵੀ ਦੇ ਗੀਤਾਂ ਰਾਹੀਂ ਸਰੋਤਿਆਂ ਨੂੰ ਕੀਲਿਆ ਗਿਆ।