ਨੌਜਵਾਨ ਵਰਗ ਨੂੰ ਇਸ ਬਿਮਾਰੀ ਸਬੰਧੀ ਜਾਗਰੂਕ ਹੋਣ ਦੀ ਪ੍ਰਮੁੱਖ ਲੋੜ – ਐਸ.ਐਮ.ਓ.
ਫਤਿਹਗੜ ਸਾਹਿਬ,08 ਮਈ (ਭਗਵਾਨ ਭੰਗੂ) : ਸਿਵਲ ਸਰਜਨ ਫਤਿਹਗੜ ਸਾਹਿਬ ਡਾ. ਦਵਿੰਦਰਜੀਤ ਕੋਰ ਦੇ ਦਿਸ਼ਾ ਨਿਰਦੇਸ਼ ਅਤੇ ਸੀਨੀਅਰ ਮੈਡੀਕਲ ਅਫਸਰ ਪੀ.ਐਚ.ਸੀ ਨੰਦਪੁਰ ਕਲੋੜ ਡਾ. ਭੁਪਿੰਦਰ ਸਿੰਘ ਦੀ ਅਗਵਾਈ ਹੇਠ ਪੀ.ਐਚ.ਸੀ ਨੰਦਪੁਰ ਕਲੋੜ ਅਤੇ ਅਧੀਨ ਸੰਸਥਾਵਾ ਵਿੱਚ “ਵਿਸ਼ਵ ਥੈਲਾਸੀਮੀਆ ਦਿਵਸ” ਮਨਾਇਆ ਗਿਆ। ਸੀਨੀਅਰ ਮੈਡੀਕਲ ਅਫਸਰ ਡਾ. ਭੁਪਿੰਦਰ ਸਿੰਘ ਨੇ ਥੈਲਾਸੇਮੀਆ ਸੰਬਧੀ ਚਰਚਾ ਕਰਦੇ ਕਿਹਾ ਕਿ ਥੈਲਾਸੇਮੀਆ ( ਖੂਨ ਨਾ ਬਣਨਾ) ਇਕ ਜਮਾਂਦਰੂ ਬਿਮਾਰੀ ਹੈ।ਜਿਸ ਤੋਂ ਬਚਾਅ ਸਿਰਫ ਜਾਗਰੂਕਤਾ ਰਾਹੀਂ ਹੀ ਬਚਿਆ ਜਾ ਸਕਦਾ ਹੈ।ਥੈਲਾਸੇਮੀਆ ਸਬੰਧੀ ਲੋਕਾਂ ਵਿਚ ਬਹੁਤ ਘੱਟ ਜਾਗਰੂਕਤਾ ਹੈ ਜਿਸ ਕਾਰਨ ਜਾਣੇ ਅਣਜਾਣੇ ਵਿਚ ਇਕ ਨੰਨੀ ਜਾਨ ਇਸ ਬਿਮਾਰੀ ਦਾ ਸ਼ਿਕਾਰ ਹੋ ਜਾਂਦੀ ਹੈ। ਸੋ ਲੋੜ ਹੈ ਇਸ ਬਿਮਾਰੀ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਇਸ ਭਿਆਨਕ ਬਿਮਾਰੀ ਤੋਂ ਨਵ ਜਨਮੇ ਬੱਚੇ ਨੂੰ ਬਚਾਇਆ ਜਾ ਸਕੇ।ਐਸ.ਐਮ.ਓ.ਨੇ ਦੱਸਿਆ ਕਿ ਇਸ ਬਿਮਾਰੀ ਨਾਲ ਨਵ ਜਨਮੇ ਬੱਚੇ ਵਿਚ ਖੂਨ ਬਣਨ ਦੀ ਪ੍ਰਕਿਿਰਆ ਬਹੁਤ ਘੱਟ ਹੁੰਦੀ ਹੈ ਜਿਸ ਕਾਰਨ ਬੱਚੇ ਨੂੰ ਹਰ 10 ਜਾਂ 15 ਦਿਨਾਂ ਬਾਅਦ ਖੂਨ ਚੜਾਉਣ ਦੀ ਲੋੜ ਪੈਂਦੀ ਹੈ। ਡਾ. ਭੁਪਿੰਦਰ ਸਿੰਘ ਨੇ ਥੈਲਾਸੇਮੀਆ ਸੰਬਧੀ ਚਰਚਾ ਕਰਦੇ ਕਿਹਾ ਕਿ ਹਰ ਦਸ ਜਾਂ ਪੰਦਰਾਂ ਦਿਨਾਂ ਬਾਅਦ ਹਸਪਤਾਲ ਜਾਣਾ, ਖੁਨ ਚੜਾਉਣਾ ਕਿਸੇ ਵੀ ਬੱਚੇ,ਉਸਦੇ ਮਾਤਾ ਪਿਤਾ ਤੇ ਸਮੂਹ ਪਰਿਵਾਰ ਲਈ ਇਕ ਦੁਖਦਾਈ ਸੰਤਾਪ ਹੁੰਦਾ ਹੈ ।