Home Political ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 42 ‘ਚ ਸੜ੍ਹਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ

ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 42 ‘ਚ ਸੜ੍ਹਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ

34
0


ਲੁਧਿਆਣਾ, 11 ਮਈ (ਰਾਜੇਸ਼ ਜੈਨ – ਲਿਕੇਸ਼ ਸ਼ਰਮਾ) : ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਹਲਕੇ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਾਰਡ ਨੰਬਰ 42 ਅਧੀਨ ਦਸ਼ਮੇਸ਼ ਨਗਰ ‘ਚ ਗਲੀ ਨੰਬਰ 13 ਤੋਂ 17 ਤੱਕ ਬਣਨ ਵਾਲੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ।ਇਸ ਮੌਕੇ ਉਨ੍ਹਾਂ ਸਾਰੇ ਲੋਕਾਂ ਅਤੇ ਵਲੰਟੀਅਰਾਂ ਦਾ ਧੰਨਵਾਦ ਕੀਤਾ ਜੋ ਹਲਕੇ ਦੇ ਵਿਕਾਸ ਲਈ ਉਨ੍ਹਾਂ ਦੇ ਨਾਲ ਖੜ੍ਹੇ ਹੋਏ।ਉਨ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਸਪੱਸ਼ਟ ਕੀਤਾ ਕਿ ਨਿਰਮਾਣ ਕਾਰਜ਼ ਤੈਅ ਸਮੇਂ ਸੀਮਾ ਵਿੱਚ ਮੁਕੰਮਲ ਕੀਤਾ ਜਾਵੇ। ਉਨ੍ਹਾ ਕਿਹਾ ਕਿ ਸੜ੍ਹਕ ਦੇ ਨਿਰਮਾਣ ਵਿੱਚ ਵਰਤੇ ਜਾਣ ਵਾਲ ਮਟੀਰੀਅਲ ਵਿੱਚ ਕੋਈ ਖਾਮੀ ਨਹੀਂ ਹੋਣੀ ਚਾਹੀਦੀ, ਬੇਨਿਯਮੀ ਪਾਏ ਜਾਣ ‘ਤੇ ਸਬੰਧਤ ਅਧਿਕਾਰੀਆਂ ਖਿਲਾਫ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਵਿਧਾਇਕ ਸਿੱਧੂ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਲੋਕਾਂ ਦੀ ਸਰਕਾਰ ਵੱਲੋਂ ਹਰ ਗਲੀ, ਸੜਕ ਨੂੰ ਇੱਕ-ਇੱਕ ਕਰਕੇ ਪੱਕਾ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ ‘ਤੇ ਮੁਹੱਈਆ ਕਰਵਾਈਆਂ ਜਾਣਗੀਆਂ।ਇਸ ਮੌਕੇ ਉਨ੍ਹਾਂ ਦੇ ਨਾਲ ਪ੍ਰਿੰਸੀਪਲ ਚਮਕੌਰ ਸਿੰਘ, ਜਗਦੀਪ ਰਿੰਕੂ, ਕੁਲਦੀਪ ਸਿੰਘ, ਅਰੁਣ ਤਨੇਜਾ, ਹਨੀ ਸ਼ਰਮਾ, ਸੁਰਿੰਦਰ ਕਲਿਆਣ, ਸੁਖਦੀਪ ਸਿੰਘ ਸ਼ੀਰਾ ਤੇ ਹੋਰ ਹਾਜ਼ਰ ਸਨ।

LEAVE A REPLY

Please enter your comment!
Please enter your name here