ਜਗਰਾਉਂ, 15 ਮਈ ( ਮੋਹਿਤ ਜੈਨ)-ਲੋਕ ਸੇਵਾ ਸੁਸਾਇਟੀ ਵੱਲੋਂ ਏ ਪੀ ਰਿਫਾਇਨਰੀ ਵਿਖੇ ਖੂਨ ਦਾਨ ਕੈਂਪ ਲਗਾਇਆ ਗਿਆ| ਸੁਸਾਇਟੀ ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਕੰਵਲ ਕੱਕੜ, ਸਰਪ੍ਰਸਤ ਰਾਜਿੰਦਰ ਜੈਨ ਦੀ ਅਗਵਾਈ ਹੇਠ ਲਗਾਏ ਇਸ ਖੂਨ ਦਾਨ ਕੈਂਪ ਦਾ ਉਦਘਾਟਨ ਕਰਦਿਆਂ ਏ ਡੀ ਸੀ ਮੇਜਰ ਅਮਿਤ ਸਰੀਨ ਨੇ ਜਿੱਥੇ ਜ਼ਿਆਦਾ ਤੋਂ ਜ਼ਿਆਦਾ ਵਿਅਕਤੀਆਂ ਨੂੰ ਖੂਨ ਦਾਨ ਕਲਿਆਣ ਮੁਹਿੰਮ ਵਿਚ ਆਪਣਾ ਖੂਨ ਦਾਨ ਕਰਨ ਦੀ ਅਪੀਲ ਕੀਤੀ ਉੱਥੇ ਲੋਕ ਸੇਵਾ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਸਮਾਜ ਸੇਵੀ ਕੰਮਾਂ ਦੀ ਸ਼ਲਾਘਾ ਕੀਤੀ| ਇਸ ਮੌਕੇ ਚੇਅਰਮੈਨ ਗੁਲਸ਼ਨ ਅਰੋੜਾ ਅਤੇ ਪ੍ਰਧਾਨ ਕੰਵਲ ਕੱਕੜ ਨੇ ਦੱਸਿਆ ਕਿ ਕੈਂਪ ਵਿਚ ਭੁਵਨ ਗੋਇਲ ਅਤੇ ਇਸ਼ਾਂਤ ਗੋਇਲ ਨੇ ਖ਼ੁਦ ਸਭ ਤੋਂ ਪਹਿਲਾਂ ਖੂਨ ਦਾਨ ਕਰ ਕੇ ਕੈਂਪ ਦਾ ਆਰੰਭ ਕੀਤਾ| ਇਸ ਕੈਂਪ ਵਿਚ ਸਿਵਲ ਹਸਪਤਾਲ ਜਗਰਾਓਂ ਦੇ ਬਲੱਡ ਬੈਂਕ ਦੀ ਟੀਮ ਸੁਖਮਿੰਦਰ ਸਿੰਘ, ਨਿਰਮਲ ਸਿੰਘ, ਡਾ: ਮਨੀਤ ਲੂਥਰਾ ਤੇ ਸੰਦੀਪ ਕੌਰ ਆਪਣੀਆਂ ਸੇਵਾਵਾਂ ਨਿਭਾਈਆਂ ਅਤੇ ਕੈਂਪ ਵਿਚ 52 ਵਿਅਕਤੀਆਂ ਨੇ ਖੂਨ ਦਾਨ ਕੀਤਾ| ਇਸ ਮੌਕੇ ਹਰੇਕ ਖੂਨ ਦਾਨੀ ਨੂੰ ਸਰਟੀਫਿਕੇਟ ਵੀ ਦਿੱਤੇ ਗਏ| ਇਸ ਮੌਕੇ ਏ ਪੀ ਰਿਫਾਇਨਰੀ ਦੀ ਐੱਚ ਆਰ ਕੋਮਲ ਰਾਠੌਰ ਸਮੇਤ ਸਮੂਹ ਸਟਾਫ਼ ਤੋਂ ਇਲਾਵਾ
ਸੁਸਾਇਟੀ ਦੇ ਸੈਕਟਰੀ ਕੁਲਭੂਸ਼ਨ ਗੁਪਤਾ, ਕੈਸ਼ੀਅਰ ਸੁਨੀਲ ਬਜਾਜ,
ਸੁਖਜਿੰਦਰ ਸਿੰਘ ਢਿੱਲੋਂ, ਰਾਜੀਵ ਗੁਪਤਾ, ਸੁਖਦੇਵ ਗਰਗ, ਰਾਜਿੰਦਰ ਜੈਨ ਕਾਕਾ, ਆਰ ਕੇ ਗੋਇਲ, ਅਨਿਲ ਮਲਹੋਤਰਾ, ਕੈਪਟਨ ਨਰੇਸ਼ ਵਰਮਾ ਆਦਿ ਹਾਜ਼ਰ ਸਨ|