Home Education ਮਿਸ਼ਨ ਆਬਾਦ 30 ਤਹਿਤ ਨੂੰ 17 ਅਤੇ 18 ਮਈ ਨੂੰ ਲਗੇਗਾ ਆਬਾਦ...

ਮਿਸ਼ਨ ਆਬਾਦ 30 ਤਹਿਤ ਨੂੰ 17 ਅਤੇ 18 ਮਈ ਨੂੰ ਲਗੇਗਾ ਆਬਾਦ ਸੁਵਿਧਾ ਕੈਂਪ

29
0


ਫਾਜਿ਼ਲਕਾ 12 ਮਈ (ਬੋਬੀ ਸਹਿਜਲ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਰਹੱਦੀ ਇਲਾਕੇ ਦੇ ਪਿੰਡਾਂ ਨੂੰ ਬਿਹਤਰ ਪ੍ਰਸ਼ਾਸਨਿਕ ਸਹੂਲਤਾਂ ਦੇਣ ਦੀ ਵਚਨਬੱਧਤਾ ਤਹਿਤ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ 17 ਅਤੇ 18 ਮਈ ਨੂੰ 2023 ਨੂੰ ਆਬਾਦ ਸੁਵਿਧਾ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਮੈਡਮ ਮਨਦੀਪ ਕੌਰ ਨੇ ਦਿੱਤੀ।ਉਨ੍ਹਾਂ ਦੱਸਿਆ ਕਿ ਇਹ ਕੈਂਪ 17 ਮਈ 2023 ਨੂੰ ਫਾਜ਼ਿਲਕਾ ਦੇ ਪਿੰਡ ਮੁਹਾਰ ਸੋਨਾ ਉਰਫ ਨਾਕੀਕੇ ਦੇ ਸਰਕਾਰੀ ਹਾਈ ਸਕੂਲ ਅਤੇ 18 ਮਈ 2023 ਨੂੰ ਫਾਜਿਲਕਾ ਦੇ ਪਿੰਡ ਨੂਰ ਮੁਹੰਮਦ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਲਗਾਇਆ ਜਾਵੇਗਾ । ਇਹ ਕੈਂਪ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਜਾਰੀ ਰਹੇਗਾ। ਇੰਨ੍ਹਾਂ ਕੈਂਪਾਂ ਵਿਚ ਜਾਤੀ ਸਰਟੀਫਿਕੇਟ, ਰਿਹਾਇਸ ਸਰਟੀਫਿਕੇਟ, ਰੂਰਲ ਏਰੀਆ ਸਰਟੀਫਿਕੇਟ, ਬਾਰਡਰ ਏਰੀਆ ਸਰਟੀਫਿਕੇਟ, ਪੈਨਸ਼ਨ ਨਾਲ ਸਬੰਧਤ ਸੁਵਿਧਾਵਾਂ, ਸਿਹਤ ਵਿਭਾਗ ਨਾਲ ਸਬੰਧਤ ਸੁਵਿਧਾਵਾਂ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨਾਲ ਸਬੰਧਤ ਕੰਮ, ਮਗਨਰੇਗਾ ਨਾਲ ਸਬੰਧਤ ਕੰਮ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨਾਲ ਸਬੰਧਤ ਕੰਮ, ਅਧਾਰ ਕਾਰਡ ਨਾਲ ਸਬੰਧਤ ਕੰਮ ਹੋਣਗੇ।ਉਨ੍ਹਾਂ ਦੱਸਿਆ ਕਿ ਫੌਜ਼ ਅਤੇ ਪੁਲਿਸ ਵਿਚ ਭਰਤੀ ਹੋਣ ਸਬੰਧੀ ਵੀ ਵਿਭਾਗ ਵੱਲੋਂ ਜਾਣਕਾਰੀ ਦਿੱਤੀ ਜਾਵੇਗੀ। ਖੇਤੀਬਾੜੀ, ਪਸ਼ੂ ਪਾਲਣ, ਮੱਛੀ ਪਾਲਣ, ਸਹਿਕਾਰਤਾ ਵਿਭਾਗ ਅਤੇ ਰਾਜ ਪੇਂਡੂ ਰੋਜੀ ਰੋਟੀ ਮਿਸ਼ਨ ਦੇ ਅਧਿਕਾਰੀਆਂ ਵੱਲੋਂ ਵਿਭਾਗੀ ਸਕੀਮਾਂ ਦੀ ਜਾਣਕਾਰੀ ਦਿੱਤੀ ਜਾਵੇਗੀ।

LEAVE A REPLY

Please enter your comment!
Please enter your name here