Home Education ਪੇਂਟਿੰਗ ਨਾਲ ਲੋਕਾਂ ਨੂੰ ਕੀਤਾ ਪਾਣੀ ਬਚਾਉਣ ਪ੍ਰਤੀ ਜਾਗਰੂਕ

ਪੇਂਟਿੰਗ ਨਾਲ ਲੋਕਾਂ ਨੂੰ ਕੀਤਾ ਪਾਣੀ ਬਚਾਉਣ ਪ੍ਰਤੀ ਜਾਗਰੂਕ

46
0


ਬਰਨਾਲ, 8 ਮਈ (ਲਿਕੇਸ਼ ਸ਼ਰਮਾ) : ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਅਦਾਰੇ ਨਹਿਰੂ ਯੁਵਾ ਕੇਂਦਰ ਬਰਨਾਲਾ ਵੱਲੋਂ ਨੈਸ਼ਨਲ ਵਾਟਰ ਮਿਸ਼ਨ ਦੇ ਸਹਿਯੋਗ ਨਾਲ “ਕੈਚ ਦ ਰੇਨ” ਮੁਹਿੰਮ ਦੇ ਦੋ ਪੜਾਵਾਂ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ ਹੈ। ਹੁਣ ਇਸ ਸਾਲ ਤੋਂ ਇਸ ਲੜੀ ਤਹਿਤ ਤੀਜੇ ਪੜਾਵ ਦੀ ਸ਼ੁਰੂਆਤ ਕੀਤੀ ਗਈ ਹੈ।ਇਸ ਮੌਕੇ ਜ਼ਿਲ੍ਹਾ ਯੂਥ ਅਫਸਰ ਓਮਕਾਰ ਸਵਾਮੀ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਲੋਕਾਂ ਨੂੰ ਮੀਂਹ ਦੇ ਪਾਣੀ ਨੂੰ ਬਚਾਉਣ ਲਈ ਪ੍ਰੇਰਿਤ ਕਰਨਾ ਹੈ।ਇਸ ਮੁਹਿੰਮ ਵਿਚ ਪਾਣੀ ਇਕੱਠਾ ਕਰਨ ਵਾਲੇ ਟੋਏ ਬਣਾਉਣ ਸੰਬੰਧੀ, ਟੈਂਕੀਆਂ ਦੀ ਡੀ ਸਿਲਟਿੰਗ ਕਰ ਕੇ ਉਨ੍ਹਾਂ ਦੀ ਸਮਰੱਥਾ ਨੂੰ ਵਧਾਉਣ, ਆਦਿ ਬਾਰੇ ਜਾਗਰੂਕ ਕੀਤਾ ਗਿਆ। ਇਸ ਮੁਹਿੰਮ ਦੇ ਤੀਜੇ ਪੜਾਵ ਵਿਚ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ ਕਿ ਨੌਜਵਾਨਾਂ ਪਾਣੀ ਦੀ ਸੰਭਾਲ ਬਾਰੇ ਜਾਗਰੂਕ ਹੋਣ।ਇਸ ਦੌਰਾਨ ਜ਼ਿਲ੍ਹੇ ਵਿਚ ਵੱਖ-ਵੱਖ ਥਾਵਾਂ ‘ਤੇ ਦੀਵਾਰਾਂ ‘ਤੇ ਪੇਂਟਿੰਗ ਕਰ ਕੇ ਲੋਕਾਂ ਨੂੰ ਇਸ ਬਾਰੇ ਸੁਚੇਤ ਕੀਤਾ। ਜ਼ਿਲ੍ਹਾ ਯੂਥ ਅਫ਼ਸਰ ਨੇ ਕਿਹਾ ਕਿ ਨੌਜਵਾਨਾਂ ਕੋਲ ਅੱਜ ਦੇ ਸਮੇਂ ਵਿੱਚ ਬਹੁਤ ਸੰਸਾਧਨ ਹਨ, ਉਨ੍ਹਾਂ ਨੂੰ ਪਾਣੀ ਦੀ ਸੰਭਾਲ ਬਾਰੇ ਜਾਗਰੂਕਤਾ ਫੈਲਾਉਣ ਵਿੱਚ ਅਹਿਮ ਭੂਮਿਕਾ ਨਿਭਾਉਣੀ ਚਾਹੀਦੀ ਹੈ।ਪ੍ਰੋਜੈਕਟ ਦੇ ਪਿਛਲੇ ਪੜਾਵਾਂ ਦੇ ਸਫਲਤਾਪੂਰਵਕ ਲਾਗੂ ਹੋਣ ਨੇ ਸਾਬਿਤ ਕੀਤਾ ਹੈ ਕਿ ਨੌਜਵਾਨ ਜਦੋਂ ਸਹੀ ਢੰਗ ਨਾਲ ਸਿੱਖਿਅਤ ਅਤੇ ਪ੍ਰੇਰਿਤ ਹੋਣ ਤਾਂ ਉਹ ਸਵੈ-ਇੱਛਾ ਨਾਲ ਅੱਗੇ ਆਉਂਦੇ ਹਨ ਅਤੇ ਕਿਸੇ ਵੀ ਸਮਾਜਿਕ ਵਿਕਾਸ ਅਤੇ ਰਾਸ਼ਟਰੀ ਉਦੇਸ਼ ਵਿੱਚ ਹਿੱਸਾ ਲੈਣ ਲਈ ਹਮੇਸ਼ਾ ਤਿਆਰ ਹੁੰਦੇ ਹਨ। ਲੇਖਾ ਅਤੇ ਪ੍ਰੋਗਰਾਮ ਸਹਾਇਕ ਰਿਸ਼ਿਵ ਸਿੰਗਲਾ ਨੇ ਕਿਹਾ ਕਿ ਪਾਣੀ ਦੀ ਸੰਭਾਲ ਵਿਸ਼ਵ ਭਰ ਵਿੱਚ ਇੱਕ ਮਹੱਤਵਪੂਰਨ ਮੁੱਦਾ ਹੈ। ਪਾਣੀ ਇੱਕ ਪ੍ਰਮੁੱਖ ਜੀਵਨ-ਸਥਾਈ ਕੁਦਰਤੀ ਸਰੋਤ ਹੈ ਜੋ ਬਣਾਇਆ ਨਹੀਂ ਜਾ ਸਕਦਾ। ਭਾਰਤ ਕੋਲ ਵਿਸ਼ਵ ਦੀ ਅਬਾਦੀ ਦਾ ਲਗਭਗ 18% ਹੈ ਪਰ ਇਸਦੇ ਕੋਲ ਤਾਜ਼ੇ ਪਾਣੀ ਦੇ ਸਰੋਤਾਂ ਦਾ ਸਿਰਫ 4% ਹੈ।ਪ੍ਰਤੀ ਵਿਅਕਤੀ ਪਾਣੀ ਦੀ ਉਪਲਬਧਤਾ ਬਹੁਤ ਘੱਟ ਗਈ ਹੈ। ਸਾਨੂੰ ਸਾਰਿਆਂ ਨੂੰ ਇਸਦੀ ਸੰਭਾਲ ਲਈ ਅੱਗੇ ਆਉਣ ਦੀ ਲੋੜ ਹੈ।

LEAVE A REPLY

Please enter your comment!
Please enter your name here