Home ਪਰਸਾਸ਼ਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅਸ਼ੀਰਵਾਦ ਸਕੀਮ ਤਹਿਤ ਜਿ਼ਲ੍ਹਾ ਸ੍ਰੀ ਮੁਕਤਸਰ...

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅਸ਼ੀਰਵਾਦ ਸਕੀਮ ਤਹਿਤ ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਿਤ 887 ਯੋਗ ਲਾਭਪਾਤਰੀਆਂ ਨੂੰ 4.52 ਕਰੋੜ ਰੁਪਏ ਦੀ ਰਾਸ਼ੀ ਕੀਤੀ ਜਾਰੀ

33
0


ਸ੍ਰੀ ਮੁਕਤਸਰ ਸਾਹਿਬ 11 ਮਈ (ਅਸ਼ਵਨੀ ਕੁਮਾਰ) : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਅਸ਼ੀਰਵਾਦ ਸਕੀਮ ਤਹਿਤ ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਅੰਦਰ 887 ਯੋਗ ਲਾਭਪਾਤਰੀਆਂ ਨੂੰ 4.52 ਕਰੋੜ ਰੁਪਏ ਦੀ ਰਾਸ਼ੀ ਮੁਹੱਈਆ ਕਰਵਾਈ ਗਈ ਹੈ।ਡਾ. ਬਲਜੀਤ ਕੌਰ, ਕੈਬਨਿਟ ਮੰਤਰੀ ਸਮਾਜਿਕ ਨਿਆਂ,ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਪੰਜਾਬ,ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਅਨੁਸੂਚਿਤ ਜਾਤੀ,ਪੱਛੜੀਆਂ ਸ੍ਰੇ਼ਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀਆਂ ਲੜਕੀਆਂ ਦੇ ਵਿਆਹ ਸਮੇਂ 51000/- ਰੁਪਏ ਦੀ ਆਰਥਿਕ ਸਹਾਇਤਾ ਸਰਕਾਰ ਵੱਲੋਂ ਦਿੱਤੀ ਜਾਂਦੀ ਹੈ।ਉਹਨਾਂ ਦੱਸਿਆ ਕਿ ਜਿ਼ਲ੍ਹੇ ਅੰਦਰ ਮਈ 2022 ਤੋਂ ਨਵੰਬਰ 2022 ਤੱਕ ਦੇ ਕੁੱਲ 671 ਐਸ.ਸੀ. ਲਾਭਪਾਤਰੀਆਂ ਅਤੇ ਬੀ.ਸੀ. ਲਾਭਪਾਤਰੀਆਂ ਨੂੰ ਅਪ੍ਰੈਲ 2022 ਤੋਂ ਦਸੰਬਰ 2022 ਤੱਕ ਦੇ ਕੁੱਲ 216 ਲਾਭਪਾਤਰੀਆਂ ਨੂੰ ਅਦਾਇਗੀ ਸਿੱਧੇ ਤੌਰ ਤੇ ਡੀ.ਬੀ.ਟੀ.ਮੋਡ ਰਾਹੀਂ ਉਹਨਾਂ ਦੇ ਨਿੱਜੀ ਬੈਂਕ ਖਾਤਿਆਂ ਵਿੱਚ ਕਰ ਦਿੱਤੀ ਗਈ ਹੈ।ਜਿ਼ਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ,ਜਗਮੋਹਨ ਸਿੰਘ ਮਾਨ ਅਨੁਸਾਰ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਸਹੂਲਤ ਅਤੇ ਪਾਰਦਰਸ਼ਤਾ ਵਧਾਉਣ ਲਈ ਉਕਤ ਸਕੀਮ ਤਹਿਤ ਅਪਲਾਈ ਕਰਨ ਲਈ ਸਰਕਾਰ ਵੱਲੋਂ ਆਨ ਲਾਈਨ ਪੋਰਟਲ (ਅਸ਼ੀਰਵਾਦ ਪੋਰਟਲ) ਸ਼ੁਰੂ ਕਰ ਦਿੱਤਾ ਗਿਆ ਹੈ, ਜਿਸ ਤਹਿਤ ਕਿਸੇ ਵੀ ਬਿਨੈਕਾਰ ਨੂੰ ਦਫ਼ਤਰ ਵਿੱਚ ਜਾ ਕੇ ਫਾਈਲ ਜਮ੍ਹਾਂ ਕਰਵਾਉਣ ਦੀ ਜ਼ਰੂਰਤ ਨਹੀਂ ਰਹੇਗੀ, ਸਗੋਂ ਘਰ ਬੈਠੇ ਆਪਣੀ ਫਾਇਲ ਆਨ ਲਾਈਨ ਮਾਧਿਅਮ ਰਾਹੀਂ ਜਮ੍ਹਾਂ ਕਰਵਾਈ ਜਾ ਸਕਦੀ ਹੈ।ਇਸ ਪਹਿਲਕਦਮੀ ਨਾਲ ਆਮ ਲੋਕਾਂ ਨੂੰ ਆਪਣਾ ਕੰਮ ਛੱਡ ਕੇ ਦਫ਼ਤਰਾਂ ਦੇ ਚੱਕਰ ਕੱਟਣ ਤੋਂ ਨਿਜਾਤ ਮਿਲੇਗੀ।

LEAVE A REPLY

Please enter your comment!
Please enter your name here