Home Education ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਸੀਨੀਅਰ ਬਿਊਟੀ ਥੈਰੇਪਿਸਟ ਦੇ ਸਿਖਿਆਰਥੀਆਂ ਨੂੰ ਮੁਫ਼ਤ...

ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਸੀਨੀਅਰ ਬਿਊਟੀ ਥੈਰੇਪਿਸਟ ਦੇ ਸਿਖਿਆਰਥੀਆਂ ਨੂੰ ਮੁਫ਼ਤ ਕਿਤਾਬਾਂ ਅਤੇ ਵਰਦੀਆਂ ਵੰਡੀਆਂ

32
0


ਹੁਸ਼ਿਆਰਪੁਰ, 17 ਮਈ (ਮੋਹਿਤ ਜੈਨ) : ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋ ਚਲਾਈ ਜਾ ਰਹੀ ਸਕੀਮ ਐਨ. ਯੂ. ਐਲ. ਐਮ ਦੇ ਅਧੀਨ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਬਲਰਾਜ ਸਿੰਘ ਦੀ ਅਗਵਾਈ ਵਿੱਚ ਚਲਾਏ ਜਾ ਰਹੇ ਕੋਰਸ ਸੀਨੀਅਰ ਬਿਊਟੀ ਥੈਰੇਪਿਸਟ ਦੇ ਸਿਖਿਆਰਥੀਆਂ ਨੂੰ ਅੱਜ ਮੁਫਤ ਕਿਤਾਬਾਂ ਅਤੇ ਵਰਦੀਆਂ ਵੰਡੀਆਂ ਗਈਆਂ।ਇਸ ਮੋਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ ) ਦਫ਼ਤਰ ਵੱਲੋ ਜ਼ਿਲ੍ਹਾ ਫੀਲਡ ਮੈਨੇਜਰ ਮਹਿੰਦਰ ਸਿੰਘ ਰਾਣਾ, ਜ਼ਿਲ੍ਹਾ ਪਲੇਸਮੈਂਟ ਅਫ਼ਸਰ ਰਮਨ ਭਾਰਤੀ ਅਤੇ ਜ਼ਿਲ੍ਹਾ ਮੋਬਲਾਇਜ਼ਰ ਅਫ਼ਸਰ ਸੁਨੀਲ ਕੁਮਾਰ ਆਦਿ ਹਾਜ਼ਰ ਸਨ। ਸੀਨਟੀਅਰ ਬਿਊਟੀ ਥੈਰੇਪਿਸਟ ਦਾ ਇਹ ਕੋਰਸ ਗੜ੍ਹਸ਼ੰਕਰ ਵਿਖੇ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅਜਿਹੇ ਕੋਰਸਾਂ ਦਾ ਮੰਤਵ ਬੇਰੁਜ਼ਗਾਰ ਨੌਜਵਾਨਾਂ ਨੂੰ ਹੁੰਨਰਮੰਦ ਬਣਾ ਕੇ ਰੁਜ਼ਗਾਰ ਮੁਹੱਈਆ ਕਰਵਾਉਣਾ ਹੈ । ਉਨ੍ਹਾਂ ਦੱਸਿਆਂ ਕਿ ਨੌਜਵਾਨ ਲੜਕੇ ਅਤੇ ਲੜਕੀਆਂ ਲਈ ਜ਼ਿਲ੍ਹਾ ਹੁਸਿਆਰਪੁਰ ਵਿਖੇ ਵੱਖ-ਵੱਖ ਸੈਂਟਰਾਂ ਰਾਹੀ ਵੱਖ-ਵੱਖ ਕੋਰਸ ਕਰਵਾਏ ਜਾ ਰਹੇ ਹਨ ਅਤੇ ਇਹ ਕੋਰਸ ਬਿਲਕੁਲ ਮੁਫ਼ਤ ਕਰਵਾਏ ਜਾਂਦੇ ਹਨ। ਉਨ੍ਹਾਂ ਦੱਸਿਆਂ ਕਿ ਇਥੇ ਹਰੇਕ ਵਿਦਿਆਰਥੀ ਹੁਨਰ ਦੀ ਮੁਫ਼ਤ ਸਿੱਖਿਆ ਪ੍ਰਾਪਤ ਕਰਕੇ ਆਪਣਾ ਭਵਿੱਖ ਰੋਸ਼ਨ ਕਰ ਸਕਦਾ ਹੈ।

LEAVE A REPLY

Please enter your comment!
Please enter your name here