Home Farmer ਨਰਮੇ ਦੀ ਫਸਲ ਦੀ ਕਾਸ਼ਤ ਕਰਨ ਲਈ ਕਿਸਾਨ ਸਿਖਲਾਈ ਕੈਂਪ ਲਗਾਇਆ

ਨਰਮੇ ਦੀ ਫਸਲ ਦੀ ਕਾਸ਼ਤ ਕਰਨ ਲਈ ਕਿਸਾਨ ਸਿਖਲਾਈ ਕੈਂਪ ਲਗਾਇਆ

57
0


ਬਰਨਾਲਾ, 8 ਮਈ (ਲਿਕੇਸ਼ ਸ਼ਰਮਾ) : ਮੁੱਖ ਖੇਤੀਬਾੜੀ ਅਫਸਰ ਬਰਨਾਲਾ ਡਾ. ਜਗਦੀਸ਼ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਬਲਾਕ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਸ਼ਹਿਣਾ ਦੇ ਬਲਾਕ ਅਫਸਰ ਡਾ. ਗੁਰਚਰਨ ਸਿੰਘ ਦੀ ਅਗਵਾਈ ਹੇਠ ਬਲਾਕ ਸ਼ਹਿਣਾ ਦੇ ਪਿੰਡ ਤਲਵੰਡੀ ਵਿਖੇ ਕਿਸਾਨਾਂ ਨੂੰ ਨਰਮੇ ਦੀ ਫਸਲ ਦੀ ਕਾਸ਼ਤ ਕਰਨ ਲਈ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।ਇਸ ਦੌਰਾਨ ਪਿੰਡ ਦੇ ਕਿਸਾਨ ਕੁਲਵੰਤ ਸਿੰਘ, ਮੱਖਣ ਸਿੰਘ ਅਤੇ ਯਾਦੀ ਸਿੰਘ ਦੇ ਨਰਮੇ ਦੀ ਫਸਲ ਦਾ ਨਿਰੀਖਣ ਕੀਤਾ। ਇਸ ਸਮੇਂ ਬਲਾਕ ਖੇਤੀਬਾੜੀ ਅਫਸਰ ਸ਼ਹਿਣਾ ਡਾ. ਗੁਰਚਰਨ ਸਿੰਘ ਨੇ ਕਿਸਾਨਾਂ ਨੂੰ ਝੋਨੋ ਦੀ ਫਸਲ ਹੇਠੋਂ ਰਕਬਾ ਕੱਢ ਕੇ ਨਰਮੇ ਦੀ ਫਸਲ ਦੀ ਕਾਸ਼ਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਧਰਤੀ ਹੇਠੋਂ ਪਾਣੀ ਦਾ ਪੱਧਰ ਬਹੁਤ ਨੀਵਾਂ ਚਲਾ ਗਿਆ ਹੈ, ਬਲਾਕ ਸ਼ਹਿਣਾ ਡਾਰਕ ਜ਼ੋਨ ਵਿੱਚ ਆ ਗਿਆ ਹੈ, ਹੁਣ ਸਾਨੂੰ ਝੋਨੇ ਦੀ ਫਸਲ ਦੇ ਬਦਲ ਵਜੋਂ ਨਰਮੇ ਦੀ ਫਸਲ ਦੀ ਕਾਸ਼ਤ ਕਰਨ ਵੱਲ ਆਉਣਾ ਚਾਹੀਦਾ ਹੈ। ਉਨ੍ਹਾਂ ਕਿਸਾਨਾਂ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਫਤਰਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ, ਹੁਣ ਕਿਸਾਨ ਸਵੇਰ 7.30 ਤੋਂ 2 ਵਜੇ ਤੱਕ ਦਫਤਰਾਂ ਵਿੱਚ ਸੰਪਰਕ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਖੇਤੀਬਾੜੀ ਵਿਕਾਸ ਅਫਸਰ ਡਾ. ਨਵਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਹਿਲੀ ਵਾਰ ਨਰਮੇ ਦੇ ਬੀਜ ‘ਤੇ 33 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ, ਜਿਸ ਤਹਿਤ ਇਕ ਕਿਸਾਨ 10 ਪੈਕੇਟਾਂ ‘ਤੇ ਸਬਸਿਡੀ ਪ੍ਰਾਪਤ ਕਰ ਸਕਦਾ ਹੈ। ਉਨ੍ਹਾਂ ਅਪੀਲ ਕੀਤੀ ਕਿ ਕਿਸਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਖੇਤੀਬਾੜੀ ਵਿਭਾਗ ਦੁਆਰਾ ਪ੍ਰਮਾਣਿਤ ਨਰਮੇ ਦੀਆਂ ਕਿਸਮਾਂ ਦੀ ਬਿਜਾਈ ਕਰਨ। ਖੇਤੀਬਾੜੀ ਵਿਕਾਸ ਅਫਸਰ ਸੁਖਦੀਪ ਸਿੰਘ ਨੇ ਕਿਹਾ ਕਿ ਕੋਈ ਵੀ ਬੀਜ/ਖੇਤੀਬਾੜੀ ਇਨਪੁਟਸ ਖਰੀਦਣ ਸਮੇਂ ਪੱਕਾ ਬਿੱਲ ਜ਼ਰੂਰ ਲਿਆ ਜਾਵੇ ਤਾਂ ਜੋ ਲੋੜ ਪੈਣ ‘ਤੇ ਇਸ ਦੀ ਵਰਤੋਂ ਕੀਤੀ ਜਾ ਸਕੇ। ਸਹਾਇਕ ਟੈਕਨੋਲਜੀ ਮੈਨੇਜਰ ਸੁਖਪਾਲ ਸਿੰਘ ਨੇ ਕਿਸਾਨਾਂ ਨੂੰ ਨਰਮੇ ਦੀ ਫਸਲ ਵਾਲੇ ਖੇਤਾਂ ਦੇ ਆਲੇ ਦੁਆਲੇ ਪਈਆਂ ਛਟੀਆਂ ਆਦਿ ਨੂੰ ਚੁਕਵਾਉਣ ਅਤੇ ਨਦੀਨਾਂ ਨੂੰ ਨਸ਼ਟ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਨਦੀਨਾਂ ਦਾ ਖਾਤਮਾ ਕਰਕੇ ਅਸੀਂ ਨਰਮੇ ਦੀ ਫਸਲ ‘ਤੇ ਹੋਣ ਵਾਲੇ ਚਿੱਟੀ ਮੱਖੀ ਦੇ ਹਮਲੇ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਮਿੱਟੀ ਤੇ ਪਾਣੀ ਦੀ ਪਰਖ ਕਰਵਾਉਣ ਲਈ ਪ੍ਰੇਰਿਤ ਕੀਤਾ ਤਾਂ ਜੋ ਬੇਲੋੜੀ ਦੀਆਂ ਖਾਦਾਂ ਤੋਂ ਬਚਿਆ ਜਾ ਸਕੇ ਅਤੇ ਲੋੜ੍ਹ ਅਨੁਸਾਰ ਹੀ ਫਸਲਾਂ ਨੂੰ ਖਾਦਾਂ ਦੀ ਵਰਤੋਂ ਕੀਤੀ ਜਾ ਸਕੇ। ਇਸ ਮੌਕੇ ਖੇਤੀਬਾੜੀ ਸਹਾਇਕ ਤਵਲੀਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਕਿਸਾਨ ਹਾਜ਼ਰ ਸਨ।

LEAVE A REPLY

Please enter your comment!
Please enter your name here