ਅੰਮ੍ਰਿਤਸਰ 9 ਮਈ (ਰਾਜੇਸ਼ ਜੈਨ) : ਵਧੀਕ ਡਿਪਟੀ ਕਮਿਸ਼ਨਰ (ਜ) ਸੁਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿੱਚ 10 ਮਈ 2023 ਨੂੰ ਰੋਜ਼ਗਾਰ ਕੈਂਪ ਲਗਾਇਆ ਜਾਣਾ ਹੈ।ਇਸ ਬਾਰੇ ਜਾਣਕਾਰੀ ਦਿੰਦੇ ਹੋਏ ਵਿਕਰਮ ਜੀਤ ਡਿਪਟੀ ਡਾਇਰੈਕਟਰ, ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ,ਅੰਮ੍ਰਿਤਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿੱਚ ਮਸ਼ਹੂਰ ਕੰਪਨੀਆਂ ARYAN HYUNDAI,CARE HEALTH INSURANCE,METRO CASH & CARRY INDIA AMRITSAR, WOODMAC INDUSTRIALS ਆਦਿ ਕੰਪਨੀਆ ਵੱਲੋਂ ਭਾਗ ਲਿਆ ਜਾਣਾ ਹੈ। ਇਹਨਾਂ ਸਾਰੀਆ ਕੰਪਨੀਆ ਵੱਲੋ ਵੱਖ—ਵੱਖ ਅਸਾਮੀਆ ਲਈ 10,000/— ਤੋਂ 16,000/— ਪ੍ਰਤੀ ਮਹੀਨਾ ਤਨਖਾਹ ਦਿਤੀ ਜਾਵੇਗੀ। ਇਸ ਰੋਜ਼ਗਾਰ ਕੈਂਪ ਵਿੱਚ ਕੰਪਨੀਆਂ ਵੱਲੋਂ SALES OFFICER, RECEPTIONIST EXICUTIVE, BDA, ACCICIATE, CNC OPRATOR, PURCHASE EXICUTIVE ਆਦਿ ਅਸਾਮੀਆਂ ਲਈ ਚੋਣ ਕੀਤੀ ਜਾਵੇਗੀ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫਤਰ ਦੇ ਨੰਬਰ 9915789068 ਤੇ ਨਾਲ ਸਪੰਰਕ ਕੀਤਾ ਜਾ ਸਕਦਾ ਹੈ।