ਮਾਲੇਰਕੋਟਲਾ 28 ਮਾਰਚ: ਵਰੁਣ ਸਿੰਗਲਾ, ਰੋਹਿਤ ਗੋਇਲ)
ਡਿਪਟੀ ਕਮਿਸ਼ਨਰ ਸ੍ਰੀਮਤੀ ਮਾਧਵੀ ਕਟਾਰੀਆ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ,ਮਾਲੇਰਕੋਟਲਾ ਵੱਲੋਂ 29 ਮਾਰਚ 2022 ਨੂੰ ਦਫ਼ਤਰ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਮਾਲੇਰਕੋਟਲਾ ਵਿਖੇ ਐਸ.ਆਈ.ਐਸ.ਸਕਿਓਰਟੀ ਐਂਡ ਇੰਟੈਲੀਜੈਂਸ ਸਰਵਿਸਿਜ਼ ਲਿਮਟਿਡ ਕੰਪਨੀ ਵੱਲੋਂ ਸਕਿਓਰਟੀ ਗਾਰਡਾਂ (ਕੇਵਲ ਲੜਕੇ) ਦੀ ਭਰਤੀ ਲਈ ਪਲੇਸਮੈਂਟ ਕੈਂਪ ਸਵੇਰੇ 10:00 ਵਜੇ ਤੋਂ 1:00 ਵਜੇ ਤੱਕ ਆਯੋਜਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ । ਇੰਟਰਵਿਊ ਵਿੱਚ ਹਾਜ਼ਰ ਹੋਣ ਵਾਲੇ ਪ੍ਰਾਰਥੀ ਫਾਰਮਲ ਡਰੈੱਸ ਵਿੱਚ ਆਉਣ ਅਤੇ ਵਿੱਦਿਅਕ ਯੋਗਤਾ ਦੇ ਸਰਟੀਫਿਕੇਟਾਂ ਦੀਆਂ ਫੋਟੋਸਟੈਟ ਕਾਪੀਆਂ ਅਤੇ ਰਜ਼ਿਊਮ ਨਾਲ ਲੈ ਕੇ ਆਉਣਾ ਯਕੀਨੀ ਬਣਾਉਣ।
ਉਨ੍ਹਾਂ ਹੋਰ ਦੱਸਿਆ ਕਿ ਐਸ.ਆਈ ਐਸ ਕੰਪਨੀ ਦੁਆਰਾ ਯੋਗ ਪ੍ਰਾਰਥੀਆਂ ਦੀ ਚੋਣ ਤੋਂ ਬਾਅਦ ਇੱਕ ਮਹੀਨੇ ਦੀ ਟਰੇਨਿੰਗ ਦਿੱਤੀ ਜਾਵੇਗੀ । ਟਰੇਨਿੰਗ ਦੌਰਾਨ ਉਮੀਦਵਾਰ ਤੋਂ ਰਹਿਣ, ਖਾਣ-ਪੀਣ ਅਤੇ ਵਰਦੀ ਦਾ ਖਰਚਾ ਕੰਪਨੀ ਵੱਲੋਂ ਲਿਆ ਜਾਵੇਗਾ। ਸ੍ਰੀ ਰਵਿੰਦਰ ਸਿੰਘ ਨੇ ਦੱਸਿਆ ਕਿ ਯੋਗ ਉਮੀਦਵਾਰ ਦੀ ਚੋਣ ਉਪਰੰਤ ਤਾਇਨਾਤੀ ਪੰਜਾਬ ਜਾਂ ਪੰਜਾਬ ਤੋਂ ਬਾਹਰ ਕਿਸੇ ਵੀ ਜਗ੍ਹਾ ਕੀਤੀ ਜਾ ਸਕਦੀ ਹੈ । ਵਧੇਰੇ ਜਾਣਕਾਰੀ ਲਈ ਕੰਪਨੀ ਦੀ ਵੈੱਬਸਾਈਟ www.ssciindia.com ਤੇ ਲਾਗ ਇੰਨ ਕੀਤਾ ਜਾ ਸਕਦਾ ਹੈ । ਇੰਟਰਵਿਊ ਵਿੱਚ ਹਾਜ਼ਰ ਹੋਣ ਵਾਲੇ ਪ੍ਰਾਰਥੀਆਂ ਨੂੰ ਈ ਟੀ.ਏ/ਡੀ.ਏ. ਮਿਲਣਯੋਗ ਨਹੀਂ ਹੋਵੇਗਾ। ਇਸ ਭਰਤੀ ਪ੍ਰਕਿਰਿਆ ਵਿੱਚ ਸ਼ਾਮਿਲ ਹੋਣ ਵਾਲੇ ਉਮੀਦਵਾਰਾਂ ਦੇ ਕੋਰੋਨਾ ਦੇ ਦੋਨੋਂ ਡੋਜ਼ ਲੱਗੇ ਹੋਣੇ ਲਾਜ਼ਮੀ ਹਨ।

ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਸ੍ਰੀ ਰਵਿੰਦਰਪਾਲ ਸਿੰਘ ਨੇ ਇਸ ਭਰਤੀ ਲਈ ਪ੍ਰਸਾਰ ਐਕਟ 2005 ਦੇ ਤਹਿਤ ਘੱਟੋ-ਘੱਟ 10ਵੀਂ, 12ਵੀਂ ਪਾਸ ਵਿੱਦਿਅਕ ਯੋਗਤਾ ਵਾਲੇ ਪ੍ਰਾਰਥੀਆਂ ਦੀ ਲੋੜ ਹੈ ਅਤੇ ਉਮਰ ਸੀਮਾ 21 ਤੋਂ 37 ਸਾਲ ਅਤੇ ਕੱਦ ਘੱਟੋ ਘੱਟ 5 ਫੁੱਟ 6 ਇੰਚ ਭਾਰ 54 ਕਿੱਲੋ, ਛਾਤੀ 80 ਸੈਂਟੀਮੀਟਰ ਤੋਂ 85 ਸੈਂਟੀਮੀਟਰ ਹੋਣੀ ਚਾਹੀਦੀ ਹੈ। ਤਨਖ਼ਾਹ 13000 ਪ੍ਰਤੀ ਮਹੀਨਾ ਲੈ ਕੇ 16000 ਪ੍ਰਤੀ ਮਹੀਨਾ ਹੋਵੇਗੀ।