-
ਮੌਕੇ ’ਤੇ ਪਹੁੰਚੀਆਂ ਕਈ ਸਿੱਖ ਜਥੇਬੰਦੀਆਂ ਅਤੇ ਕਈ ਕਿਸਾਨ ਜਥੇਬੰਦੀਆਂ ਨੇ ਪੁਲੀਸ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਗੱਲਬਾਤ
ਕਿਸੇ ਵੀ ਤਰੀਕੇ ਨਾਲ ਪਿੰਡ ਦਾ ਮਾਹੌਲ ਨਹੀਂ ਹੋਣ ਦਵਾਂਗੇ ਖ਼ਰਾਬ – ਮਨੋਜ ਠਾਕੁਰ ਐੱਸ ਪੀ ਅੰਮ੍ਰਿਤਸਰ ਦਿਹਾਤੀ
ਅੰਮ੍ਰਿਤਸਰ, 28 ਮਾਰਚ, (ਬਿਊਰੋ )ਅੰਮ੍ਰਿਤਸਰ ਦੇ ਥਾਣਾ ਮਜੀਠਾ ਅਧੀਨ ਪਿੰਡ ਅਨਾਇਤਪੁਰਾ ਵਿਖੇ ਦੋ ਧਿਰਾਂ ਦੌਰਾਨ ਹੋਈ ਲੜਾਈ ਵਿਚ ਗੋਲੀ ਲੱਗਣ ਨਾਲ ਗੁੱਜਰ ਭਾਈਚਾਰੇ ਨਾਲ ਸਬੰਧਿਤ ਦੋ ਜਣਿਆਂ ਦੀ ਮੌਤ ਹੋ ਗਈ ਜਦੋਂਕਿ ਦੋ ਹੋਰ ਜ਼ਖ਼ਮੀ ਹੋ ਗਏ। ਜਿਸ ਤੋਂ ਬਾਅਦ ਪੁਲਸ ਵੱਲੋਂ ਕਾਰਵਾਈ ਕਰਦੇ ਹੋਏ ਉਸ ਪਿੰਡ ਦੇ ਜ਼ਿਮੀਂਦਾਰਾਂ ਉਤੇ ਮਾਮਲਾ ਦਰਜ ਕੀਤਾ ਗਿਆ ਜਿਨ੍ਹਾਂ ਨੇ ਗੁੱਜਰਾਂ ਦੇ ਉੱਤੇ ਗੋਲੀ ਚਲਾਈ ਸੀ ਅਤੇ ਕਿਹਾ ਜਾ ਰਿਹਾ ਸੀ ਕਿ ਉਸ ਤੋਂ ਬਾਅਦ ਗੁੱਜਰ ਪਰਿਵਾਰਾਂ ਵੱਲੋਂ ਜ਼ਿਮੀਂਦਾਰ ਪਰਿਵਾਰਾਂ ਦੇ ਉਪਰ ਨਜ਼ਾਇਜ ਤੌਰ ’ਤੇ ਮਾਮਲੇ ਦਰਜ ਕਰਵਾਏ ਜਾ ਰਹੇ ਅਤੇ ਨਾਜਾਇਜ਼ ਦਾ ਨਾਮ ਲਿਖਵਾਏ ਜਾ ਰਿਹਾ ਹੈ ਜਿਸ ਨੂੰ ਲੈ ਕੇ ਪੂਰੇ ਅਨਾਇਤਪੁਰ ਪਿੰਡ ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਲੋਕ ਘਰ ਛੱਡ ਕੇ ਜਾ ਚੁੱਕੇ ਹਨ। ਇਸ ਤੋਂ ਬਾਅਦ ਲੋਕਾਂ ਚ ਸਹਿਮ ਦਾ ਮਾਹੌਲ ਅਜੇ ਵੀ ਬਣਿਆ ਹੋਇਆ ਹੈ ਅਤੇ ਅੱਜ ਪੰਜਾਬ ਤੋਂ ਕਈ ਕਿਸਾਨ ਜਥੇਬੰਦੀਆਂ ਅਤੇ ਕਈ ਸਿੱਖ ਜਥੇਬੰਦੀਆਂ ਪਿੰਡ ਵਿੱਚ ਪਹੁੰਚ ਕੇ ਉਨ੍ਹਾਂ ਜ਼ਿਮੀਂਦਾਰਾਂ ਦੀ ਹਮਾਇਤ ਕਰਦੀਆਂ ਦਿਖਾਈ ਦੇ ਰਹੀਆਂ ਹਨ। ਇਸ ਸਬੰਧ ਵਿਚ ਸਿੱਖ ਜਥੇਬੰਦੀਆਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਜੋ ਫੇਸਬੁੱਕ ਦੇ ਉੱਤੇ ਨਾਜਾਇਜ਼ ਤੌਰ ’ਤੇ ਡਰ ਦਾ ਮਾਹੌਲ ਬਣਾਇਆ ਜਾ ਰਿਹਾ। ਇੰਨਾ ਡਰ ਦਾ ਮਾਹੌਲ ਹੈ ਨਹੀਂ ਲੇਕਿਨ ਪੁਲਿਸ ਵਲੋਂ ਵੀ ਨਾਜਾਇਜ਼ ਤੌਰ ’ਤੇ ਲੋਕਾਂ ਨਾਲ ਧੱਕਾ ਕੀਤਾ ਜਾ ਰਿਹਾ ਅਤੇ ਨਾਜਾਇਜ਼ ਤੌਰ ’ਤੇ ਹੀ ਪਰਚੇ ਵਿਚ ਨਾਮ ਪਾਏ ਜਾ ਰਹੇ ਹਨ ਅਤੇ ਉਹ ਪੁਲਿਸ ਪ੍ਰਸ਼ਾਸਨ ਕੋਲੋਂ ਮੰਗ ਕਰਦੇ ਹਨ ਕਿ ਕਿਸੇ ਵੀ ਤਰੀਕੇ ਨਾਲ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਦੂਜੇ ਪਾਸੇ ਪਿੰਡ ਵਾਸੀਆਂ ਤੇ ਸਿੱਖ ਜਥੇਬੰਦੀਆਂ ਤੇ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਨ ਪਹੁੰਚੇ ਅੰਮ੍ਰਿਤਸਰ ਦਿਹਾਤੀ ਐਸਪੀ ਮਨੋਜ ਠਾਕੁਰ ਨੇ ਕਿਹਾ ਕਿ ਕਿਸੇ ਵੀ ਤਰੀਕੇ ਨਾਲ ਮਾਹੌਲ ਨੂੰ ਖ਼ਰਾਬ ਨਹੀਂ ਕਰਨ ਦਿੱਤਾ ਜਾਵੇਗਾ ਅਤੇ ਪਿੰਡ ਵਿੱਚ ਸ਼ਾਂਤੀ ਬਰਕਰਾਰ ਰਹੇਗੀ। ਉਨ੍ਹਾਂ ਕਿਹਾ ਕਿ ਅੱਜ ਦੋਵਾਂ ਧਿਰਾਂ ਦੀ ਦਰਖਾਸਤ ਲੈ ਕੇ ਕਾਰਵਾਈ ਕੀਤੀ ਜਾ ਰਹੀ ਹੈ, ਜਾਂਚ ਕੀਤੀ ਜਾਏਗੀ ਤੇ ਜਾਂਚ ਤੋਂ ਬਾਅਦ ਜੋ ਮੁਲਜ਼ਮ ਹੋਣਗੇ, ਉਨ੍ਹਾਂ ’ਤੇ ਹੀ ਮਾਮਲਾ ਦਰਜ ਕੀਤਾ ਜਾਵੇਗਾ ਅਤੇ ਨਜਾਇਜ਼ ਤੌਰ ’ਤੇ ਕਿਸੇ ਨੂੰ ਵੀ ਤੰਗ ਪ੍ਰੇਸ਼ਾਨ ਨਹੀਂ ਕੀਤਾ ਜਾ ਰਿਹਾ ਹੈ। ਲੋਕ ਘਰ ਛੱਡ ਕੇ ਨਾ ਜਾਣ ਉਹ ਆਪਣੇ ਘਰਾਂ ਵਿੱਚ ਆ ਸਕਦੇ ਹਨ।