-0.04 ਫੀਸਦੀ ਪੈਂਡੈਂਸੀ ਦੇ ਨਾਲ ਹੁਸ਼ਿਆਰਪੁਰ ਜ਼ਿਲਾ ਸੂਬੇ ’ਚੋਂ ਤੀਜੇ ਨੰਬਰ ’ਤੇ
ਹੁਸ਼ਿਆਰਪੁਰ, 9 ਮਈ (ਰਾਜ਼ਨ ਜੈਨ) : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਰਾਹੀਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਵਿੱਚ ਵਾਧਾ ਕਰਨ ਲਈ 4 ਹੋਰ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨਵੀਆਂ ਸੇਵਾਵਾਂ ਵਿੱਚ ਐਚ. ਐਸ. ਆਰ. ਪੀ (ਉੱਚ ਸੁਰੱਖਿਆ ਨੰਬਰ ਪਲੇਟਾਂ), ਸਿਹਤ ਅਤੇ ਵਾਹਨ ਬੀਮਾ, ਆਧਾਰ ਪੈਨ ਨਾਲ ਲਿੰਕ ਅਤੇ ਆਮ ਟਾਈਪਿੰਗ ਨਾਲ ਸਬੰਧਤ ਸੇਵਾਵਾਂ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਹੁਣ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਪਲੇਟ ਵੀ ਸੇਵਾ ਕੇਂਦਰ ਰਾਹੀਂ ਐਚ.ਐਸ.ਆਰ.ਪੀ ਸੇਵਾ ਰਾਹੀਂ ਅਪਲਾਈ ਕੀਤੀ ਜਾ ਸਕਦੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਨੇ ਲੋਕਾਂ ਨੂੰ ਬਿਹਤਰ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਦੇ ਮਾਮਲੇ ਵਿੱਚ ਸੂਬੇ ਵਿੱਚ ਵਿਸ਼ੇਸ਼ ਪਛਾਣ ਬਣਾਈ ਹੈ, ਜਿਸ ਦੇ ਨਤੀਜੇ ਵਜੋਂ ਅੱਜ ਜ਼ਿਲ੍ਹਾ 0.04 ਫੀਸਦੀ ਪੈਂਡਿੰਗ ਦੇ ਨਾਲ ਸੂਬੇ ਵਿੱਚ ਤੀਜੇ ਸਥਾਨ ’ਤੇ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਜ਼ਿਲ੍ਹੇ ਦੇ 28 ਸੇਵਾ ਕੇਂਦਰਾਂ ਵਿੱਚ 302986 ਅਰਜ਼ੀਆਂ ਪ੍ਰਾਪਤ ਹੋਈਆਂ ਹਨ ਅਤੇ ਸਿਰਫ਼ 120 ਅਰਜ਼ੀਆਂ ਹੀ ਬਕਾਇਆ ਪਈਆਂ ਹਨ, ਜਿਸ ਕਾਰਨ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿੱਚ ਦਰਖਾਸਤਾਂ ਦੀ ਪੈਂਡਿੰਗ ਦਰ ਸਿਰਫ਼ 0.04 ਫੀਸਦੀ ਹੈ।ਉਨ੍ਹਾਂ ਸੇਵਾ ਕੇਂਦਰਾਂ ਦੇ ਕਰਮਚਾਰੀਆਂ ਨੂੰ ਇਸ ਪ੍ਰਾਪਤੀ ’ਤੇ ਵਧਾਈ ਦਿੰਦਿਆਂ ਉਨ੍ਹਾਂ ਨੂੰ ਹੋਰ ਮਿਹਨਤ ਅਤੇ ਲਗਨ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ ੍ਟ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਿਆ ਗਿਆ ਹੈ, ਜਿਸ ਤਹਿਤ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਦਾਰੇ ਸਵੇਰੇ 7:30 ਵਜੇ ਤੋਂ ਦੁਪਹਿਰ 2:00 ਵਜੇ ਤੱਕ ਖੁੱਲ੍ਹ ਰਹੇ ਹਨ ਪਰ ਸਮੂਹ ਸੇਵਾ ਕੇਂਦਰ ਪਹਿਲਾਂ ਦੀ ਤਰ੍ਹਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਵਾ ਰਹੇ ਹਨ।