Home ਪਰਸਾਸ਼ਨ 15 ਮਈ ਨੂੰ ਪਿੰਡ ਹਥੋਆ ਵਿਖੇ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ਬੀਮੇ ਕਰਨ...

15 ਮਈ ਨੂੰ ਪਿੰਡ ਹਥੋਆ ਵਿਖੇ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ਬੀਮੇ ਕਰਨ ਅਤੇ ਜਾਗਰੂਕਤਾ ਪੈਦਾ ਕਰਨ ਲਈ ਵਿਸ਼ੇਸ਼ ਕੈਂਪਾਂ : ਵਧੀਕ ਡਿਪਟੀ ਕਮਿਸ਼ਨਰ

31
0

ਮਾਲੇਰਕੋਟਲਾ 15 ਮਈ ( ਬੌਬੀ ਸਹਿਜਲ, ਧਰਮਿੰਦਰ) -ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਬੈਂਕ ਖਾਤਾ ਧਾਰਕਾਂ ਅਤੇ ਪੇਂਡੂ ਵਿਕਾਸ ਅਤੇ ਪੰਚਾਇਤੀ ਵਿਭਾਗ ਅਧੀਨ ਚੱਲ ਰਹੀਆਂ ਸਕੀਮਾਂ ਰਾਸ਼ਟਰੀ ਗ੍ਰਾਮੀਣ ਆਜੀਵਿਕਾ ਮਿਸ਼ਨ (ਐਨ.ਆਰ.ਐਲ.ਐਮ), ਪ੍ਰਧਾਨ ਮੰਤਰੀ ਆਵਾਸ ਯੋਜਨਾ (ਪੀ.ਐਮ.ਏ.ਵਾਈ) ਅਤੇ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੋਜ਼ਗਾਰ ਗਾਰੰਟੀ ਐਕਟ (ਮਗਨਰੇਗਾ) ਦੇ ਲਾਭਪਾਤਰੀਆਂ ਨੂੰ ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ ਅਤੇ ਪ੍ਰਧਾਨ ਮੰਤਰੀ ਜੀਵਨ ਜਯੋਤੀ ਬੀਮਾ ਯੋਜਨਾ ਦਾ ਲਾਭ ਦੇਣ ਅਤੇ ਬੀਮਾ ਸਕੀਮਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਜ਼ਿਲ੍ਹੇ ਦੇ ਪਿੰਡ ਹਥੋਆ ਦੀ ਚੜਦੀ ਪੱਟੀ ਧਰਮਸ਼ਾਲਾ ਵਿਖੇ 15 ਮਈ ਦਿਨ ਸੋਮਵਾਰ ਨੂੰ ਬੀਮਾ ਸਕੀਮਾ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜ਼ਨ ਕੀਤਾ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਇਹ ਕੈਂਪ ਪਿੰਡ ਹਥੋਆ,ਅਹਿਮਦਾਬਾਦ ,ਹੈਦਰ ਨਗਰ, ਬਿੰਜੋਕੀ ਖੁਰਦ,ਬੀੜ ਅਹਿਮਦਾਬਾਦ ਆਦਿ ਦੇ ਨਿਵਾਸੀਆਂ ਦੀ ਸਹੂਲਤ ਲਈ ਲਗਾਇਆ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਹਰੇਕ ਵਿਅਕਤੀ ਦਾ ਪ੍ਰਧਾਨ ਮੰਤਰੀ ਜੀਵਨ ਜੋਤੀ ਬੀਮਾ ਯੋਜਨਾ ਅਤੇ ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ ਸਬੰਧੀ ਜਾਗਰੂਕ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਵੱਧ ਤੋਂ ਵੱਧ ਲੋਕ ਨਾ ਮਾਤਰ ਬੀਮਾ ਰਾਸ਼ੀ ਭਰ ਕੇ ਆਪਣਾ ਬੀਮਾ ਕਰਵਾ ਸਕਣ ।ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿ ਕੋਈ ਵੀ ਬੈਂਕ ਖਾਤਾ ਧਾਰਕ ਜਿਸ ਦੀ ਉਮਰ 18 ਸਾਲ ਤੋਂ ਵੱਧ ਹੈ, ਉਹ ਆਪਣਾ ਬੀਮਾ ਕਰਵਾ ਸਕਦਾ ਹੈ।ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ (PMSBY) ਕੇਵਲ 20 ਰੁਪਏ ਸਲਾਨਾ ਦਾ ਪ੍ਰੀਮੀਅਮ ਅਦਾ ਕਰਕੇ ਕੋਈ ਬੈਂਕ ਖਾਤਾ ਧਾਰਕ ਆਪਣਾ 01 ਲੱਖ ਰੁਪਏ ਦਾ ਦੁਰਘਟਨਾ ਬੀਮਾ ਕਰਵਾ ਸਕਦਾ ਹੈ।ਇਸੇ ਤਰ੍ਹਾਂ ਪ੍ਰਧਾਨ ਮੰਤਰੀ ਜੀਵਨ ਜਯੋਤੀ ਬੀਮਾ ਯੋਜਨਾ (PMJJBY) ਤਹਿਤ ਕੇਵਲ 436 ਰੁਪਏ ਸਲਾਨਾ ਦਾ ਭੁਗਤਾਨ ਕਰਕੇ ਬੈਂਕ ਖਾਤਾ ਧਾਰਕ ਆਪਣੀ ਬੈਂਕ ਬ੍ਰਾਂਚ ਤੋ ਆਪਣਾ ਦੋ ਲੱਖ ਰੁਪਏ ਦਾ ਦੁਰਘਟਨਾ/ਜੀਵਨ ਬੀਮਾ ਕਰਵਾ ਸਕਦੇ ਹਨ । ਉਨ੍ਹਾਂ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕਰ ਦੀਆਂ ਕਿਹਾ ਕਿ ਇਹ ਵਿਸ਼ੇਸ਼ ਕੈਂਪ ਸਵੇਰੇ 08.00 ਵਜੇ ਤੋਂ ਦੁਪਹਿਰ 03.00 ਵਜੇ ਤੱਕ ਲਗਾਏ ਜਾਣਗੇ ।ਉਨ੍ਹਾਂ ਕਿਹਾ ਕਿ ਲੋਕਾਂ ਅਜਿਹੇ ਕੈਂਪਾਂ ਵਿੱਚ ਸ਼ਮੂਲੀਅਤ ਕਰਕੇ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਲੈਣ ।

LEAVE A REPLY

Please enter your comment!
Please enter your name here