ਸ਼ੁਰੂ ਵਿਚ ਇਹ ਬਿਮਾਰੀ ਅਰਬ ਦੇਸ਼ਾਂ ਵਿਚ ਪਾਈ ਜਾਂਦੀ ਸੀ। ਸਾਡੇ ਭਾਰਤ ਦੇਸ਼ ਵਿਚ 4 ਕਰੋੜ ਤੋਂ ਵੱਧ ਔਰਤ ਮਰਦ ਹਨ ਜੋ ਕੇ ਦੇਖਣ ਵਿਚ ਬਿਲਕੁਲ ਤੰਦਰੁਸਤ ਹਨ ਪਰ ਮਾਈਨਰ ਥੈਲਾਸੀਮੀਕ ਜੀਣ ਕੈਰੀਅਰ(ਵਾਹਕ) ਹੁੰਦੇ ਹਨ ਅਤੇ 10 ਤੋਂ 20 ਹਜਾਰ ਮੇਜਰ ਥੈਲਾਸੀਮੀਕ ਰੋਗੀ ਹਰ ਸਾਲ ਪੈਦਾ ਹੁੰਦੇ ਹਨ। ਇਕ ਮਾਮੂਲੀ ਜਿਹੀ ਜਾਣਕਾਰੀ ਤੇ ਜਾਗਰੂਕਤਾ ਰਾਹੀ ਇਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ।ਡਾ. ਭੁਪਿੰਦਰ ਸਿੰਘ ਨੇ ਕਿਹਾ ਕਿ ਨੌਜਵਾਨ ਵਰਗ ਨੂੰ ਇਸ ਬਿਮਾਰੀ ਸਬੰਧੀ ਜਾਗਰੂਕ ਹੋਣ ਦੀ ਪ੍ਰਮੁੱਖ ਲੋੜ ਹੈ ਕਿਉਂਕਿ ਜੇਕਰ ਅਸੀਂ ਵਿਆਹ ਤੋਂ ਪਹਿਲਾਂ ਆਪਣੀਆਂ ਖੂਨ ਦੀਆ ਰਿਪੋਰਟਾਂ ਨੂੰ ਮਿਲਾਈਏ ਤਾਂ ਮੇਜਰ ਥੈਲਾਸੀਮੀਕ ਜਿਹੀ ਭਿਆਨਕ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ।ਅੱਜ ਦੇ ਸਮਾਜ ਵਿਚ ਇਸ ਬਿਮਾਰੀ ਸਬੰਧੀ ਜਾਗਰੂਕਤਾ ਬਹੁਤ ਹੀ ਘੱਟ ਹੈ। ਥੈਲਾਸੀਮੀਕ ਮੇਜਰ ਦਾ ਇੱਕੋ ਇਕ ਇਲਾਜ ਹੈ “ ਬੋਨ ਮੈਰੋ ਟਰਾਂਸਪਲਾਂਟੇਸ਼ਨ ” ਹੈ ਜਿਸ ਦੀ ਲਾਗਤ ਬਹੁਤ ਜਿਆਦਾ ਹੂੰਦੀ ਹੈ।ਇਸ ਬਿਮਾਰੀ ਤੋੰ ਪੀੜਤ ਬੱਚਿਆਂ ਵਿਚ ਖੂਨ ਬਣਨ ਦੀ ਕੁਦਰਤੀ ਪ੍ਰਕਿਿਰਆ ਬਹੁਤ ਘੱਟ ਜਾਂਦੀ ਹੈ , ਸਰੀਰ ਵਿਚ ਖੂਨ ਦੀ ਕਮੀ ਕਾਰਨ ਕਮਜੋਰੀ , ਤੇ ਹੋਰ ਬਿਮਾਰੀਆ ਲੱਗਣ ਦਾ ਖਤਰਾ ਵੱਧ ਜਾਂਦਾ ਹੈ ਤੇ ਰੋਗੀ ਨੂੰ ਵਾਰ ਵਾਰ ਖੂਨ ਚੜਾਉਣ ਦੀ ਜਰੂਰਤ ਪੈਂਦੀ ਹੈ ।