ਫ਼ਤਹਿਗੜ੍ਹ ਸਾਹਿਬ, 16 ਮਈ (ਰਾਜੇਸ਼ ਜੈਨ) : ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫ਼ੌਜਦਾਰੀ ਦੰਡ ਸੰਘਤਾ1973 (2ਆਫ਼1974) ਦੀ ਧਾਰਾ 144 ਅਧੀਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹੱਦ ਅੰਦਰ ਪੈਂਦੀ ਭਾਖੜਾ ਮੇਨ ਲਾਈਨ ਨਹਿਰ ਉਪਰ ਮੁਰੰਮਤ ਲਈ ਬਣੀ ਪਟੜੀ ‘ਤੇ ਲੋਕਾਂ ਵੱਲੋਂ ਵਾਹਨ ਸਮੇਤ ਲੰਘਣ ਅਤੇ ਨਹਿਰ ਵਿੱਚ ਤੈਰਨ ‘ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਕਈ ਵਾਰ ਲੋਕ ਭਾਖੜਾ ਮੇਨ ਲਾਈਨ ਕੈਨਾਲ ਦੀ ਪਟੜੀ ‘ਤੇ ਵਾਹਨਾਂ ਸਮੇਤ ਚੜ੍ਹ ਜਾਂਦੇ ਹਨ ਅਤੇ ਕਈ ਵਾਰ ਲੋਕ ਨਹਿਰ ਵਿੱਚ ਤੈਰਦੇ ਵੀ ਪਾਏ ਜਾਂਦੇ ਹਨ। ਜਿਸ ਕਾਰਨ ਅਜਿਹੇ ਲੋਕਾਂ ਦੀ ਜਾਨ ਨੂੰ ਖਤਰਾ ਪੈਦਾ ਹੋ ਸਕਦਾ ਹੈ ਅਤੇ ਦੁਰਘਟਨਾਂ ਹੋਣ ਦਾ ਖਤਰਾ ਵੀ ਬਣਿਆਂ ਰਹਿੰਦਾ ਹੈ। ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਜਾਰੀ ਕੀਤੇ ਗਏ ਮਨਾਹੀਂ ਦੇ ਹੁਕਮ 14 ਜੁਲਾਈ, 2023 ਤੱਕ ਲਾਗੂ ਰਹਿਣਗੇ।