Home ਧਾਰਮਿਕ ਧਾਰਮਿਕ ਵਿਦਿਅਕ ਮੁਕਾਬਲੇ ਕਰਵਾਏ ਗਏ

ਧਾਰਮਿਕ ਵਿਦਿਅਕ ਮੁਕਾਬਲੇ ਕਰਵਾਏ ਗਏ

55
0


ਮੁੱਲਾਂਪੁਰ ਦਾਖਾ,10 ਮਈ (ਸਤਵਿੰਦਰ ਸਿੰਘ ਗਿੱਲ)—ਬੀਤੇ ਦਿਨੀਂ ਵਿਧਾਨ ਸਭਾ ਹਲਕਾ ਦਾਖਾ ਦੇ ਪਿੰਡ ਜਾਂਗਪੁਰ ਵਿੱਚ ਧਾਰਮਿਕ ਸਾਖੀਆਂ ਤੇ ਗੁਰਮਤਿ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਪਿੰਡ ਦੇ ਬੱਚਿਆਂ ਨੇ ਭਾਗ ਲਿਆ।ਸੀਨੀਅਰ ਆਗੂ ਦਲਜੀਤ ਸਿੰਘ ਜਾਂਗਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦਵਾਰਾ ਗੁਰੂ ਤੇਗ ਬਹਾਦਰ ਸਾਹਿਬ ਪਿੰਡ ਜਾਂਗਪੁਰ ਦੀ ਸਮੁਚੀ ਪ੍ਰਬੰਧਕ ਕਮੇਟੀ ਨੇ ਵਲੋ ਇਹਨਾ ਜੇਤੂ ਬੱਚਿਆਂ ਨੂੰ ਇਨਾਮ ਵੰਡੇ।ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਕਰਵਾਏ ਗਏ ਇਹਨਾ ਧਾਰਮਿਕ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਬੱਚਿਆਂ ਦਾ ਗੁਰਦਵਾਰਾ ਸਾਹਿਬ ਜੀ ਦੀ ਪ੍ਰਬੰਧਕੀ ਕਮੇਟੀ ਵਲੋ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਪਿੰਡ ਵਿੱਚ ਕਰਵਾਏ ਗਏ ਇਹਨਾ ਧਾਰਮਿਕ ਮੁਕਾਬਲਿਆਂ ਦੀ ਲੋਕ ਸ਼ਲਾਘਾ ਕਰਦੇ ਦੇਖੇ ਗਏ।ਇਹਨਾ ਮੁਕਾਬਲਿਆਂ ਚ ਪਹਿਲੇ,ਦੂਜੇ ਅਤੇ ਤੀਜੇ ਸਥਾਨ ਤੇ ਆਏ ਬੱਚਿਆਂ ਦਾ ਸਨਮਾਨ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਹਰਮਿੰਦਰਪਾਲ ਸਿੰਘ ਜੇ ਈ, ਪ੍ਰਿੰ ਹਰਸ਼ਹਨਪਾਲ ਸਿੰਘ,ਪਰਮਜੀਤ ਸਿੰਘ,ਭਾਈ ਹਰਦਿਆਲ ਸਿੰਘ,ਦਲਜੀਤ ਸਿੰਘ,ਹੈੱਡ ਗ੍ਰੰਥੀ ਤੇ ਭਾਈ ਅੰਮ੍ਰਿਤਪਾਲ ਸਿੰਘ ਲੁਧਿਆਣਾ ਆਦਿ ਵੱਲੋਂ ਕੀਤਾ ਗਿਆ।

LEAVE A REPLY

Please enter your comment!
Please enter your name here