ਇਸ ਮੋਕੇ ਤੇ ਬਲਾਕ ਅੇਜੂਕੇਟਰ ਹੇਮੰਤ ਕੁਮਾਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਵੱਲੋਂ ਵੀ ਇਸ ਬਿਮਾਰੀ ਦੇ ਇਲਾਜ ਲਈ ਸਕੀਮ ਚਲਾਈ ਹੋਈ ਹੈ ਜਿਸ ਵਿਚ ਸਿਹਤ ਵਿਭਾਗ ਪੰਜਾਬ ਵੱਲੋਂ ਰਾਸ਼ਟਰੀ ਬਾਲ ਸਵਾਸਥ ਕਾਰਿਆਕ੍ਰਮ ਅਧੀਨ ਥੈਲਾਸੀਮੀਆ ਤੋਂ ਪੀੜਤ ਬੱਚਿਆਂ ਨੂੰ ਮੁਫਤ ਇਲਾਜ ਦੀ ਸੁਵਿਧਾ ਦਿੱਤੀ ਜਾਂਦੀ ਹੈ ਤੇ ਮੁਫਤ ਇਲਾਜ ਲਈ ਪੀ.ਜੀ.ਆਈ. ਚੰਡੀਗੜ ਤੇ ਪੰਜਾਬ ਰਾਜ ਦੀਆਂ ਪੰਜ ਥੈਲਾਸੀਮੀਕ ਸੋਸਾਇਟੀਆਂ ( ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ, ਪਟਿਆਲਾ, ਫਰੀਦਕੋਟ, , ਦਇਆਨੰਦ ਹਸਪਤਾਲ ਲੁਧਿਆਣਾ, ਸਿਵਲ ਹਸਪਤਾਲ ਜਲੰਧਰ) ਵਿਖੇ ਮਾਤਾ ਪਿਤਾ ਦੀ ਸਹੂਲਤ ਮੁਤਾਬਿਕ ਭੇਜਿਆ ਜਾਂਦਾ ਹੈ।ਰਾਸ਼ਟਰੀ ਬਾਲ ਸਵਾਸਥ ਕਾਰਿਆਕ੍ਰਮ ਅਧੀਨ ਸਰਕਾਰੀ ਹਸਪਤਾਲਾਂ ਵਿਚ ਪੈਦਾ ਹੋਏ ਨਵਜਾਤ ਬੱਚੇ (0 ਤੋਂ 6 ਹਫਤੇ), ਆਂਗਣਵਾੜੀ ਸੈਂਟਰਾਂ ‘ਚ ਦਰਜ ਬੱਚੇ (6 ਹਫਤੇ ਤੋਂ 6 ਸਾਲ),ਪੰਜਾਬ ਰਾਜ ਦੇ ਸਰਕਾਰੀ ਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿਚ ਪੜਦੇ ਪਹਿਲੀ ਤੋਂ ਬਾਰਵੀਂ ਕਲਾਸ ( 6 ਤੋਂ 18 ਸਾਲ ) ਤਕ ਦੇ ਬੱਚੇ ਮੁਫਤ ਇਲਾਜ ਦੇ ਹੱਕਦਾਰ ਹਨ। ਥੈਲਾਸੀਮੀਆ ਦੀ ਬਿਮਾਰੀ ਤੋਂ ਪੀੜਤ ਜੋ ਸਰਕਾਰੀ ਸਕੂਲਾਂ ਵਿੱਚ ਪੜਦੇ ਬੱਚੇ ਪੀ.ਜੀ.ਆਈ. ਚੰਡੀਗੜ ਜਾਂ ਹੋਰ ਥੈਲਾਸੀਮੀਕ ਸੋਸਾਇਟੀਆਂ ਵਿੱਚੋਂ ਪਹਿਲਾਂ ਹੀ ਇਲਾਜ ਕਰਵਾ ਰਹੇ ਹਨ ਉਹ ਵੀ ਇਸ ਸਕੀਮ ਅਧੀਨ ਮੁਫਤ ਇਲਾਜ ਦੇ ਹੱਕਦਾਰ ਹਨ।