Home ਪਰਸਾਸ਼ਨ ਅਸ਼ੀਰਵਾਦ ਸਕੀਮ ਤਹਿਤ ਜ਼ਿਲੇ ਵਿੱਚ 2779 ਲਾਭਪਾਤਰੀਆਂ ਨੂੰ 1417.29 ਕਰੋੜ ਰੁਪਏ ਦੀ...

ਅਸ਼ੀਰਵਾਦ ਸਕੀਮ ਤਹਿਤ ਜ਼ਿਲੇ ਵਿੱਚ 2779 ਲਾਭਪਾਤਰੀਆਂ ਨੂੰ 1417.29 ਕਰੋੜ ਰੁਪਏ ਦੀ ਰਾਸ਼ੀ ਕੀਤੀ ਜਾਰੀ-ਡਿਪਟੀ ਕਮਿਸ਼ਨਰ

39
0


ਅੰਮ੍ਰਿਤਸਰ, 9 ਮਈ (ਵਿਕਾਸ ਮਠਾੜੂ) : ਪੰਜਾਬ ਸਰਕਾਰ ਵੱਲੋਂ ਗਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਵਿਆਹ ਮੌਕੇ ਅਸ਼ੀਰਵਾਦ ਸਕੀਮ ਤਹਿਤ ਜਿਲ੍ਹਾ ਅੰਮ੍ਰਿਤਸਰ ਦੇ 2779 ਲਾਭਾਪਾਤਰੀਆਂ ਨੂੰ 14 ਕਰੋੜ 17 ਲੱਖ 29 ਹਜ਼ਾਰ ਰੁਪਏ ਦੀ ਰਾਸ਼ੀ ਅਪ੍ਰੈਲ 2022 ਤੋਂ ਨਵੰਬਰ, 2022 ਤੱਕ ਦੇ ਲਾਭਪਾਤਰੀਆਂ ਨੂੰ ਜਾਰੀ ਕੀਤੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਇਕ ਹਫਤੇ ਦੇ ਅੰਦਰ ਅੰਦਰ 2779 ਲਾਭਪਾਤਰੀਆਂ ਦੇ ਖਾਤੇ ਵਿੱਚ ਅਸ਼ੀਰਵਾਦ ਸਕੀਮ ਤਹਿਤ ਆਨਲਾਈਨ ਰਾਸ਼ੀ ਟਰਾਂਸਫਰ ਹੋ ਜਾਵੇਗੀ। ਸ੍ਰੀ ਸੂਦਨ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ/ਈਸਾਈ ਬਰਾਦਰੀ ਦੀਆਂ ਲੜਕੀਆਂ, ਕਿਸੇ ਵੀ ਜਾਤੀ ਦੀਆਂ ਵਿਧਵਾਵਾਂ ਦੀਆਂ ਲੜਕੀਆਂ, ਪੱਛੜੀ ਸ੍ਰੇਣੀ ਦੀਆਂ ਲੜਕੀਆਂ ਅਤੇ ਆਰਥਿਕ ਤੌਰ ਤੇ ਪੱਛੜੇ ਪਰਿਵਾਰ ਦੀਆਂ ਲੜਕੀਆਂ ਦੇ ਵਿਆਹ ਸਮੇਂ ਅਤੇ ਅਨੁਸੂਚਿਤ ਜਾਤੀਆਂ ਦੀਆਂ ਵਿਧਵਾਵਾਂ/ਤਲਾਕਸ਼ੁਦਾ ਔਰਤਾਂ ਨੂੰ ਉਨ੍ਹਾਂ ਦੇ ਮੁੜ ਵਿਆਹ ਸਮੇਂ 51000 ਰੁਪਏ ਦੀ ਵਿੱਤੀ ਸਹਾਇਤਾ ਸ਼ਗਨ ਵਜੋਂ ਦਿੱਤੀ ਜਾਂਦੀ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਚਲਾਈ ਜਾ ਰਹੀ ਭਲਾਈ ਸਕੀਮ ਅਸ਼ੀਰਵਾਦ ਨੂੰ ਸੁਖਾਲਾ ਬਣਾਉਂਦੇ ਹੋਏ 1 ਅਪ੍ਰੈਲ, 2023 ਤੋਂ https:ashirwad.punjab.gov.in ਪੋਰਟਲ ਜਾਰੀ ਕੀਤਾ ਗਿਆ ਹੈ ਜਿਸ ਅਨੁਸਾਰ ਬਿਨੈਕਾਰ ਘਰ ਬੈਠੇ ਹੀ ਇਸ ਸਕੀਮ ਤਹਿਤ ਆਪਣੀ ਫਾਇਲ ਆਨ ਲਾਈਨ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਹ ਸਕੀਮ ਦਾ ਲਾਭ ਇਕ ਪਰਿਵਾਰ ਦੀਆਂ 2 ਲੜਕੀਆਂ ਨੂੰ ਹੀ ਦਿੱਤਾ ਜਾ ਸਕਦਾ ਹੈ ਅਤੇ ਲਾਭਪਾਤਰੀ ਦਾ ਪੰਜਾਬ ਦਾ ਵਸਨੀਕ ਹੋਣਾ ਜਰੂਰੀ ਹੈ ਅਤੇ ਉਸ ਦੀ ਸਲਾਨਾ ਆਮਦਨ 32790/-ਰੁਪਏ ਹੋਣੀ ਚਾਹੀਦੀ ਹੈ। ਜਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਸੰਜੀਵ ਮੰਨਣ ਨੇ ਦੱਸਿਆ ਕਿ ਪ੍ਰਾਪਤ ਹੋਈ ਰਾਸ਼ੀ ਡੀ:ਬੀ:ਟੀ ਮੋਡ ਰਾਹੀਂ ਲਾਭਾਤਰੀਆਂ ਦੇ ਬੈਕ ਖਾਤਿਆਂ ਵਿੱਚ ਭੇਜੀ ਜਾਂਦੀ ਹੈ ਅਤੇ ਸਰਕਾਰ ਵੱਲੋਂ ਬਾਕੀ ਰਹਿੰਦੇ ਮਹੀਨਿਆਂ ਦੀ ਵੀ ਲਾਭਪਾਤਰੀਆਂ ਨੂੰ ਰਾਸ਼ੀ ਜਲਦ ਹੀ ਜਾਰੀ ਕੀਤੀ ਜਾਵੇਗੀ।

LEAVE A REPLY

Please enter your comment!
Please enter your name here